ਰੈਲੀ ਗਰਾਊਂਡ ਤੋਂ ਇਲਾਵਾ ਚੰਡੀਗੜ੍ਹ ਵਿੱਚ ਹੋਰ ਥਾਈਂ ਧਰਨੇ ਤੇ ਰੈਲੀਆਂ ’ਤੇ ਪਾਬੰਦੀ
ਯੂ ਟੀ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਸ਼ਹਿਰ ਵਿੱਚ ਸੈਕਟਰ-25 ਸਥਿਤ ਰੈਲੀ ਗਰਾਊਂਡ ਤੋਂ ਇਲਾਵਾ ਸ਼ਹਿਰ ਵਿੱਚ ਹੋਰ ਕਿਸੇ ਵੀ ਥਾਂ ਧਰਨੇ ਰੈਲੀਆਂ ਕੀਤੇ ਜਾਣ ਉਤੇ ਪਾਬੰਦੀ ਲਗਾ ਦਿੱਤੀ ਗਈ ਹੈ। ਇਹ ਹੁਕਮ ਜ਼ਿਲ੍ਹਾ ਮੈਜਿਸਟ੍ਰੇਟ ਨਿਸ਼ਾਂਤ ਕੁਮਾਰ ਯਾਦਵ ਆਈ.ਏ.ਐੱਸ. ਵੱਲੋਂ ਜਾਰੀ ਕੀਤੇ...
Advertisement
ਯੂ ਟੀ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਸ਼ਹਿਰ ਵਿੱਚ ਸੈਕਟਰ-25 ਸਥਿਤ ਰੈਲੀ ਗਰਾਊਂਡ ਤੋਂ ਇਲਾਵਾ ਸ਼ਹਿਰ ਵਿੱਚ ਹੋਰ ਕਿਸੇ ਵੀ ਥਾਂ ਧਰਨੇ ਰੈਲੀਆਂ ਕੀਤੇ ਜਾਣ ਉਤੇ ਪਾਬੰਦੀ ਲਗਾ ਦਿੱਤੀ ਗਈ ਹੈ। ਇਹ ਹੁਕਮ ਜ਼ਿਲ੍ਹਾ ਮੈਜਿਸਟ੍ਰੇਟ ਨਿਸ਼ਾਂਤ ਕੁਮਾਰ ਯਾਦਵ ਆਈ.ਏ.ਐੱਸ. ਵੱਲੋਂ ਜਾਰੀ ਕੀਤੇ ਗਏ ਹਨ। ਹਾਲਾਂਕਿ ਇਹ ਹੁਕਮ ਆਮ ਲੋਕਾਂ ਦੀ ਸਹੂਲਤ ਨੂੰ ਧਿਆਨ ਵਿੱਚ ਰੱਖਦੇ ਹੋਏ ਟ੍ਰੈਫ਼ਿਕ ਜਾਮ ਤੋਂ ਬਚਣ ਲਈ ਵੀ ਕੀਤੇ ਗਏ ਦੱਸੇ ਗਏ ਹਨ। ਉਨ੍ਹਾਂ ਇਹ ਵੀ ਕਿਹਾ ਕਿ ਇਹ ਹੁਕਮ ਉਨ੍ਹਾਂ ਉਤੇ ਲਾਗੂ ਨਹੀਂ ਹੋਣਗੇ ਜਿਨ੍ਹਾਂ ਨੇ ਜ਼ਿਲ੍ਹਾ ਮੈਜਿਸਟਰੇਟ/ਸਬੰਧਿਤ ਉਪ-ਮੰਡਲ ਮੈਜਿਸਟਰੇਟ ਚੰਡੀਗੜ੍ਹ ਤੋਂ ਲਿਖਤੀ ਤੌਰ ’ਤੇ ਪਹਿਲਾਂ ਇਜਾਜ਼ਤ ਲੈ ਲਈ ਹੋਵੇ। ਇਹ ਹੁਕਮ 8 ਸਤੰਬਰ ਨੂੰ ਜ਼ੀਰੋ ਘੰਟੇ ਤੋਂ ਲਾਗੂ ਹੋਵੇਗਾ ਅਤੇ 6 ਨ ਵੰਬਰ 2025 ਤੱਕ ਸੱਠ ਦਿਨਾਂ ਦੀ ਮਿਆਦ ਲਈ ਪ੍ਰਭਾਵੀ ਹੋਣਗੇ।
Advertisement
Advertisement
×