ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 14 ਅਗਸਤ
ਦੇਸ਼ ਦੇ 74ਵੇਂ ਆਜ਼ਾਦੀ ਦਿਹਾੜੇ ਮੌਕੇ ਸ਼ਨਿੱਚਰਵਾਰ ਨੂੰ ਸੈਕਟਰ 17 ਦੇ ਪਰੇਡ ਗਰਾਊਂਡ ਵਿੱਚ ਕਰਵਾਏ ਜਾਣ ਵਾਲੇ ਸਮਾਗਮ ’ਚ ਪੰਜਾਬ ਦੇ ਰਾਜਪਾਲ ਅਤੇ ਯੂਟੀ ਦੇ ਪ੍ਰਸ਼ਾਸਕ ਵੀਪੀ ਸਿੰਘ ਬਦਨੌਰ ਕੌਮੀ ਝੰਡਾ ਲਹਿਰਾਉਣਗੇ। ਸਮਾਗਮ ਦੌਰਾਨ ਚੰਡੀਗੜ੍ਹ ਪੁਲੀਸ ਦੇ ਜਵਾਨਾਂ ਵੱਲੋਂ ਪਰੇਡ ਕੀਤੀ ਜਾਵੇਗੀ। ਇਸ ਮੌਕੇ ਕਰੋਨਾਵਾਇਰਸ ਕਰ ਕੇ ਵਾਧੂ ਲੋਕਾਂ ਨੂੰ ਇਕੱਠੇ ਨਹੀਂ ਹੋਣ ਦਿੱਤਾ ਜਾਵੇਗਾ ਅਤੇ ਸਮਾਜਿਕ ਦੂਰੀ ਨੇਮਾਂ ਦੀ ਪਾਲਣਾ ਕੀਤੀ ਜਾਵੇਗੀ।