ਨਿਮੋਨੀਆ ਤੋਂ ਬਚਾਅ ਬਾਰੇ ਜਾਗਰੂਕ ਕੀਤਾ
ਵਿਸ਼ਵ ਨਿਮੋਨੀਆ ਦਿਵਸ ਮੌਕੇ ਸਿਵਲ ਸਰਜਨ ਰੂਪਨਗਰ ਡਾ. ਸੁਖਵਿੰਦਰਜੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਿਵਲ ਹਸਪਤਾਲ ਰੂਪਨਗਰ ਵਿੱਚ ਸਿਹਤ ਵਿਭਾਗ ਵੱਲੋਂ ਜਾਗਰੂਕਤਾ ਸਮਾਗਮ ਕੀਤਾ ਗਿਆ। ਸਮਾਗਮ ਦੀ ਪ੍ਰਧਾਨਗੀ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਨਵਰੂਪ ਕੌਰ ਨੇ ਕੀਤੀ। ਸਮਾਗਮ ਦੌਰਾਨ ਲੋਕਾਂ ਨੂੰ...
Advertisement
ਵਿਸ਼ਵ ਨਿਮੋਨੀਆ ਦਿਵਸ ਮੌਕੇ ਸਿਵਲ ਸਰਜਨ ਰੂਪਨਗਰ ਡਾ. ਸੁਖਵਿੰਦਰਜੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਿਵਲ ਹਸਪਤਾਲ ਰੂਪਨਗਰ ਵਿੱਚ ਸਿਹਤ ਵਿਭਾਗ ਵੱਲੋਂ ਜਾਗਰੂਕਤਾ ਸਮਾਗਮ ਕੀਤਾ ਗਿਆ। ਸਮਾਗਮ ਦੀ ਪ੍ਰਧਾਨਗੀ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਨਵਰੂਪ ਕੌਰ ਨੇ ਕੀਤੀ। ਸਮਾਗਮ ਦੌਰਾਨ ਲੋਕਾਂ ਨੂੰ ਨਿਮੋਨੀਆ ਬਾਰੇ ਜਾਣਕਾਰੀ ਦਿੱਤੀ ਗਈ ਤੇ ਇਸ ਦੀ ਰੋਕਥਾਮ ਲਈ ਜ਼ਰੂਰੀ ਨੁਕਤਿਆਂ ’ਤੇ ਚਰਚਾ ਕੀਤੀ ਗਈ। ਇਸ ਮੌਕੇ ਬੱਚਿਆਂ ਦੇ ਰੋਗਾਂ ਦੇ ਮਾਹਿਰ ਡਾ. ਗੁਰਸੇਵਕ ਸਿੰਘ ਵੱਲੋਂ ਲੋਕਾਂ ਨੂੰ ਨਿਮੋਨੀਆ ਦੇ ਲੱਛਣਾਂ ਬਾਰੇ ਦੱਸਿਆ ਗਿਆ। ਉਨ੍ਹਾਂ ਕਿਹਾ ਕਿ ਸਾਫ਼-ਸੁਥਰੇ ਵਾਤਾਵਰਣ, ਸੰਤੁਲਿਤ ਖੁਰਾਕ ਅਤੇ ਧੂੰਏ ਤੋਂ ਬਚਾਅ ਨਾਲ ਨਿਮੋਨੀਆ ਦੇ ਖ਼ਤਰੇ ਨੂੰ ਘਟਾਇਆ ਜਾ ਸਕਦਾ ਹੈ। ਇਸ ਮੌਕੇ ਡਿਪਟੀ ਮਾਸ ਮੀਡੀਆ ਅਫਸਰ ਰਵਿੰਦਰ ਸਿੰਘ, ਜ਼ਿਲ੍ਹਾ ਸਮੂਹ ਸਿੱਖਿਆ ਸੂਚਨਾ ਅਫਸਰ ਗੁਰਮੀਤ ਕੌਰ ਤੇ ਡਿਪਟੀ ਮਾਸ ਮੀਡੀਆ ਅਫਸਰ ਰੀਤੂ ਆਦਿ ਹਾਜ਼ਰ ਸਨ।
Advertisement
Advertisement
