ਸੋਸ਼ਲ ਸਾਈਟਾਂ ’ਤੇ ਪਾਬੰਦੀ ਜ਼ਰੂਰੀ: ਚੀਮਾ
ਪਿਛਲੇ ਕੁਝ ਸਮੇਂ ਤੋਂ ਵੱਖ-ਵੱਖ ਸੋਸ਼ਲ ਮੀਡੀਆ ਪਲੇਟਫਾਰਮਾਂ ’ਤੇ ਸਿੱਖ ਵਿਰੋਧੀ ਤੱਤਾਂ ਵੱਲੋਂ ਏਆਈ ਤਕਨੀਕ ਦੀ ਵਰਤੋਂ ਕਰਕੇ ਸਿੱਖ ਗੁਰੂਆਂ ਅਤੇ ਸ੍ਰੀ ਹਰਿਮੰਦਰ ਸਾਹਿਬ (ਸ੍ਰੀ ਦਰਬਾਰ ਸਾਹਿਬ) ਨੂੰ ਨਿਸ਼ਾਨਾ ਬਣਾਉਂਦੀਆਂ ਬੇਅਦਬੀ ਵਾਲੀਆਂ ਵੀਡੀਓਜ਼ ਅਪਲੋਡ ਕੀਤੀਆਂ ਜਾ ਰਹੀਆਂ ਹਨ ਜਿਸ ਨਾਲ...
Advertisement
ਪਿਛਲੇ ਕੁਝ ਸਮੇਂ ਤੋਂ ਵੱਖ-ਵੱਖ ਸੋਸ਼ਲ ਮੀਡੀਆ ਪਲੇਟਫਾਰਮਾਂ ’ਤੇ ਸਿੱਖ ਵਿਰੋਧੀ ਤੱਤਾਂ ਵੱਲੋਂ ਏਆਈ ਤਕਨੀਕ ਦੀ ਵਰਤੋਂ ਕਰਕੇ ਸਿੱਖ ਗੁਰੂਆਂ ਅਤੇ ਸ੍ਰੀ ਹਰਿਮੰਦਰ ਸਾਹਿਬ (ਸ੍ਰੀ ਦਰਬਾਰ ਸਾਹਿਬ) ਨੂੰ ਨਿਸ਼ਾਨਾ ਬਣਾਉਂਦੀਆਂ ਬੇਅਦਬੀ ਵਾਲੀਆਂ ਵੀਡੀਓਜ਼ ਅਪਲੋਡ ਕੀਤੀਆਂ ਜਾ ਰਹੀਆਂ ਹਨ ਜਿਸ ਨਾਲ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ। ਮਾਤਾ ਗੁਜਰੀ ਕਾਲਜ ਦੀ ਗਵਰਨਿੰਗ ਬਾਡੀ ਦੇ ਐਡੀਸ਼ਨਲ ਸਕੱਤਰ ਜਗਦੀਪ ਸਿੰਘ ਚੀਮਾ, ਸ਼੍ਰੋਮਣੀ ਕਮੇਟੀ ਦੇ ਸਿਖਿਆ ਸਕੱਤਰ ਸੁਖਮਿੰਦਰ ਸਿੰਘ ਨੇ ਸਰਕਾਰ ਨੂੰ ਅਪੀਲ ਕੀਤੀ ਕਿ ਅਜਿਹੇ ਮਾਮਲਿਆਂ ਨੂੰ ਗੰਭੀਰਤਾ ਲੈਂਦਿਆਂ ਸਖ਼ਤ ਕਾਰਵਾਈ ਕੀਤੀ ਜਾਵੇ। ਕਾਲਜ ਦੇ ਡਾਇਰੈਕਟਰ ਪ੍ਰਿੰਸੀਪਲ ਡਾ. ਕਸ਼ਮੀਰ ਸਿੰਘ ਨੇ ਕਿਹਾ ਕਿ ਏਆਈ ਵਰਗੀਆਂ ਤਕਨੀਕਾਂ ’ਤੇ ਕਾਬੂ ਪਾਉਣ ਲਈ ਕਾਨੂੰਨੀ ਢਾਂਚਾ ਮਜ਼ਬੂਤ ਕਰਨਾ ਚਾਹੀਦਾ ਹੈ।
Advertisement
Advertisement