ਆਯੂਸ਼ਮਾਨ ਯੋਜਨਾ: ਕੱਚੇ ਮੁਲਾਜ਼ਮਾਂ ’ਤੇ ਛਾਂਟੀ ਦੀ ਤਲਵਾਰ ਲਟਕੀ : The Tribune India

ਆਯੂਸ਼ਮਾਨ ਯੋਜਨਾ: ਕੱਚੇ ਮੁਲਾਜ਼ਮਾਂ ’ਤੇ ਛਾਂਟੀ ਦੀ ਤਲਵਾਰ ਲਟਕੀ

ਆਯੂਸ਼ਮਾਨ ਯੋਜਨਾ: ਕੱਚੇ ਮੁਲਾਜ਼ਮਾਂ ’ਤੇ ਛਾਂਟੀ ਦੀ ਤਲਵਾਰ ਲਟਕੀ

ਬਲਬੀਰ ਸਿੱਧੂ

ਦਰਸ਼ਨ ਸਿੰਘ ਸੋਢੀ

ਐਸ.ਏ.ਐਸ. ਨਗਰ (ਮੁਹਾਲੀ), 7 ਅਗਸਤ

ਆਯੁਸ਼ਮਾਨ-ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਕੰਮ ਕਰਦੇ ਕੱਚੇ ਮੁਲਾਜ਼ਮਾਂ ਦੀ ਛਾਂਟੀ ਬਾਰੇ ਭੰਬਲਭੂਸਾ ਬਣਿਆ ਹੋਇਆ ਹੈ। ਪੰਜਾਬ ਵਿੱਚ ਤਤਕਾਲੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਕਾਰਜਕਾਲ ਦੌਰਾਨ ਸਿਹਤ ਵਿਭਾਗ ਨੇ ਸੂਬੇ ਵਿੱਚ ਸਿਹਤ ਬੀਮਾ ਯੋਜਨਾ ਲਾਗੂ ਕਰਨ ਸਮੇਂ ਠੇਕਾ ਪ੍ਰਣਾਲੀ ਅਧੀਨ ਕੱਚੇ ਮੁਲਾਜ਼ਮ ਭਰਤੀ ਕੀਤੇ ਗਏ ਸਨ। ਹੁਣ ਇਨ੍ਹਾਂ ਕੱਚੇ ਕਾਮਿਆਂ ’ਤੇ ਛਾਂਟੀ ਦੀ ਤਲਵਾਰ ਲਟਕ ਰਹੀ ਹੈ। ਹਾਲਾਂਕਿ ਪਹਿਲਾਂ ਇਨ੍ਹਾਂ ਕੱਚੇ ਕਰਮਚਾਰੀਆਂ ਦੀ 30 ਜੂਨ ਨੂੰ ਮਿਆਦ ਖ਼ਤਮ ਹੋ ਗਈ ਸੀ ਪਰ ਬਾਅਦ ਵਿੱਚ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਤਤਕਾਲੀ ਐੱਮਡੀ-ਕਮ-ਤਤਕਾਲੀ ਸੀਈਓ ਸ੍ਰੀਮਤੀ ਨੀਲਿਮਾ ਨੇ ਤਰਸ ਦੇ ਆਧਾਰ ’ਤੇ ਕੱਚੇ ਕਾਮਿਆਂ ਦੇ ਠੇਕੇ ਦੀ ਮਿਆਦ 31 ਜੁਲਾਈ ਤੱਕ ਵਧਾ ਦਿੱਤੀ ਸੀ।

ਇਸ ਤਰ੍ਹਾਂ ਇਨ੍ਹਾਂ ਕੱਚੇ ਕਰਮਚਾਰੀਆਂ ਦੇ ਠੇਕੇ ਦੀ ਮਿਆਦ 31 ਜੁਲਾਈ ਨੂੰ ਖ਼ਤਮ ਹੋ ਚੁੱਕੀ ਹੈ ਪਰ ਸਿਹਤ ਵਿਭਾਗ ਇਨ੍ਹਾਂ ਕਰਮਚਾਰੀਆਂ ਤੋਂ ਪਹਿਲਾਂ ਵਾਂਗ ਕੰਮ ਲੈ ਲਿਆ ਹੈ ਅਤੇ ਕਈ ਵਾਰ ਛੁੱਟੀ ਵਾਲੇ ਦਿਨਾਂ ਵਿੱਚ ਵੀ ਡਿਊਟੀ ’ਤੇ ਸੱਦਿਆ ਜਾਂਦਾ ਹੈ। ਸਰਕਾਰ ਦੀ ਕਥਿਤ ਅਣਦੇਖੀ ਕਾਰਨ ਕੱਚੇ ਕਾਮਿਆਂ ਦੀ ਨੌਕਰੀ ਖ਼ਤਰੇ ਵਿੱਚ ਪੈ ਗਈ ਹੈ ਅਤੇ ਇਹ ਨੌਜਵਾਨ ਮੁੰਡੇ ਕੁੜੀਆਂ ਆਪਣੇ ਭਵਿੱਖ ਨੂੰ ਲੈ ਕੇ ਚਿੰਤਤ ਹਨ।

ਉਧਰ, ਭਰੋਸੇਯੋਗ ਸੂਤਰਾਂ ਦਾ ਕਹਿਣਾ ਹੈ ਕਿ ਸੂਬਾ ਸਰਕਾਰ ਇਹ ਯੋਜਨਾ ਬੰਦ ਕਰਨ ਦੇ ਰੌਂਅ ਵਿੱਚ ਹੈ। ਇਹੀ ਨਹੀਂ ਬੀਮਾ ਕੰਪਨੀ ਨੇ ਵੀ ਘਾਟਾ ਪੈਣ ਕਾਰਨ ਕਥਿਤ ਤੌਰ ’ਤੇ ਆਪਣੇ ਹੱਥ ਪਿੱਛੇ ਖਿੱਚ ਲਏ ਹਨ। ਇਸ ਸਬੰਧੀ 5 ਮਹੀਨੇ ਪਹਿਲਾਂ ਕੰਪਨੀ ਸਰਕਾਰ ਕੋਲ ਆਪਣਾ ਪੱਖ ਰੱਖ ਚੁੱਕੀ ਹੈ।

ਪੀੜਤ ਕਰਮਚਾਰੀਆਂ ਨੇ ‘ਪੰਜਾਬੀ ਟ੍ਰਿਬਿਊਨ’ ਨੂੰ ਦੱਸਿਆ ਕਉਨ੍ਹਾਂ ਨੂੰ ਆਪਣੀ ਨੌਕਰੀ ਖੁੱਸਣ ਦਾ ਖ਼ਦਸ਼ਾ ਪੈਦਾ ਹੋ ਗਿਆ ਹੈ। ਉਨ੍ਹਾਂ ਸੂਤਰਾਂ ਦੇ ਹਵਾਲੇ ਨਾਲ ਦੱਸਿਆ ਕਿ ਸਰਕਾਰ ਉਨ੍ਹਾਂ ਦੀਆਂ ਸੇਵਾਵਾਂ ਖ਼ਤਮ ਕਰ ਸਕਦੀ ਹੈ ਅਤੇ ਇਸ ਯੋਜਨਾ ਦਾ ਦਾਇਰਾ ਘਟਾਇਆ ਜਾ ਰਿਹਾ ਹੈ। ਉਨ੍ਹਾਂ ਮੁੱਖ ਮੰਤਰੀ ਤੋਂ ਨਿੱਜੀ ਦਖ਼ਲ ਦੇਣ ਦੀ ਮੰਗ ਕਰਦਿਆਂ ਕਿਹਾ ਕਿ ਕੱਚੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇ, ਜੇਕਰ ਅਜਿਹਾ ਸੰਭਵ ਨਹੀਂ ਹੈ ਤਾਂ ਘੱਟੋ-ਘੱਟ ਪਹਿਲਾਂ ਵਾਂਗ ਠੇਕਾ ਪ੍ਰਣਾਲੀ ਸਕੀਮ ਜਾਰੀ ਰੱਖੀ ਜਾਵੇ।

ਮੁਲਾਜ਼ਮਾਂ ਦੀਆਂ ਸੇਵਾਵਾਂ ਨੂੰ ਰੀਵਿਊ ਕੀਤਾ ਜਾ ਰਿਹੈ: ਸੀਈਓ

ਸਿਹਤ ਬੀਮਾ ਯੋਜਨਾ ਦੇ ਸੀਈਓ ਤੇਜ ਪ੍ਰਤਾਪ ਸਿੰਘ ਫੂਲਕਾ ਨੇ ਕਿਹਾ ਕਿ ਸਿਹਤ ਬੀਮਾ ਯੋਜਨਾ ਤਹਿਤ ਠੇਕਾ ਪ੍ਰਣਾਲੀ ਅਧੀਨ ਕੰਮ ਕਰਦੇ ਕੱਚੇ ਮੁਲਾਜ਼ਮਾਂ ਦੇ ਕੰਮ ਬਾਰੇ ਰੀਵਿਊ ਕੀਤਾ ਜਾ ਰਿਹਾ ਹੈ। ਬੀਮਾ ਯੋਜਨਾ ਬੰਦ ਕਰਨ ਬਾਰੇ ਪੁੱਛੇ ਜਾਣ ’ਤੇ ਅਧਿਕਾਰੀ ਨੇ ਕਿਹਾ ਕਿ ਫਿਲਹਾਲ ਅਜਿਹਾ ਕੁੱਝ ਨਹੀਂ ਹੈ ਅਤੇ ਨਾ ਹੀ ਅਜੇ ਤਾਈਂ ਸਰਕਾਰ ਵੱਲੋਂ ਕੋਈ ਦਿਸ਼ਾ-ਨਿਰਦੇਸ਼ ਜਾਰੀ ਹੋਏ ਹਨ। ਕੱਚੇ ਕਾਮਿਆਂ ਦੀ ਛਾਂਟੀ ਬਾਰੇ ਉਨ੍ਹਾਂ ਕਿਹਾ ਕਿ ਬੇਸ਼ੱਕ ਇਨ੍ਹਾਂ ਸਿਹਤ ਕਾਮਿਆਂ ਦੇ ਠੇਕੇ ਦੀ ਮਿਆਦ 31 ਜੁਲਾਈ ਨੂੰ ਖ਼ਤਮ ਹੋ ਗਈ ਹੈ ਪਰ ਹਾਲੇ ਠੇਕਾ ਖ਼ਤਮ ਨਹੀਂ ਕੀਤਾ ਗਿਆ ਹੈ ਅਤੇ ਕੱਚੇ ਮੁਲਾਜ਼ਮਾਂ ਤੋਂ ਪਹਿਲਾਂ ਵਾਂਗ ਸੇਵਾਵਾਂ ਲਈਆਂ ਜਾ ਰਹੀਆਂ ਹਨ। ਉਨ੍ਹਾਂ ਨੇ ਐਨਾ ਜ਼ਰੂਰ ਕਿਹਾ ਕਿ ਰੀਵਿਊ ਤੋਂ ਬਾਅਦ ਅੰਤਿਮ ਨਿਰਣਾ ਲਿਆ ਜਾਵੇਗਾ।

‘ਆਪ’ ਸਰਕਾਰ ਬਣਨ ਮਗਰੋਂ ਯੋਜਨਾ ਲਗਪਗ ਠੱਪ: ਬਲਬੀਰ ਸਿੱਧੂ

ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵੇਲੇ ਆਯੂਸ਼ਮਾਨ-ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਲਾਗੂ ਕੀਤੀ ਗਈ ਸੀ ਜਿਸ ਦੀ ਰਸਮੀ ਸ਼ੁਰੂਆਤ ਮਰਹੂਮ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੀ 75ਵੀਂ ਜਨਮ ਵਰ੍ਹੇਗੰਢ ਮੌਕੇ ਮੁਹਾਲੀ ਤੋਂ 20 ਅਗਸਤ 2019 ਨੂੰ ਕੀਤੀ ਗਈ ਸੀ। ਉਨ੍ਹਾਂ ਖਦਸ਼ਾ ਜਤਾਇਆ ਕਿ ਹੁਣ ‘ਆਪ’ ਸਰਕਾਰ ਇਹ ਯੋਜਨਾ ਬੰਦ ਕਰ ਸਕਦੀ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਜਿਸ ਦਿਨ ਤੋਂ ‘ਆਪ’ ਸਰਕਾਰ ਬਣੀ ਹੈ, ਉਦੋਂ ਤੋਂ ਇਹ ਯੋਜਨਾ ਲਗਪਗ ਠੱਪ ਪਈ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਵਧਦੀਆਂ ਕੀਮਤਾਂ ਅਤੇ ਅਰਥਚਾਰੇ ਦੀ ਖੜੋਤ

ਵਧਦੀਆਂ ਕੀਮਤਾਂ ਅਤੇ ਅਰਥਚਾਰੇ ਦੀ ਖੜੋਤ

ਕਰਤਾਰਪੁਰ ਸਾਹਿਬ ਦੇ ਦਰਸ਼ਨ-ਦੀਦਾਰੇ

ਕਰਤਾਰਪੁਰ ਸਾਹਿਬ ਦੇ ਦਰਸ਼ਨ-ਦੀਦਾਰੇ

ਲੜਖੜਾ ਰਹੀ ਕੈਨੇਡਾ ਦੀ ਰੀਅਲ ਅਸਟੇਟ

ਲੜਖੜਾ ਰਹੀ ਕੈਨੇਡਾ ਦੀ ਰੀਅਲ ਅਸਟੇਟ

ਬੇਹਿਸਾਬ ਲਾਲਚ ਦੇ ਘੁੱਟ

ਬੇਹਿਸਾਬ ਲਾਲਚ ਦੇ ਘੁੱਟ

ਭਾਰਤੀ ਅਰਥਚਾਰਾ ਸਵਾਲਾਂ ਦੇ ਘੇਰੇ ’ਚ

ਭਾਰਤੀ ਅਰਥਚਾਰਾ ਸਵਾਲਾਂ ਦੇ ਘੇਰੇ ’ਚ

ਮੁੱਖ ਖ਼ਬਰਾਂ

ਹਿਮਾਚਲ ਕਾਂਗਰਸ ਦੇ ਹੱਥ

ਹਿਮਾਚਲ ਕਾਂਗਰਸ ਦੇ ਹੱਥ

* ਹਿਮਾਚਲ ’ਚ ‘ਰਿਵਾਜ ਨਹੀਂ ਰਾਜ ਬਦਲਿਆ’ * ਕਾਂਗਰਸ ਨੂੰ ਮਿਲਿਆ ਸਪੱਸ਼ਟ ...

ਗੁਜਰਾਤ ’ਚ ਭਾਜਪਾ ਨੇ ਇਤਿਹਾਸ ਸਿਰਜਿਆ

ਗੁਜਰਾਤ ’ਚ ਭਾਜਪਾ ਨੇ ਇਤਿਹਾਸ ਸਿਰਜਿਆ

* ਲਗਾਤਾਰ ਸੱਤਵੀਂ ਵਾਰ ਅਸੈਂਬਲੀ ਚੋਣ ਜਿੱਤੀ * ਪੰਜ ਸੀਟਾਂ ਜਿੱਤਣ ਵਾਲੀ...

ਬ੍ਰਿਟਿਸ਼ ਕੋਲੰਬੀਆ ਵਜ਼ਾਰਤ ’ਚ ਚਾਰ ਪੰਜਾਬੀ ਮੰਤਰੀ ਸ਼ਾਮਲ

ਬ੍ਰਿਟਿਸ਼ ਕੋਲੰਬੀਆ ਵਜ਼ਾਰਤ ’ਚ ਚਾਰ ਪੰਜਾਬੀ ਮੰਤਰੀ ਸ਼ਾਮਲ

ਜਗਰੂਪ ਬਰਾੜ, ਹੈਰੀ ਬੈਂਸ, ਰਵੀ ਕਾਹਲੋਂ ਤੇ ਰਚਨਾ ਸਿੰਘ ਨੂੰ ਮੰਤਰੀ ਬਣਾ...

ਸ਼ਹਿਰ

View All