ਬਲਬੀਰ ਸਿੱਧੂ ਨੇ 66 ਹਜ਼ਾਰ ਏਕੜ ਜ਼ਮੀਨ ਐਕੁਆਇਰ ਕਰਨ ’ਤੇ ਸਵਾਲ ਚੁੱਕੇ
ਪੰਜਾਬ ਦੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਪੰਜਾਬ ਸਰਕਾਰ ਦੀ ਲੈਂਡ ਪੂਲਿੰਗ ਨੀਤੀ ’ਤੇ ਸਵਾਲ ਚੁੱਕਦਿਆਂ 66 ਹਜ਼ਾਰ ਏਕੜ ਜ਼ਮੀਨ ਐਕੁਆਇਰ ਕਰਨ ਦੀ ਤਜਵੀਜ਼ ਤੇ ਸਰਕਾਰ ਕੋਲੋਂ ਜਵਾਬ ਮੰਗਿਆ ਹੈ। ਉਨ੍ਹਾਂ ਕਿਹਾ ਕਿ ਪਿਛਲੇ 25 ਵਰ੍ਹਿਆਂ ਦੌਰਾਨ ਸਮੇਂ...
Advertisement
ਪੰਜਾਬ ਦੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਪੰਜਾਬ ਸਰਕਾਰ ਦੀ ਲੈਂਡ ਪੂਲਿੰਗ ਨੀਤੀ ’ਤੇ ਸਵਾਲ ਚੁੱਕਦਿਆਂ 66 ਹਜ਼ਾਰ ਏਕੜ ਜ਼ਮੀਨ ਐਕੁਆਇਰ ਕਰਨ ਦੀ ਤਜਵੀਜ਼ ਤੇ ਸਰਕਾਰ ਕੋਲੋਂ ਜਵਾਬ ਮੰਗਿਆ ਹੈ। ਉਨ੍ਹਾਂ ਕਿਹਾ ਕਿ ਪਿਛਲੇ 25 ਵਰ੍ਹਿਆਂ ਦੌਰਾਨ ਸਮੇਂ ਸਮੇਂ ਦੀਆਂ ਸਰਕਾਰਾਂ ਨੇ ਲੋਕਾਂ ਦੀ ਸ਼ਹਿਰੀ ਵਸੋਂ ਅਤੇ ਸਨਅਤੀ ਤੇ ਮੈਗਾ ਪ੍ਰਾਜੈਕਟਾਂ ਦੀ ਲੋੜ ਦੀ ਪੂਰਤੀ ਲਈ ਸਿਰਫ਼ 11 ਹਜ਼ਾਰ ਏਕੜ ਜ਼ਮੀਨ ਐਕੁਆਇਰ ਕੀਤੀ ਸੀ ਤੇ ਮੌਜੂਦਾ ਸਰਕਾਰ ਸਿਰਫ਼ ਇੱਕ ਸਾਲ ਵਿਚ ਵੀ ਛੇ ਗੁਣਾ ਵੱਧ ਜ਼ਮੀਨ ਕਿਉਂ ਐਕੁਆਇਰ ਕਰਨਾ ਚਾਹੁੰਦੀ ਹੈ।
ਉਨ੍ਹਾਂ ਕਿਹਾ ਕਿ ਇਸ ਸਭ ਦੇ ਪਿੱਛੇ ਸਰਕਾਰ ਦੀ ਮਨਸ਼ਾ ਸਾਫ਼ ਦਿਖਾਈ ਦੇ ਰਹੀ ਹੈ। ਉਨ੍ਹਾਂ ਕਿ ਮੌਜੂਦਾ ਸਰਕਾਰ ਦਾ ਇੱਕ ਨੁਕਾਤੀ ਪ੍ਰੋਗਰਾਮ ਜ਼ਮੀਨ ਇਕੱਠੀ ਕਰਕੇ ਕਰਜ਼ਾ ਲੈਣਾ ਹੈ। ਉਨ੍ਹਾਂ ਕਿਹਾ ਕਿ ਜਦੋਂ ਪਿਛਲੀਆਂ ਸਰਕਾਰਾਂ ਸਮੇਂ ਇੰਨੀ ਘੱਟ ਜ਼ਮੀਨ ਐਕੁਆਇਰ ਕਰਨ ਨਾਲ ਲੋਕਾਂ ਦੀਆਂ ਲੋੜਾਂ ਪੂਰੀਆਂ ਹੁੰਦੀਆਂ ਰਹੀਆਂ ਹਨ ਤਾਂ ਫ਼ਿਰ ਮੌਜੂਦਾ ਸਰਕਾਰ ਇੰਨੀ ਵੱਡੀ ਮਾਤਰਾ ਵਿਚ ਜ਼ਮੀਨ ਐਕੁਆਇਰ ਕਰਕੇ ਕਿਸਾਨਾਂ ਅਤੇ ਮਜ਼ਦੂਰਾਂ ਦਾ ਉਜਾੜਾ ਕਰਨਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਪੰਜਾਬ ਦੇ ਕਿਸਾਨਾਂ ਦੇ ਨਾਲ ਹੈ ਅਤੇ ਕਿਸੇ ਵੀ ਕੀਮਤ ਉੱਤੇ ਕਿਸੇ ਕਿਸਾਨ ਦੀ ਜ਼ਮੀਨ ਸਰਕਾਰ ਨੂੰ ਨਹੀਂ ਖੋਹਣ ਦਿੱਤੀ ਜਾਵੇਗੀ।
Advertisement
Advertisement