ਪੱਤਰ ਪ੍ਰੇਰਕ
ਪੰਚਕੂਲਾ, 27 ਫਰਵਰੀ
ਪੰਚਕੂਲਾ ਵਿੱਚ ਅੱਜ ਸ਼ਹੀਦ ਚੰਦਰ ਸ਼ੇਖਰ ਆਜ਼ਾਦ ਦਾ ਬਲਿਦਾਨ ਦਿਵਸ ਮਨਾਇਆ ਗਿਆ, ਜਿੱਥੇ ਹਰਿਆਣਾ ਵਿਧਾਨ ਸਭਾ ਸਪੀਕਰ ਗਿਆਨ ਚੰਦ ਗੁਪਤਾ ਨੇ ਸ਼ਹੀਦ ਚੰਦਰ ਸ਼ੇਖਰ ਦੀ ਤਸਵੀਰ ’ਤੇ ਸ਼ਰਧਾ ਦੇ ਫੁੱਲ ਭੇਟ ਕੀਤੇ।
ਇਸ ਮੌਕੇ ਉਨ੍ਹਾਂ ਸੈਕਟਰ-21 ਦੇ ਕਮਿਊਨਿਟੀ ਸੈਂਟਰ ਦਾ ਨਾਮ ਸ਼ਹੀਦ ਚੰਦਰ ਸ਼ੇਖਰ ਦੇ ਨਾਮ ’ਤੇ ਰੱਖਣ ਦਾ ਐਲਾਨ ਕੀਤਾ ਅਤੇ ਕਿਹਾ ਕਿ ਪੰਚਕੂਲਾ ਦੇ ਸੈਕਟਰ-18 ਦੇ ਕਮਿਊਨਿਟੀ ਸੈਂਟਰ ਦਾ ਨਾਮ ਵੀ ਸ਼ਹੀਦਾਂ ਦੇ ਨਾਮ ’ਤੇ ਰੱਖਿਆ ਜਾਵੇਗਾ ਤਾਂ ਕਿ ਆਉਣ ਵਾਲੀ ਪੀੜ੍ਹੀ ਸ਼ਹੀਦਾਂ ਦੀ ਕੁਰਬਾਨੀ ਨੂੰ ਯਾਦ ਰੱਖ ਸਕੇ। ਗੁਪਤਾ ਨੇ ਕਿਹਾ ਕਿ ਸੈਂਕੜੇ ਲੋਕਾਂ ਵੱਲੋਂ ਦਿੱਤੀਆਂ ਸ਼ਹੀਦੀਆਂ ਸਦਕਾ ਹੀ ਅੱਜ ਦੇਸ਼ ਆਜ਼ਾਦੀ ਦਾ ਆਨੰਦ ਮਾਣ ਰਿਹਾ ਹੈ। ਇਸ ਮੌਕੇ ਨਗਰ ਨਿਗਮ ਪੰਚਕੂਲਾ ਦੇ ਮੇਅਰ ਕੁਲਭੂਸ਼ਣ ਗੋਇਲ ਵੀ ਵਿਸ਼ੇਸ਼ ਮਹਿਮਾਨਾਂ ’ਚ ਸ਼ਾਮਲ ਸਨ।