ਚੰਡੀਗੜ੍ਹ ’ਚ ਪ੍ਰੱੈਸ ਕਾਨਫਰੰਸਾਂ ਤੇ ਜਨਤਕ ਇਕੱਠਾਂ ’ਤੇ ਪਾਬੰਦੀ

ਚੰਡੀਗੜ੍ਹ ’ਚ ਪ੍ਰੱੈਸ ਕਾਨਫਰੰਸਾਂ ਤੇ ਜਨਤਕ ਇਕੱਠਾਂ ’ਤੇ ਪਾਬੰਦੀ

ਆਤਿਸ਼ ਗੁਪਤਾ
ਚੰਡੀਗੜ੍ਹ, 15 ਜੁਲਾਈ

ਸ਼ਹਿਰ ਵਿੱਚ ਕਰੋਨਾਵਾਇਰਸ ਦੇ ਵਧ ਰਹੇ ਕੇਸਾਂ ਕਾਰਨ ਪ੍ਰਸ਼ਾਸਕ ਵੀ.ਪੀ. ਸਿੰਘ ਬਦਨੌਰ ਨੇ ਹਫ਼ਤੇ ਦਾ ਆਖ਼ਰੀ ਦਿਨ ਕਰਫਿਊ ਲਗਾਉਣ ਸਬੰਧੀ ਫਿਲਹਾਲ ਕੋਈ ਫ਼ੈਸਲਾ ਨਹੀਂ ਲਿਆ ਹੈ। ਇਸ ਬਾਰੇ ਯੂਟੀ ਪ੍ਰਸ਼ਾਸਨ ਵੱਲੋਂ ਮੁੜ ਵਿਚਾਰ ਕੀਤਾ ਜਾਵੇਗਾ। ਇਸੇ ਦੌਰਾਨ ਪ੍ਰਸ਼ਾਸਨ ਨੇ ਸ਼ਹਿਰ ਵਿੱਚ ਪ੍ਰੈੱਸ ਕਾਨਫਰੰਸ ਕਰਨ, ਮੀਟਿੰਗਾਂ ਜਾਂ ਜਨਤਕ ਇਕੱਠਾਂ ’ਤੇ ਪਾਬੰਦੀ ਲਗਾ ਦਿੱਤੀ ਹੈ। ਸ੍ਰੀ ਬਦਨੌਰ ਨੇ ਚੰਡੀਗੜ੍ਹ ਦੇ ਰਾਜਨੀਤਕ ਦਲਾਂ ਨੂੰ ਅਪੀਲ ਕੀਤੀ ਹੈ ਕਿ ਸ਼ਹਿਰ ਵਿਚ ਪ੍ਰੈਸ ਕਾਨਫਰੰਸ ਨਾ ਬੁਲਾਈ ਜਾਵੇ ਅਤੇ ਨਾ ਹੀ ਕੋਈ ਇਕੱਠ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਕੇਂਦਰੀ ਗ੍ਰਹਿ ਮੰਤਰਾਲੇ ਦੀ ਹਦਾਇਤਾਂ ਅਨੁਸਾਰ ਕੇਵਲ ਵਿਆਹ ਸਮਾਗਮ ਜਾਂ ਸਸਕਾਰ ਹੀ ਪ੍ਰਸ਼ਾਸਨ ਦੀ ਪ੍ਰਵਾਨਗੀ ਨਾਲ ਕਰਵਾਏ ਜਾ ਸਕਦੇ ਹਨ। ਊਨ੍ਹਾਂ ਨੇ ਚੰਡੀਗੜ੍ਹ ਪੁਲੀਸ ਨੂੰ ਆਦੇਸ਼ ਦਿੱਤੇ ਕਿ ਜੇਕਰ ਸ਼ਹਿਰ ਵਿੱਚ ਕਿਸੇ ਵੀ ਥਾਂ ’ਤੇ ਇਕੱਠ ਹੁੰਦਾ ਹੈ ਤਾਂ ਤੁਰੰਤ ਕੇਸ ਦਰਜ ਕੀਤਾ ਜਾਵੇ।

ਪ੍ਰਸ਼ਾਸਕ ਨੇ ਕਿਹਾ ਕਿ ਸ਼ਹਿਰ ਵਿੱਚ ਸਮਾਜਿਕ ਦੂਰੀ ਦੇ ਨਿਯਮਾਂ ਦੀ ਸਖਤੀ ਨਾਲ ਪਾਲਣਾ ਅਤੇ ਮਾਸਕ ਪਹਿਨਣਾ ਯਕੀਨੀ ਬਣਾਇਆ ਜਾਵੇ। ਇਸ ਤੋਂ ਇਲਾਵਾ ਸ਼ਹਿਰ ਵਿੱਚ ਵੱਧ ਤੋਂ ਵੱਧ ਲੋਕਾਂ ਦੀ ਕਰੋਨਾ ਜਾਂਚ ਕੀਤੀ ਜਾਵੇ। ਇਸ ਮੌਕੇ ਨਿਗਮ ਕਮਿਸ਼ਨਰ ਕੇ.ਕੇ. ਯਾਦਵ ਨੇ ਦੱਸਿਆ ਕਿ ਸੈਕਟਰ-17 ਅਤੇ 26 ਦੀਆਂ ਮੰਡੀਆਂ ਦੀ ਸਕਰੀਨਿੰਗ ਕੀਤੀ ਜਾ ਰਹੀ ਹੈ। ਇਸੇ ਦੌਰਾਨ ਚੰਡੀਗੜ੍ਹ ਦੇ ਸਿਹਤ ਅਧਿਕਾਰੀ ਡਾ. ਦੀਵਾਨ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਮਨੀਮਾਜਰਾ ਵਿੱਚ ਘਰ-ਘਰ ਸਕਰੀਨਿੰਗ ਲਈ ਦੂਜੀ ਵਾਰ ਮੁਹਿੰਮ ਚਲਾਈ ਗਈ ਹੈ। ਇਸ ਦੌਰਾਨ ਮਨੀਮਾਜਰਾ ਦੇ 8516 ਘਰਾਂ ਵਿੱਚ ਰਹਿੰਦੇ 32106 ਲੋਕਾਂ ਦੀ ਦੋ ਦਿਨਾਂ ਵਿੱਚ ਜਾਂਚ ਕੀਤੀ ਗਈ ਹੈ। ਇਸ ਜਾਂਚ ਦੌਰਾਨ 10 ਵਿਅਕਤੀ ਸ਼ੱਕੀ ਪਾਏ ਗਏ ਹਨ ਜਿਨ੍ਹਾਂ ਦੀ ਜਾਂਚ ਕੀਤੀ ਜਾ ਰਹੀ ਹੈ। ਯੂਟੀ ਦੇ ਪ੍ਰਸ਼ਾਸਕ ਨੇ ਮੀਂਹ ਦੇ ਮੌਸਮ ਦੇ ਚਲਦਿਆਂ ਫੈਲਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਲਈ ਪੁਖਤਾ ਪ੍ਰਬੰਧ ਕਰਨ ਅਤੇ ਸ਼ਹਿਰ ਨੂੰ ਸਾਫ਼ ਸੁਥਰਾ ਰੱਖਣ ਦੇ ਆਦੇਸ਼ ਦਿੱਤੇ ਹਨ।

ਕੋਵਿਡ ਰੋਕਥਾਮ ਦੇ ਊਪਰਾਲਿਆਂ ਦੀ ਸ਼ਲਾਘਾ

ਵਿਸ਼ਵ ਸਿਹਤ ਸੰਗਠਨ ਦੇ ਅਧਿਕਾਰੀ ਡਾ. ਸ੍ਰੀਨਿਵਾਸਨ ਨੇ ਸ਼ਹਿਰ ਵਿੱਚ ਕਰੋਨਾ ’ਤੇ ਕਾਬੂ ਪਾਉਣ ਲਈ ਕੀਤੇ ਜਾ ਰਹੇ ਕਾਰਜਾਂ ਦੀ ਸ਼ਲਾਘਾ ਕੀਤੀ ਹੈ। ਉਨ੍ਹਾਂ ਕਿਹਾ ਕਿ ਕੰਟੇਨਮੈਂਟ ਜ਼ੋਨ ਐਲਾਨੀ ਗਈ ਬਾਪੂਧਾਮ ਕਲੋਨੀ ਵਿੱਚ ਸਿਹਤ ਵਿਭਾਗ ਵੱਲੋਂ ਕੀਤੀ ਗਈ ਕਾਰਵਾਈ ਸ਼ਲਾਘਾਯੋਗ ਹੈ। ਉਨ੍ਹਾਂ ਯੂਟੀ ਪ੍ਰਸ਼ਾਸਨ ਨੂੰ ਸਲਾਹ ਦਿੱਤੀ ਕਿ ਸ਼ਹਿਰ ਵਿੱਚ ਬਾਹਰੋਂ ਆਉਣ ਵਾਲੇ ਵਿਅਕਤੀਆਂ ਦੀ ਜਾਂਚ ਕੀਤੀ ਜਾਵੇ। ਇਸ ਤੋਂ ਇਲਾਵਾ ਸ਼ਹਿਰ ਦੇ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ ਤਾਂ ਜੋ ਕਰੋਨਾ ਦੇ ਲੱਛਣ ਪਾਏ ਜਾਣ ’ਤੇ ਉਹ ਖ਼ੁਦ ਪ੍ਰਸ਼ਾਸਨ ਨਾਲ ਸੰਪਰਕ ਕਰ ਸਕਣ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਵਿਸ਼ੇਸ਼ ਦਰਜਾ ਖ਼ਤਮ ਕਰਨ ਦੀ ਪਹਿਲੀ ਵਰ੍ਹੇਗੰਢ ਤੋਂ ਪਹਿਲਾਂ ਕਸ਼ਮੀਰ ਵਾਦੀ ’ਚ ਪਾਬੰਦੀਆਂ ਆਇਦ, ਬਾਜ਼ਾਰ ਬੰਦ

ਵਿਸ਼ੇਸ਼ ਦਰਜਾ ਖ਼ਤਮ ਕਰਨ ਦੀ ਪਹਿਲੀ ਵਰ੍ਹੇਗੰਢ ਤੋਂ ਪਹਿਲਾਂ ਕਸ਼ਮੀਰ ਵਾਦੀ ’ਚ ਪਾਬੰਦੀਆਂ ਆਇਦ, ਬਾਜ਼ਾਰ ਬੰਦ

ਅਧਿਕਾਰੀਆਂ ਨੇ ਪਾਬੰਦੀਆਂ ਨੂੰ ਕਰੋਨਾ ਦੇ ਫੈਲਾਅ ਨੂੰ ਠੱਲ੍ਹਣ ਲਈ ਕੀਤੇ ...

ਸ਼੍ਰੋਮਣੀ ਕਮੇਟੀ ਵਲੋਂ ਨਸ਼ਿਆਂ ’ਤੇ ਮੁਕੰਮਲ ਪਾਬੰਦੀ ਦੀ ਮੰਗ

ਸ਼੍ਰੋਮਣੀ ਕਮੇਟੀ ਵਲੋਂ ਨਸ਼ਿਆਂ ’ਤੇ ਮੁਕੰਮਲ ਪਾਬੰਦੀ ਦੀ ਮੰਗ

ਜ਼ਹਿਰੀਲੀ ਸ਼ਰਾਬ ਮੌਤ ਮਾਮਲੇ ਦੀ ਜਾਂਚ ਹਾਈ ਕੋਰਟ ਦੇ ਮੌਜੂਦਾ ਜੱਜ ਕੋਲੋਂ...

ਸ਼ਹਿਰ

View All