ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਬਲਬੀਰ ਸਿੱਧੂ ਵੱਲੋਂ ਗਮਾਡਾ ਅੱਗੇ ਧਰਨੇ ਖ਼ਿਲਾਫ਼ ਲਾਮਬੰਦੀ

ਲੈਂਡ ਪੂਲਿੰਗ ਨੀਤੀ ਖ਼ਿਲਾਫ਼ ਦੋ ਦਰਜਨ ਤੋਂ ਵੱਧ ਪਿੰਡਾਂ ਵਿੱਚ ਮੀਟਿੰਗਾਂ
ਬਠਲਾਣਾ ਵਾਸੀਆਂ ਨਾਲ ਮੀਟਿੰਗ ਕਰਦੇ ਹੋਏ ਬਲਬੀਰ ਸਿੱਧੂ। -ਫੋਟੋ: ਚਿੱਲਾ
Advertisement

ਸਾਬਕਾ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਦਾਅਵਾ ਕੀਤਾ ਕਿ ਪੰਜਾਬ ਕਾਂਗਰਸ ਵੱਲੋਂ 21 ਜੁਲਾਈ ਨੂੰ ਗਮਾਡਾ ਦੇ ਮੁਹਾਲੀ ਸਥਿਤ ਦਫ਼ਤਰ ਸਾਹਮਣੇ ਨਵੀਂ ਲੈਂਡ ਪੂਲਿੰਗ ਨੀਤੀ ਦੇ ਵਿਰੋਧ ਵਿਚ ਕੀਤੀ ਜਾ ਰਹੀ ਰੈਲੀ ਵਿਚ ਮੁਹਾਲੀ ਹਲਕੇ ਦੇ ਹਜ਼ਾਰਾਂ ਕਿਸਾਨ ਸ਼ਾਮਲ ਹੋਣਗੇ। ਉਹ ਰੈਲੀ ਨੂੰ ਸਫ਼ਲ ਬਣਾਉੁਣ ਲਈ ਮੁਹਾਲੀ ਖੇਤਰ ਦੇ ਦੋ ਦਰਜਨ ਤੋਂ ਵੱਧ ਪਿੰਡਾਂ ਵਿਚ ਇਕੱਠਾਂ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਇਸ ਰੈਲੀ ਨੂੰ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਵੀ ਸੰਬੋਧਨ ਕਰਨਗੇ।

ਸ੍ਰੀ ਸਿੱਧੂ ਨੇ ਕਿਹਾ ਕਿ ਨਵੀਂ ਲੈਂਡ ਪੂਲਿੰਗ ਨੀਤੀ ਕਿਸਾਨ ਵਿਰੋਧੀ ਹੈ। ਇਸ ਮੌਕੇ ਸਮੁੱਚੇ ਪਿੰਡਾਂ ਦੇ ਵਸਨੀਕਾਂ ਨੇ ਬਲਬੀਰ ਸਿੱਧੂ ਨੂੰ ਭਰੋਸਾ ਦਿਵਾਇਆ ਕਿ ਉਹ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਇਸ ਰੈਲੀ ਵਿਚ ਸ਼ਾਮਲ ਹੋਣਗੇ। ਲੋਕਾਂ ਨੇ ਕਿਹਾ ਕਿ ਉਹ ਕਿਸੇ ਵੀ ਕੀਮਤ ਉੱਤੇ ਜ਼ਮੀਨਾਂ ਨਹੀਂ ਦੇਣਗੇ ਅਤੇ ਆਰ-ਪਾਰ ਦੀ ਲੜਾਈ ਲੜਨਗੇ। ਇਸ ਮੌਕੇ ਠੇਕੇਦਾਰ ਮੋਹਨ ਸਿੰਘ ਬਠਲਾਣਾ, ਪ੍ਰਦੀਪ ਸਿੰਘ ਤੰਗੌਰੀ, ਚੌਧਰੀ ਰਿਸ਼ੀ ਪਾਲ ਸਨੇਟਾ, ਚੌਧਰੀ ਹਰਨੇਕ ਸਿੰਘ ਆਦਿ ਮੌਜੂਦ ਸਨ।

Advertisement

Advertisement