ਬੰਦਾ ਸਿੰਘ ਬਹਾਦਰ ਦਾ ਜਨਮ ਦਿਹਾੜਾ ਮਨਾਇਆ
ਬਾਬਾ ਬੰਦਾ ਸਿੰਘ ਬਹਾਦਰ ਇੰਜਨੀਅਰਿੰਗ ਕਾਲਜ ਫ਼ਤਹਿਗੜ੍ਹ ਸਾਹਿਬ ਵਿੱਚ ਬਾਬਾ ਬੰਦਾ ਸਿੰਘ ਬਹਾਦਰ ਦਾ 355ਵਾਂ ਜਨਮ ਦਿਹਾੜਾ ਮਨਾਇਆ ਗਿਆ। ਇਸ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਜਥੇਦਾਰ ਅਵਤਾਰ ਸਿੰਘ...
ਬਾਬਾ ਬੰਦਾ ਸਿੰਘ ਬਹਾਦਰ ਇੰਜਨੀਅਰਿੰਗ ਕਾਲਜ ਫ਼ਤਹਿਗੜ੍ਹ ਸਾਹਿਬ ਵਿੱਚ ਬਾਬਾ ਬੰਦਾ ਸਿੰਘ ਬਹਾਦਰ ਦਾ 355ਵਾਂ ਜਨਮ ਦਿਹਾੜਾ ਮਨਾਇਆ ਗਿਆ। ਇਸ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਜਥੇਦਾਰ ਅਵਤਾਰ ਸਿੰਘ ਰਿਆ ਅਤੇ ਐਡਵੋਕੇਟ ਅਮਰਦੀਪ ਸਿੰਘ ਧਾਰਨੀ ਨੇ ਵਿਸ਼ੇਸ਼ ਤੌਰ ’ਤੇ ਸਿਰਕਤ ਕੀਤੀ। ਇਸ ਮੌਕੇ ਸਹਿਜ ਪਾਠ ਦੇ ਪਾਠ ਦੇ ਭੋਗ ਪਾਏ ਗਏ ਤੇ ਪ੍ਰਭਾਤ ਫੇਰੀਆਂ ਵੀ ਕੱਢੀਆਂ ਗਈਆਂ। ਭੋਗ ਉਪਰੰਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਮਨਜਿੰਦਰ ਸਿੰਘ ਨੇ ਕੀਰਤਨ ਕੀਤਾ ਤੇ ਭਾਈ ਜਗਦੀਪ ਸਿੰਘ ਨੇ ਕਥਾ ਕੀਤੀ। ਉਪਰੰਤ ਸਟਾਫ਼ ਅਤੇ ਵਿਦਿਆਰਥੀਆਂ ਨੇ ਗੁਰੂ ਦਾ ਲੰਗਰ ਵਰਤਾਇਆ। ਸ੍ਰੀ ਧਾਮੀ ਨੇ ਕਾਲਜ ਵੱਲੋਂ ਸਵੈ-ਸੇਵਾ ਨਾਲ ਕਰਵਾਏ ਪਾਠ ਦੀ ਸ਼ਲਾਘਾ ਕੀਤੀ। ਕਾਲਜ ਪ੍ਰਿੰਸੀਪਲ ਡਾ. ਲਖਬੀਰ ਸਿੰਘ ਨੇ ਕਿਹਾ ਕਿ ਇਸ ਮੌਕੇ ਟਰੱਸਟ ਮੈਂਬਰ ਰਵਿੰਦਰ ਸਿੰਘ ਖਾਲਸਾ, ਰਘਬੀਰ ਸਿੰਘ ਸਹਾਰਨਮਾਜਰਾ, ਗੁਰਦੁਆਰਾ ਸਾਹਿਬ ਦੇ ਮੈਨੇਜਰ ਰਣਜੀਤ ਸਿੰਘ ਅਤੇ ਮਾਤਾ ਗੁਜਰੀ ਕਾਲਜ ਦੇ ਪ੍ਰਿੰਸੀਪਲ ਡਾ. ਕਸ਼ਮੀਰ ਸਿੰਘ ਆਦਿ ਹਾਜ਼ਰ ਸਨ।