ਬਲਵਿੰਦਰ ਰਕੌਲੀ ਸੀਨੀਅਰ ਮੀਤ ਪ੍ਰਧਾਨ ਨਿਯੁਕਤ
ਔਖੇ ਸਮੇਂ ’ਚ ਪਾਰਟੀ ਨਾਲ ਖੜ੍ਹਨ ਵਾਲੇ ਵਰਕਰ ਅਕਾਲੀ ਦਲ ਦਾ ਸਰਮਾਇਆ: ਖੇੜਾ
ਸ਼੍ਰੋਮਣੀ ਅਕਾਲੀ ਦਲ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਪਰਵਿੰਦਰ ਸਿੰਘ ਸੋਹਾਣਾ ਤੇ ਹਲਕਾ ਖਰੜ ਦੇ ਇੰਚਾਰਜ ਰਵਿੰਦਰ ਸਿੰਘ ਖੇੜਾ ਦੀ ਅਗਵਾਈ ਹੇਠ ਹੋਈ, ਜਿਸ ਦੌਰਾਨ ਬਲਵਿੰਦਰ ਸਿੰਘ ਰਕੌਲੀ ਨੂੰ ਪਾਰਟੀ ਜ਼ਿਲ੍ਹਾ ਇਕਾਈ ਦਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ।
ਇਸ ਮੌਕੇ ਹਲਕਾ ਇੰਚਾਰਜ਼ ਰਵਿੰਦਰ ਸਿੰਘ ਖੇੜਾ ਨੇ ਕਿਹਾ ਕਿ ਕਿਸੇ ਵੀ ਪਾਰਟੀ ਦੇ ਵਰਕਰ ਉਸ ਪਾਰਟੀ ਦੀ ਰੀੜ੍ਹ ਦੀ ਹੱਡੀ ਹੁੰਦੇ ਹਨ। ਪਾਰਟੀ ਦੀ ਮਜ਼ਬੂਤੀ ਉਨ੍ਹਾਂ ਦੀ ਮਿਹਨਤ ਅਤੇ ਵਫ਼ਾਦਾਰੀ ‘ਤੇ ਨਿਰਭਰ ਕਰਦੀ ਹੈ ਅਤੇ ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾਂ ਵਰਕਰਾਂ ਦੀ ਕਦਰ ਕੀਤੀ ਹੈ। ਉਨ੍ਹਾਂ ਕਿਹਾ ਕਿ ਪਾਰਟੀ ਦੇ ਔਖੇ ਸਮੇਂ ਵਿੱਚ ਅਕਾਲੀ ਦਲ ਦਾ ਸਾਥ ਦੇਣ ਵਾਲੇ ਵਰਕਰ ਪਾਰਟੀ ਵੱਡਾ ਸਰਮਾਇਆ ਹਨ, ਜਿਨ੍ਹਾਂ ਨੂੰ ਬਣਦਾ ਮਾਣ ਸਤਿਕਾਰ ਦਿੱਤਾ ਜਵੇਗਾ। ਜ਼ਿਲ੍ਹਾ ਪ੍ਰਧਾਨ ਪਰਵਿੰਦਰ ਸਿੰਘ ਸੋਹਣਾ ਨੇ ਕਿਹਾ ਕਿ ਹਲਕਾ ਖਰੜ ਵਿੱਚ ਅਕਾਲੀ ਦਲ ਦਿਨੋਂ ਦਿਨ ਮਜ਼ਬੂਤ ਹੋ ਰਿਹਾ ਹੈ। ਨਵ-ਨਿਯੁਕਤ ਸੀਨੀਅਰ ਮੀਤ ਪ੍ਰਧਾਨ ਬਲਵਿੰਦਰ ਸਿੰਘ ਨੇ ਭਰੋਸਾ ਦਿੱਤਾ ਕਿ ਉਹ ਜ਼ਿੰਮੇਵਾਰੀ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਣਗੇ।

