ਸੁੰਡਰਾਂ ਘਟਨਾ: ਬਸਪਾ ਵੱਲੋਂ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਸੂਬਾਈ ਧਰਨਾ

ਸੁੰਡਰਾਂ ਘਟਨਾ: ਬਸਪਾ ਵੱਲੋਂ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਸੂਬਾਈ ਧਰਨਾ

ਧਰਨੇ ਦੌਰਾਨ ਨਾਅਰੇਬਾਜ਼ੀ ਕਰਦੇ ਹੋਏ ਬਸਪਾ ਕਾਰਕੁਨ। -ਫੋਟੋ: ਵਿੱਕੀ ਘਾਰੂ

ਕਰਮਜੀਤ ਸਿੰਘ ਚਿੱਲਾ

ਐਸ.ਏ.ਐਸ.ਨਗਰ (ਮੁਹਾਲੀ), 27 ਮਈ

ਡੇਰਬੱਸੀ ਨੇੜਲੇ ਪਿੰਡ ਸੁੰਡਰਾਂ ਵਿੱਚ 14 ਮਈ ਨੂੰ ਕਣਕ ਦਾ ਨਾੜ ਸਾੜਨ ਕਾਰਨ ਲੱਗੀ ਅੱਗ ਨਾਲ 50 ਝੁੱਗੀਆਂ ਸੜ ਗਈਆਂ ਸਨ ਤੇ ਡੇਢ ਸਾਲਾਂ ਦੀ ਬੱਚੀ ਦੀ ਮੌਤ ਹੋ ਗਈ ਸੀ। ਇਸ ਮਾਮਲੇ ਸਬੰਧੀ ਮੁਆਵਜ਼ੇ ਅਤੇ ਕਾਰਵਾਈ ਦੀ ਮੰਗ ਨੂੰ ਲੈ ਕੇ ਬਹੁਜਨ ਸਮਾਜ ਪਾਰਟੀ ਵੱਲੋਂ ਅੱਜ ਮੁਹਾਲੀ ਦੇ ਡਿਪਟੀ ਕਮਿਸ਼ਨਰ ਦੇ ਦਫ਼ਤਰ ਸਾਹਮਣੇ ਸੂਬਾਈ ਧਰਨਾ ਦਿੱਤਾ ਗਿਆ। ਇਸ ਮੌਕੇ ਬਸਪਾ ਦੇ ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਦੀ ਅਗਵਾਈ ਹੇਠ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਨੇ ਹਿੱਸਾ ਲਿਆ।

ਸਵੇਰੇ ਦਸ ਵਜੇ ਤੋਂ ਆਰੰਭ ਹੋਏ ਧਰਨੇ ਵਿੱਚ ਵੱਡੀ ਗਿਣਤੀ ਵਿੱਚ ਬਸਪਾ ਵਰਕਰਾਂ ਨੇ ਸ਼ਮੂਲੀਅਤ ਕੀਤੀ। ਪਾਰਟੀ ਵਰਕਰਾਂ ਨੇ ਪੰਜਾਬ ਸਰਕਾਰ ਅਤੇ ਪ੍ਰਸ਼ਾਸ਼ਨ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਮੁਹਾਲੀ ਦੇ ਐੱਸਡੀਐੱਮ ਹਰਬੰਸ ਸਿੰਘ ਸ਼ਾਮ ਪੰਜ ਵਜੇ ਦੇ ਕਰੀਬ ਧਰਨੇ ’ਤੇ ਪਹੁੰਚੇ ਅਤੇ ਪੀੜਤ ਬੱਚੀ ਦੇ ਪਰਿਵਾਰਕ ਮੈਂਬਰਾਂ ਨੂੰ ਚਾਰ ਲੱਖ ਦਾ ਮੁਆਵਜ਼ਾ ਦੇਣ ਅਤੇ ਸੜੀਆਂ ਝੁੱਗੀਆਂ ਦੇ ਪੀੜਤਾਂ ਨੂੰ ਅਗਲੇ ਦੋ-ਤਿੰਨ ਦਿਨਾਂ ਵਿੱਚ ਮੁਆਵਜ਼ਾ ਰਾਸ਼ੀ ਦੇਣ ਅਤੇ ਘਟਨਾ ਨਾਲ ਸਬੰਧਤ ਹੋਰ ਮੰਗਾਂ ਮੰਨਣ ਲਈ ਸੋਮਵਾਰ ਨੂੰ ਡਿਪਟੀ ਕਮਿਸ਼ਨਰ ਨਾਲ ਮੀਟਿੰਗ ਤੈਅ ਕਰਨ ਦਾ ਭਰੋਸਾ ਦਿੱਤਾ। ਇਸ ਮਗਰੋਂ ਧਰਨਾ ਸਮਾਪਤ ਕਰ ਦਿੱਤਾ ਗਿਆ।

ਧਰਨੇ ਨੂੰ ਬਸਪਾ ਦੇ ਨਵਾਂ ਸ਼ਹਿਰ ਹਲਕੇ ਦੇ ਵਿਧਾਇਕ ਡਾ. ਨਛੱਤਰ ਪਾਲ, ਕੁਲਦੀਪ ਸਿੰਘ ਸਰਦੂਲਗੜ੍ਹ, ਅਜੀਤ ਸਿੰਘ ਭੈਣੀ, ਗੁਰਲਾਲ ਸ਼ੈਲਾ, ਰਾਜਿੰਦਰ ਸਿੰਘ ਰਾਜਾ ਨਨਹੇੜੀਆਂ, ਜਗਜੀਤ ਸਿੰਘ ਛੜਬੜ੍ਹ, ਬਲਦੇਵ ਸਿੰਘ ਮਹਿਰਾ, ਜੋਗਾ ਸਿੰਘ ਪਨੌਦੀਆ, ਹਰਨੇਕ ਸਿੰਘ, ਸੁਖਦੇਵ ਸਿੰਘ ਚੱਪੜਚਿੜ੍ਹੀ ਆਦਿ ਨੇ ਸੰਬੋਧਨ ਕੀਤਾ। ਇਸ ਮੌਕੇ ਡੀਐੱਸਪੀ ਸੁਖਜੀਤ ਸਿੰਘ ਵਿਰਕ ਦੀ ਅਗਵਾਈ ਹੇਠ ਪੁਲੀਸ ਤਾਇਨਾਤ ਸੀ।

ਸੂਬਾਈ ਪ੍ਰਧਾਨ ਨੇ ‘ਆਪ’ ਸਰਕਾਰ ’ਤੇ ਸੇਧੇ ਨਿਸ਼ਾਨੇ

ਧਰਨੇ ਨੂੰ ਸੰਬੋਧਨ ਕਰਦਿਆਂ ਬਸਪਾ ਦੇ ਸੂਬਾਈ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਸੂਬਾ ਸਰਕਾਰ ਉੱਤੇ ਤਿੱਖੇ ਹਮਲੇ ਕੀਤੇ। ਉਨ੍ਹਾਂ ਕਿਹਾ ਕਿ ਦਲਿਤਾਂ ਅਤੇ ਗਰੀਬ ਵਰਗ ਨਾਲ ਸਰਕਾਰ ਧੱਕਾ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸੁੰਡਰਾਂ ਕਾਂਡ ਵਾਪਰੇ ਨੂੰ 13 ਦਿਨ ਬੀਤ ਜਾਣ ਦੇ ਬਾਵਜੂਦ ਮ੍ਰਿਤਕ ਬੱਚੀ ਦੇ ਪਰਿਵਾਰ ਨੂੰ ਇਨਸਾਫ਼ ਨਹੀਂ ਦਿੱਤਾ ਗਿਆ। ਉਨ੍ਹਾਂ ਡੇਰਾਬੱਸੀ ਹਲਕੇ ਦੇ ਵਿਧਾਇਕ ਉੱਤੇ ਵੀ ਕਈਂ ਤਰ੍ਹਾਂ ਦੇ ਦੋਸ਼ ਲਗਾਏ। ਉਨ੍ਹਾਂ ਅੱਗ ਨਾਲ ਮਰੀ ਬੱਚੀ ਦੇ ਪਰਿਵਾਰ ਨੂੰ ਪੰਜਾਹ ਲੱਖ ਤੇ ਬਾਕੀ ਝੁੱਗੀਆਂ ਦੇ ਪੀੜਤਾਂ ਨੂੰ ਪੱਚੀ-ਪੱਚੀ ਲੱਖ ਦੀ ਮੁਆਵਜ਼ਾ ਰਾਸ਼ੀ ਤੇ ਚਾਰ ਚਾਰ ਮਰਲੇ ਦੇ ਪਲਾਟਾਂ ਤੋਂ ਇਲਾਵਾ ਘਟਨਾ ਲਈ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਕਤਲ ਦਾ ਪਰਚਾ ਦਰਜ ਕਰਨ ਦੀ ਮੰਗ ਕੀਤੀ।

 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸ਼ਰੀਫ਼ ਸਰਕਾਰ ਲਈ ਔਖਾ ਪੈਂਡਾ

ਸ਼ਰੀਫ਼ ਸਰਕਾਰ ਲਈ ਔਖਾ ਪੈਂਡਾ

ਦੁਨੀਆ ਦੇ ਡਗਮਗਾ ਰਹੇ ਅਰਥਚਾਰੇ

ਦੁਨੀਆ ਦੇ ਡਗਮਗਾ ਰਹੇ ਅਰਥਚਾਰੇ

ਬੁਲਡੋਜ਼ਰ : ਰਾਜਕੀ ਦਮਨ ਦਾ ਪ੍ਰਤੀਕ

ਬੁਲਡੋਜ਼ਰ : ਰਾਜਕੀ ਦਮਨ ਦਾ ਪ੍ਰਤੀਕ

ਕੀ ਸਾਖ਼ ਕੋਈ ਮਾਅਨੇ ਰੱਖਦੀ ਹੈ?

ਕੀ ਸਾਖ਼ ਕੋਈ ਮਾਅਨੇ ਰੱਖਦੀ ਹੈ?

ਪੰਜਾਬ ਯੂਨੀਵਰਸਿਟੀ ਚੌਰਾਹੇ ’ਚ ਕਿਉਂ ?

ਪੰਜਾਬ ਯੂਨੀਵਰਸਿਟੀ ਚੌਰਾਹੇ ’ਚ ਕਿਉਂ ?

ਭਾਰਤੀ ਸਿਆਸਤ ਦੀ ਮਹਾਂ-ਮੰਡੀ

ਭਾਰਤੀ ਸਿਆਸਤ ਦੀ ਮਹਾਂ-ਮੰਡੀ

ਸ਼ਹਿਰ

View All