DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਬਾਬਾ ਮਹਿੰਦਰ ਸਿੰਘ ਲੰਬਿਆਂ ਵਾਲਿਆਂ ਦਾ ਦਸਹਿਰਾ ਸਮਾਗਮ

ਸੈਂਕਡ਼ੇ ਸੰਤ-ਮਹਾਪੁਰਸ਼ ਤੇ ਆਗੂ ਸ਼ਾਮਲ ਹੋਏ; ਸੰਤ ਅਮਰਾਓ ਸਿੰਘ ਦੀ ਸੰਸਥਾ ਦੇ ਮੁਖੀ ਵਜੋਂ ਦਸਤਾਰਬੰਦੀ

  • fb
  • twitter
  • whatsapp
  • whatsapp
featured-img featured-img
ਸੰਤ ਅਮਰਾਓ ਸਿੰਘ ਦੀ ਦਸਤਾਰਬੰਦੀ ਕਰਦੇ ਹੋਏ ਸੰਤ ਮਹਾਂਪੁਰਸ਼।
Advertisement

ਮੁਹਾਲੀ ਦੇ ਫੇਜ਼ ਅੱਠ ਦੇ ਗੁਰਦੁਆਰਾ ਸੰਤ ਮੰਡਲ ਅੰਗੀਠਾ ਸਾਹਿਬ ਅਤੇ ਸੰਤ ਬਾਬਾ ਈਸ਼ਰ ਸਿੰਘ ਸੰਤ ਮੰਡਲ ਫਾਊਂਡੇਸ਼ਨ ਦੇ ਮੁਖੀ ਬਾਬਾ ਮਹਿੰਦਰ ਸਿੰਘ ਲੰਬਿਆਂ ਵਾਲੇ ਜੋ ਲੰਘੇ ਦਿਨੀਂ ਚਲਾਣਾ ਕਰ ਗਏ ਸਨ, ਨਮਿਤ ਦਸਹਿਰਾ ਸਮਾਗਮ ਅੱਜ ਗੁਰਦੁਆਰਾ ਅੰਗੀਠਾ ਸਾਹਿਬ ਵਿਖੇ ਹੋਇਆ। ਇਸ ਮੌਕੇ ਹਜ਼ਾਰਾਂ ਦੀ ਗਿਣਤੀ ਵਿਚ ਸੰਗਤ, ਮਹਾਂਪੁਰਸ਼ ਅਤੇ ਦਰਜਨਾਂ ਰਾਜਸੀ, ਧਾਰਮਿਕ, ਸਮਾਜਿਕ ਤੇ ਹੋਰ ਜਥੇਬੰਦੀਆਂ ਦੇ ਆਗੂਆਂ ਨੇ ਹਾਜ਼ਰੀ ਭਰੀ।

ਇਸ ਮੌਕੇ ਵੱਖ-ਵੱਖ ਸੰਪਰਦਾਵਾਂ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸੰਸਥਾ ਅਧੀਨ ਚੱਲਦੇ ਗੁਰਦੁਆਰਾ ਸੰਤ ਮੰਡਲ ਅੰਗੀਠਾ ਸਾਹਿਬ, ਗੁਰਦੁਆਰਾ ਸਿੰਘ ਸ਼ਹੀਦਾਂ ਢੱਕੀ ਸਾਹਿਬ ਸੈਕਟਰ 82, ਗੁਰਦੁਆਰਾ ਅਕਾਲਗੜ੍ਹ ਪਡਿਆਣਾ ਹਿਮਾਚਲ ਪ੍ਰਦੇਸ਼ ਆਦਿ ਦੇ ਪ੍ਰਬੰਧ ਚਲਾਉਣ ਲਈ ਮਹਾਂਪੁਰਸ਼ਾਂ ਦੇ ਉੱਤਰਾਧਿਕਾਰੀ ਵਜੋਂ ਬਾਬਾ ਅਮਰਾਓ ਸਿੰਘ ਦੀ ਦਸਤਾਰਬੰਦੀ ਕੀਤੀ ਗਈ।

Advertisement

ਸਵੇਰ ਸਮੇਂ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਗੁਰਦੁਆਰਾ ਸਾਹਿਬ ਪਹੁੰਚ ਕੇ ਸੰਤ ਅਮਰਾਓ ਸਿੰਘ ਨੂੰ ਅਕਾਲੀ ਦਲ ਵੱਲੋਂ ਦਸਤਾਰ ਭੇਟ ਕੀਤੀ। ਇਸ ਮੌਕੇ ਸਾਬਕਾ ਮੰਤਰੀ ਡਾ. ਦਲਜੀਤ ਸਿੰਘ, ਅਰਸ਼ਦੀਪ ਸਿੰਘ ਕਲੇਰ, ਪ੍ਰੇਮ ਸਿੰਘ ਚੰਦੂਮਾਜਰਾ, ਬਲਬੀਰ ਸਿੰਘ ਸਿੱਧੂ, ਨਰਿੰਦਰ ਕੁਮਾਰ ਸ਼ਰਮਾ ਨੇ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਮਹਾਂਪੁਰਸ਼ਾਂ ਦੀਆਂ ਸੇਵਾਵਾਂ ਦੀ ਸ਼ਲਾਘਾ ਕੀਤੀ। ਸਮਾਗਮ ’ਚ ਵਿਧਾਇਕ ਕੁਲਵੰਤ ਸਿੰਘ, ਅਕਾਲੀ ਆਗੂ ਪਰਵਿੰਦਰ ਸਿੰਘ ਸੋਹਾਣਾ, ਮੇਅਰ ਜੀਤੀ ਸਿੱਧੂ, ਪਰਮਜੀਤ ਕੌਰ ਲਾਂਡਰਾਂ, ਚਰਨਜੀਤ ਸਿੰਘ ਕਾਲੇਵਾਲ, ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ, ਬਲਬੀਰ ਸਿੰਘ ਢੋਲ, ਡਾ. ਸੰਨੀ ਆਹਲੂਵਾਲੀਆ, ਬੱਬੀ ਬਾਦਲ, ਕੁਲਜੀਤ ਸਿੰਘ ਬੇਦੀ, ਜਸਵੀਰ ਸਿੰਘ ਜੱਸਾ ਭਾਗੋਮਾਜਰਾ, ਅਸ਼ਵਨੀ ਸੰਭਾਲਕੀ, ਹਰਮਿੰਦਰ ਸਿੰਘ ਪੱਤੋਂ, ਕੁਲਦੀਪ ਸਿੰਘ ਮਾਨ, ਗੁਰਮੀਤ ਸਿੰਘ ਵਾਲੀਆ, ਮਨਜੀਤ ਸਿੰਘ ਸੈਣੀ, ਜਸਪਾਲ ਸਿੰਘ ਜ਼ੀਰਕਪੁਰ, ਬਲਜਿੰਦਰ ਸਿੰਘ ਪਰਵਾਨਾ, ਮਨਜੀਤ ਸਿੰਘ ਸੇਠੀ ਕੌਂਸਲਰ, ਹਰਜਿੰਦਰ ਕੌਰ, ਰਾਜਿੰਦਰ ਸਿੰਘ ਬਡਹੇੜੀ, ਕਰਨੈਲ ਸਿੰਘ ਪੀਰ ਮੁਹੰਮਦ, ਸਤਵੀਰ ਸਿੰਘ ਧਨੋਆ, ਪਰਮਜੀਤ ਸਿੰਘ ਕਾਹਲੋਂ ਹਾਜ਼ਰ ਸਨ।

Advertisement

ਧਾਰਮਿਕ ਸੰਪ੍ਰਦਾਇ ਰਾੜਾ ਸਾਹਿਬ ਦੇ ਮੌਜੂਦਾ ਮੁਖੀ ਬਾਬਾ ਅਮਰ ਸਿੰਘ ਭੋਰਾ ਸਾਹਿਬ, ਸੰਤ ਹਰੀ ਸਿੰਘ ਟਕਸਾਲ ਰੰਧਾਵਾ, ਗਿਆਨੀ ਗੁਰਮੁੱਖ ਸਿੰਘ, ਗਿਆਨੀ ਸੁਖਦੇਵ ਸਿੰਘ ਮੁੱਖ ਬੁਲਾਰੇ ਦਮਦਮੀ ਟਕਸਾਲ, ਬਾਬਾ ਲਖਵੀਰ ਸਿੰਘ ਰਤਵਾੜਾ ਸਾਹਿਬ, ਬਾਬਾ ਸਰਬਜੋਤ ਸਿੰਘ ਬੇਦੀ, ਬਾਬਾ ਪਰਮਜੀਤ ਸਿੰਘ ਹੰਸਾਲੀ ਸਾਹਿਬ, ਬਾਬਾ ਸੁਖਵਿੰਦਰ ਸਿੰਘ ਰਤਵਾੜਾ ਸਾਹਿਬ, ਬਾਬਾ ਦਰਸ਼ਨ ਸਿੰਘ ਢੱਕੀ ਸਾਹਿਬ ਵੱਲੋਂ ਭਾਈ ਹਰਵੰਤ ਸਿੰਘ, ਬਾਬਾ ਗੁਲਾਬ ਸਿੰਘ ਚਮਕੌਰ ਸਾਹਿਬ, ਜਸਵੀਰ ਸਿੰਘ ਲੋਪੋਂ, ਬਾਬਾ ਅਵਤਾਰ ਸਿੰਘ ਧੂਲਕੋਟ, ਬਾਬਾ ਹਰਬੇਅੰਤ ਸਿੰਘ, ਮਾਤਾ ਭੋਲੀ ਕੌਰ ਮਸਤੂਆਣਾ ਸਾਹਿਬ, ਬਾਬਾ ਸੁਰਿੰਦਰ ਸਿੰਘ, ਬਾਬਾ ਬਲਜੀਤ ਦਾਸ, ਜਥੇਦਾਰ ਰਾਜਾ ਰਾਜ ਸਿੰਘ, ਸਿਕੰਦਰ ਸਿੰਘ ਕੁੰਭੜਾ, ਹਰਪਾਲ ਸਿੰਘ ਸੋਢੀ, ਬਾਬਾ ਮਨੀ ਸਿੰਘ ਪਿਹੋਵਾ, ਬਾਬਾ ਸੁਰਜੀਤ ਸਿੰਘ ਅਮਰੀਕਾ, ਬਾਬਾ ਜਗਜੀਤ ਸਿੰਘ ਬੜੂ ਸਾਹਿਬ, ਬਾਬਾ ਪ੍ਰਿਤਪਾਲ ਸਿੰਘ ਝੀਲ ਵਾਲੇ, ਮਨਜੀਤ ਕੌਰ ਫਤਿਹਗੜ੍ਹ ਸਾਹਿਬ, ਬਾਬਾ ਮਹਿੰਦਰ ਸਿੰਘ ਬੇਗੋਵਾਲ, ਬਾਬਾ ਕੁਲਦੀਪ ਸਿੰਘ ਮਜਾਰੀ, ਬਾਬਾ ਰਾਮ ਸਿੰਘ ਗੰਢੂਆਂ ਵਾਲਿਆਂ ਦਾ ਜਥਾ, ਬਾਬਾ ਸੁਖਪਾਲ ਸਿੰਘ ਭੈਰੋਂ ਮਾਜਰਾ, ਭਾਈ ਭੁਪਿੰਦਰ ਸਿੰਘ ਗੁ. ਅੰਬ ਸਾਹਿਬ ਮੁੱਖ ਗ੍ਰੰਥੀ, ਬਾਬਾ ਪ੍ਰੀਤਮ ਸਿੰਘ ਰਾਜਪੁਰਾ, ਭਾਈ ਅਰਵਿੰਦਰ ਸਿੰਘ ਕਿੱਟੂ, ਬਾਬਾ ਬਲਕਾਰ ਸਿੰਘ ਢੇਲਪੁਰ, ਬਾਬਾ ਦਿਲਬਾਗ ਸਿੰਘ ਬਨੂੜ, ਬਾਬਾ ਅਵਤਾਰ ਸਿੰਘ ਗੀਗੇਮਾਜਰਾ ਤੇ ਹੋਰਨਾਂ ਮਹਾਂਪੁਰਸ਼ਾਂ ਨੇ ਦਸਤਾਰਾਂ ਭੇਟ ਕੀਤੀਆਂ। ਸੰਤ ਅਮਰਾਓ ਸਿੰਘ ਲੰਬਿਆਂ ਵਾਲੇ, ਭਾਈ ਰਣਧੀਰ ਸਿੰਘ ਢੀਂਡਸਾ, ਭਾਈ ਰਮਨਦੀਪ ਸਿੰਘ ਭੀਖੀ, ਬੀਬੀ ਜਤਿੰਦਰ ਕੌਰ, ਭਾਈ ਕਮਲਪ੍ਰੀਤ ਸਿੰਘ, ਕਰਮਜੀਤ ਸਿੰਘ ਆਦਿ ਨੇ ਸਭ ਦਾ ਧੰਨਵਾਦ ਕੀਤਾ।

Advertisement
×