ਬੈਰੋਂਪੁਰ ਦਫ਼ਤਰ ਸਕੱਤਰ ਨਿਯੁਕਤ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅਕਾਲੀ ਆਗੂ ਕੁਲਦੀਪ ਸਿੰਘ ਬੈਰੋਂਪੁਰ ਨੂੰ ਅਕਾਲੀ ਦਲ ਦੀ ਜ਼ਿਲ੍ਹਾ ਮੁਹਾਲੀ ਇਕਾਈ ਦਾ ਦਫ਼ਤਰ ਸਕੱਤਰ ਨਿਯੁਕਤ ਕੀਤਾ ਹੈ। ਇਹ ਨਿਯੁਕਤੀ ਮੁਹਾਲੀ ਦੇ ਜ਼ਿਲ੍ਹਾ ਪ੍ਰਧਾਨ ਪਰਵਿੰਦਰ ਸਿੰਘ ਸੋਹਾਣਾ ਦੀ ਸਿਫ਼ਾਰਸ਼ ’ਤੇ ਕੀਤੀ...
Advertisement
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅਕਾਲੀ ਆਗੂ ਕੁਲਦੀਪ ਸਿੰਘ ਬੈਰੋਂਪੁਰ ਨੂੰ ਅਕਾਲੀ ਦਲ ਦੀ ਜ਼ਿਲ੍ਹਾ ਮੁਹਾਲੀ ਇਕਾਈ ਦਾ ਦਫ਼ਤਰ ਸਕੱਤਰ ਨਿਯੁਕਤ ਕੀਤਾ ਹੈ। ਇਹ ਨਿਯੁਕਤੀ ਮੁਹਾਲੀ ਦੇ ਜ਼ਿਲ੍ਹਾ ਪ੍ਰਧਾਨ ਪਰਵਿੰਦਰ ਸਿੰਘ ਸੋਹਾਣਾ ਦੀ ਸਿਫ਼ਾਰਸ਼ ’ਤੇ ਕੀਤੀ ਗਈ ਹੈ। ਜ਼ਿਲ੍ਹਾ ਪ੍ਰਧਾਨ ਸ੍ਰੀ ਸੋਹਾਣਾ ਨੇ ਸ੍ਰੀ ਬੈਰੋਂਪੁਰ ਨੂੰ ਨਿਯੁਕਤੀ ਪੱਤਰ ਸੌਂਪਿਆ। ਨਵ-ਨਿਯੁਕਤ ਦਫ਼ਤਰ ਸਕੱਤਰ ਨੇ ਪਾਰਟੀ ਪ੍ਰਧਾਨ ਅਤੇ ਜ਼ਿਲ੍ਹਾ ਪ੍ਰਧਾਨ ਦਾ ਧੰਨਵਾਦ ਕੀਤਾ। ਇਸ ਮੌਕੇ ਕੈਪਟਨ ਰਮਨਦੀਪ ਸਿੰਘ ਬਾਵਾ, ਹਰਿੰਦਰ ਸਿੰਘ ਸੁੱਖਗੜ੍ਹ, ਅਮਨ ਪੂਨੀਆ, ਬਲਜੀਤ ਸਿੰਘ ਦੈੜੀ ਤੇ ਹੋਰਨਾਂ ਨੇ ਨਿਯੁਕਤੀ ਦਾ ਸਵਾਗਤ ਕੀਤਾ।
Advertisement
Advertisement
×