ਹੋਟਲ ਮਾਲਕ ਤੇ ਫਾਇਰਿੰਗ ਮਾਮਲਾ: ਪੁਲੀਸ ਮੁਕਾਬਲੇ ਤੋਂ ਬਾਅਦ ਤੀਜਾ ਮੁਲਜ਼ਮ ਕਾਬੂ
ਐੱਸ ਐੱਸ ਪੀ ਨੇ ਦੱਸਿਆ ਕਿ ਪਹਿਲਾਂ, ਗੁਪਤ ਸੂਚਨਾ ਦੇ ਆਧਾਰ ’ਤੇ ਤਿੰਨ ਮੁਲਜ਼ਮਾਂ - ਅਰਸ਼ਜੋਤ ਸਿੰਘ ਪੁੱਤਰ ਹਰਵਿੰਦਰ ਸਿੰਘ ਵਾਸੀ ਪਿੰਡ ਬੱਲੋਮਾਜਰਾ, ਰਣਵੀਰ ਸਿੰਘ ਪੁੱਤਰ ਧਰਮ ਸਿੰਘ ਵਾਸੀ ਪਿੰਡ ਗੁਨੋ ਮਾਜਰਾ, ਅਤੇ ਜਸ਼ਨਜੀਤ ਸਿੰਘ ਪੁੱਤਰ ਗਗਨਜੀਤ ਸਿੰਘ ਵਾਸੀ ਖਰੜ - ਵਿਰੁੱਧ ਥਾਣਾ ਸਿਟੀ ਖਰੜ ਵਿਖੇ ਐੱਫ ਆਈ ਆਰ ਦਰਜ ਕੀਤੀ ਗਈ ਸੀ।
ਜਾਂਚ ਦੌਰਾਨ ਇਹ ਖੁਲਾਸਾ ਹੋਇਆ ਕਿ ਮੁਲਜ਼ਮਾਂ ਨੇ 4 ਨਵੰਬਰ ਨੂੰ ਚੰਡੀਗੜ੍ਹ ਦੇ ਸੈਕਟਰ 39 ਵਿੱਚ ਮਨਪ੍ਰੀਤ ਸਿੰਘ ਦੇ ਘਰ ’ਤੇ ਫਿਰੌਤੀ ਮੰਗਣ ਤੋਂ ਬਾਅਦ ਗੋਲੀਆਂ ਚਲਾਈਆਂ ਸਨ। ਮਨਪ੍ਰੀਤ ਸਿੰਘ ਮੁਹਾਲੀ ਵਿਖੇ ਟੀਡੀਆਈ ਸਿਟੀ ਵਿੱਚ ਹੋਟਲ ਰੀਜੈਂਟਾ ਚਲਾਉਂਦੇ ਹਨ।
ਦੋਸ਼ੀ ਲੱਕੀ ਪਟਿਆਲ ਅਤੇ ਦਵਿੰਦਰ ਬੰਬੀਹਾ ਗੈਂਗ ਨਾਲ ਜੁੜੇ ਹੋਏ ਹਨ। ਉਨ੍ਹਾਂ ਵਿੱਚੋਂ ਦੋ - ਅਰਸ਼ਜੋਤ ਸਿੰਘ ਅਤੇ ਜਸ਼ਨਜੀਤ ਸਿੰਘ - ਨੂੰ ਬੀਤੇ ਦਿਨ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਇੱਕ .32 ਬੋਰ ਪਿਸਤੌਲ (ਚੰਡੀਗੜ੍ਹ ਗੋਲੀਬਾਰੀ ਵਿੱਚ ਵਰਤਿਆ ਗਿਆ) ਅਤੇ ਤਿੰਨ ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ ਸਨ।
ਐੱਸ ਐੱਸ ਪੀ ਹਾਂਸ ਨੇ ਅੱਗੇ ਦੱਸਿਆ ਕਿ ਤਿੰਨੋਂ ਦੋਸ਼ੀ ਆਦਤਨ ਅਪਰਾਧੀ ਹਨ ਜਿਨ੍ਹਾਂ ਦੇ ਖ਼ਿਲਾਫ਼ ਪੰਜਾਬ ਭਰ ਵਿੱਚ ਕਈ ਅਪਰਾਧਿਕ ਮਾਮਲੇ ਦਰਜ ਹਨ।
ਕੈਪਸ਼ਨ: ਖਰੜ ਨੇੜੇ ਹੋਏ ਮੁਕਾਬਲੇ ਦੇ ਸਥਾਨ ਦਾ ਨਿਰੀਖਣ ਕਰਦੇ ਹੋਏ ਪੁਲੀਸ ਮੁਲਾਜ਼ਮ।
