ਬਾਬਾ ਸੁੱਚਾ ਸਿੰਘ ਦਾ ਦੇਹਾਂਤ
ਇਲਾਕੇ ਦੀ ਪ੍ਰਸਿੱਧ ਧਾਰਮਿਕ ਤੇ ਸਮਾਜਕ ਸੰਸਥਾ ਕਾਰ ਸੇਵਾ ਕਿਲਾ ਆਨੰਦਗੜ੍ਹ ਸਾਹਿਬ ਦੇ ਮੁੱਖ ਪ੍ਰਬੰਧਕ ਬਾਬਾ ਸੁੱਚਾ ਸਿੰਘ ਦਾ ਅੱਜ ਦੇਹਾਂਤ ਹੋ ਗਿਆ। ਉਹ ਪਿਛਲੇ ਕੁਝ ਸਮੇਂ ਤੋਂ ਬਿਮਾਰ ਚੱਲ ਰਹੇ ਸਨ ਅਤੇ ਅੰਮ੍ਰਿਤਸਰ ਹਸਪਤਾਲ ਵਿੱਚ ਜ਼ੇਰੇ ਇਲਾਜ ਸਨ। ਕਾਰ...
Advertisement
ਇਲਾਕੇ ਦੀ ਪ੍ਰਸਿੱਧ ਧਾਰਮਿਕ ਤੇ ਸਮਾਜਕ ਸੰਸਥਾ ਕਾਰ ਸੇਵਾ ਕਿਲਾ ਆਨੰਦਗੜ੍ਹ ਸਾਹਿਬ ਦੇ ਮੁੱਖ ਪ੍ਰਬੰਧਕ ਬਾਬਾ ਸੁੱਚਾ ਸਿੰਘ ਦਾ ਅੱਜ ਦੇਹਾਂਤ ਹੋ ਗਿਆ। ਉਹ ਪਿਛਲੇ ਕੁਝ ਸਮੇਂ ਤੋਂ ਬਿਮਾਰ ਚੱਲ ਰਹੇ ਸਨ ਅਤੇ ਅੰਮ੍ਰਿਤਸਰ ਹਸਪਤਾਲ ਵਿੱਚ ਜ਼ੇਰੇ ਇਲਾਜ ਸਨ।
ਕਾਰ ਸੇਵਾ ਵਾਲੇ ਸੰਤ ਸਤਨਾਮ ਸਿੰਘ ਨੇ ਦੱਸਿਆ ਕਿ ਬਾਬਾ ਸੁੱਚਾ ਸਿੰਘ ਦਾ ਅੰਤਿਮ ਸਸਕਾਰ ਭਲਕੇ ਕੀਰਤਪੁਰ ਸਾਹਿਬ ਦੇ ਪਤਾਲਪੁਰੀ ਸ਼ਮਸ਼ਾਨ ਘਾਟ ਵਿਖੇ ਕੀਤਾ ਜਾਵੇਗਾ। ਉਨ੍ਹਾਂ ਦੇ ਦੇਹਾਂਤ ’ਤੇ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਸ਼੍ਰੋਮਣੀ ਅਕਾਲੀ ਦਲ ਦੇ ਆਗੂ ਦਲਜੀਤ ਸਿੰਘ ਚੀਮਾ, ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ, ਸ਼੍ਰੋਮਣੀ ਕਮੇਟੀ ਐਗਜ਼ੈਕਟਿਵ ਮੈਂਬਰ ਦਲਜੀਤ ਸਿੰਘ ਭਿੰਡਰ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ, ਸਾਬਕਾ ਵਿਧਾਨ ਸਭਾ ਸਪੀਕਰ ਰਾਣਾ ਕੇਪੀ ਸਿੰਘ, ਪੰਜਾਬ ਭਾਜਪਾ ਦੇ ਉਪ ਪ੍ਰਧਾਨ ਡਾ. ਸੁਭਾਸ਼ ਸ਼ਰਮਾ, ਕੌਮੀ ਘੱਟ ਗਿਣਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ, ਭਾਜਪਾ ਆਗੂ ਜਤਿੰਦਰ ਸਿੰਘ ਅਠਵਾਲ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਬਾਬਾ ਜੀ ਦੇ ਅੰਤਿਮ ਸੰਸਕਾਰ ਮੌਕੇ ਵੱਡੀ ਸੰਗਤ ਦੇ ਪੁੱਜਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ।
Advertisement
Advertisement
