ਆਪਣੇ ਘਰ ਵੱਲ ਝਾਤੀ ਮਾਰਨ ਬਾਜਵਾ: ਸ਼ਰਮਾ
ਕਾਂਗਰਸ ਆਗੂ ਪ੍ਰਤਾਪ ਸਿੰਘ ਬਾਜਵਾ ਵੱਲੋਂ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇ ਦਸਤਾਰ ਸਜਾਉਣ ਸਬੰਧੀ ਕੀਤੀ ਟਿੱਪਣੀ ’ਤੇ ਪ੍ਰਤੀਕਿਰਿਆ ਦਿੰਦਿਆਂ ਪੰਜਾਬ ਭਾਜਪਾ ਦੇ ਮੀਤ ਪ੍ਰਧਾਨ ਡਾ. ਸੁਭਾਸ਼ ਸ਼ਰਮਾ ਨੇ ਕਿਹਾ ਕਿ ਕਿਸੇ ਦੀ ਸ਼ਰਧਾ ਅਤੇ ਸਤਿਕਾਰ ’ਤੇ ਸਵਾਲ...
ਕਾਂਗਰਸ ਆਗੂ ਪ੍ਰਤਾਪ ਸਿੰਘ ਬਾਜਵਾ ਵੱਲੋਂ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇ ਦਸਤਾਰ ਸਜਾਉਣ ਸਬੰਧੀ ਕੀਤੀ ਟਿੱਪਣੀ ’ਤੇ ਪ੍ਰਤੀਕਿਰਿਆ ਦਿੰਦਿਆਂ ਪੰਜਾਬ ਭਾਜਪਾ ਦੇ ਮੀਤ ਪ੍ਰਧਾਨ ਡਾ. ਸੁਭਾਸ਼ ਸ਼ਰਮਾ ਨੇ ਕਿਹਾ ਕਿ ਕਿਸੇ ਦੀ ਸ਼ਰਧਾ ਅਤੇ ਸਤਿਕਾਰ ’ਤੇ ਸਵਾਲ ਚੁੱਕਣ ਤੋਂ ਪਹਿਲਾਂ ਆਪਣੇ ਘਰ ਵੱਲ ਵੀ ਦੇਖਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸ੍ਰੀ ਬਾਜਵਾ ਦੱਸਣ ਕੇ ਉਨ੍ਹਾਂ ਦੇ ਆਪਣੇ ਪੁੱਤਰ ਨੇ ਆਖ਼ਰੀ ਵਾਰ ਸਿਰ ’ਤੇ ਦਸਤਾਰ ਕਦੋਂ ਸਜਾਈ ਸੀ। ਡਾ. ਸ਼ਰਮਾ ਨੇ ਕਿਹਾ ਕਿ ਕੇਂਦਰ ਸਰਕਾਰ ਵਿਦੇਸ਼ਾਂ ਵਿੱਚ ਫਸੇ ਭਾਰਤੀਆਂ ਨੂੰ ਸੁਰੱਖਿਅਤ ਬਾਹਰ ਕੱਢਣ ਲਈ ਯਤਨ ਕਰ ਰਹੀ ਹੈ। ਉਹ ਹੋਲਾ ਮਹੱਲਾ ਮੌਕੇ ਭਾਜਪਾ ਵੱਲੋਂ ਲਗਾਏ ਗਏ ਮੈਡੀਕਲ ਜਾਂਚ ਕੈਂਪ ਦਾ ਉਦਘਾਟਨ ਕਰਨ ਮੌਕੇ ਸੰਬੋਧਨ ਕਰ ਰਹੇ ਸਨ। ਉਨ੍ਹਾਂ ਹੋਲਾ ਮਹੱਲਾ ਦੀਆਂ ਵਧਾਈਆਂ ਦਿੱਤੀਆਂ। ਉਨ੍ਹਾਂ ਕਿਹਾ ਕਿ ਦੇਸ਼ਾਂ-ਵਿਦੇਸ਼ਾਂ ਤੋਂ ਵੱਡੀ ਗਿਣਤੀ ਵਿੱਚ ਸੰਗਤ ਸ੍ਰੀ ਆਨੰਦਪੁਰ ਸਾਹਿਬ ਵਿਖੇ ਨਤਮਸਤਕ ਹੋਣ ਪਹੁੰਚ ਰਹੀ ਹੈ ਅਤੇ ਸੰਗਤ ਦੀ ਸੇਵਾ ਲਈ ਇਹ ਕੈਂਪ ਲਗਾਇਆ ਗਿਆ ਹੈ। ਇਸ ਮੌਕੇ ਸਾਬਕਾ ਜ਼ਿਲ੍ਹਾ ਪ੍ਰਧਾਨ ਜਤਿੰਦਰ ਸਿੰਘ ਅਠਵਾਲ, ਭਾਜਪਾ ਮੰਡਲ ਸ੍ਰੀ ਆਨੰਦਪੁਰ ਸਾਹਿਬ ਦੇ ਪ੍ਰਧਾਨ ਰਤਨ ਧਨੇੜਾ, ਹਲਕਾ ਇੰਚਾਰਜ ਡਾ. ਪਰਮਿੰਦਰ ਸ਼ਰਮਾ ਅਤੇ ਮੰਡਲ ਪ੍ਰਧਾਨ ਮੋਹਿਤ ਸ਼ਰਮਾ ਆਦਿ ਮੌਜੂਦ ਸਨ।

