DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Badali Road house attack: ਕੁਰਾਲੀ ਕਤਲ ਕਾਂਡ ਦਾ ਮੁਲਜ਼ਮ ਕੁਝ ਘੰਟਿਆਂ ’ਚ ਕਾਬੂ

ਭੈਣ ’ਤੇ ਪ੍ਰੇਮ ਵਿਆਹ ਕਰਵਾਉਣ ਦੇ ਸ਼ੱਕ ਕਾਰਨ ਦਿੱਤਾ ਘਟਨਾ ਨੂੰ ਅੰਜਾਮ

  • fb
  • twitter
  • whatsapp
  • whatsapp
featured-img featured-img
ਕਤਲ ਕੇਸ ’ਚ ਗ੍ਰਿਫ਼ਤਾਰ ਕੀਤਾ ਗਿਆ ਮੁਲਜ਼ਮ ਪੁਲੀਸ ਪਾਰਟੀ ਨਾਲ।
Advertisement

ਸ਼ਹਿਰ ਦੀ ਬਡਾਲੀ ਰੋਡ ਉੱਤੇ ਘਰ ’ਤੇ ਹਮਲਾ ਕਰਕੇ ਮਹਿਲਾ ਨੂੰ ਮੌਤ ਦੇ ਘਾਟ ਉਤਾਰਨ ਅਤੇ ਉਸਦੇ ਪਤੀ ਨੂੰ ਜ਼ਖ਼ਮੀ ਕਰਨ ਦੇ ਮਾਮਲੇ ’ਚ ਸਥਾਨਕ ਪੁਲੀਸ ਨੇ ਕੁਝ ਘੰਟਿਆਂ ਵਿੱਚ ਹੀ ਮੁਲਜ਼ਮ ਨੂੰ ਕਾਬੂ ਕਰ ਲਿਆ ਹੈ। ਪੁਲੀਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਮੁਲਜ਼ਮ ਦੀ ਗ੍ਰਿਫ਼ਤਾਰੀ ਤੋਂ ਬਾਅਦ ਕੀਤੀ ਪ੍ਰੈੱਸ ਕਾਨਫਰੰਸ ਦੌਰਾਨ ਡੀ ਐੱਸ ਪੀ ਮੁੱਲਾਂਪੁਰ ਗਰੀਬਦਾਸ ਹਰਕੀਰਤ ਸਿੰਘ ਅਤੇ ਥਾਣਾ ਸਿਟੀ ਦੇ ਐੱਸ ਐੱਚ ਓ ਹਰਸ਼ ਮੋਹਨ ਗੌਤਮ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਕਾਬੂ ਕੀਤਾ ਗਿਆ ਮੁਲਜ਼ਮ ਸੋਨੂੰ ਵਾਰਦਾਤ ਮਗਰੋਂ ਮੌਕੇ ਤੋਂ ਫ਼ਰਾਰ ਹੋ ਗਿਆ ਸੀ, ਜਿਸਨੂੰ ਪੁਲੀਸ ਦੀਆਂ ਟੀਮਾਂ ਨੇ ਛਾਪਾ ਮਾਰ ਕੇ ਕਾਬੂ ਕਰ ਲਿਆ ਹੈ। ਡੀ ਐੱਸ ਪੀ ਨੇ ਦੱਸਿਆ ਕਿ ਮੁਲਜ਼ਮ ਸੋਨੂੰ ਨੂੰ ਸ਼ੱਕ ਸੀ ਕਿ ਉਸਦੀ ਭੈਣ ਸਰੋਜ ਰਾਣੀ ਜ਼ਖ਼ਮੀ ਓਮ ਨਾਥ ਦੇ ਪੁੱਤਰ ਬਿੱਟੂ ਨਾਲ ਪ੍ਰੇਮ ਵਿਆਹ ਕਰਵਾ ਰਹੀ ਹੈ ਅਤੇ ਇਸ ਲਈ ਉਹ ਉਨ੍ਹਾਂ ਦੇ ਘਰ ਪਹੁੰਚੀ ਹੈ। ਡੀ ਐੱਸ ਪੀ ਹਰਕੀਰਤ ਸਿੰਘ ਨੇ ਦੱਸਿਆ ਕਿ ਇਸ ਸ਼ੱਕ ਕਾਰਨ ਹੀ ਸੋਨੂੰ ਤੇਜ਼ਧਾਰ ਹਥਿਆਰ ਲੈ ਕੇ ਓਮ ਨਾਥ ਦੇ ਘਰ ਗਿਆ ਅਤੇ ਉੱਥੇ ਜਾ ਕੇ ਘਟਨਾ ਨੂੰ ਅੰਜਾਮ ਦਿੱਤਾ ਜਿਸ ਦੌਰਾਨ ਸਰੋਜ ਰਾਣੀ ਦੀ ਮੌਤ ਹੋ ਗਈ। ਮੁਲਜ਼ਮ ਨੂੰ ਅੱਜ ਖਰੜ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ ਜਿੱਥੇ ਅਦਾਲਤ ਨੇ ਉਸਨੂੰ ਇੱਕ ਦਿਨਾ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ ਹੈ।

Advertisement

Advertisement
Advertisement
×