ਬੇਦੀ ਵੱਲੋਂ ਭੁਪੇਸ਼ ਬਘੇਲ ਨਾਲ ਮੁਲਾਕਾਤ
ਮੁਹਾਲੀ ਦੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਕਾਂਗਰਸ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਭੁਪੇਸ਼ ਬਘੇਲ ਨਾਲ ਮੁਲਾਕਾਤ ਕੀਤੀ। ਉਨ੍ਹਾਂ ਪਾਰਟੀ ਵੱਲੋਂ ਉਨ੍ਹਾਂ ਨੂੰ ਦਿੱਤੀ ਗਈ ਨਵੀਂ ਜ਼ਿੰਮੇਵਾਰੀ ਲਈ ਸ੍ਰੀ ਬਘੇਲ ਅਤੇ ਪਾਰਟੀ ਲੀਡਰਸ਼ਪ ਦਾ ਧੰਨਵਾਦ ਕੀਤਾ। ਉਨ੍ਹਾਂ ਪੰਜਾਬ ਦੇ...
Advertisement
ਮੁਹਾਲੀ ਦੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਕਾਂਗਰਸ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਭੁਪੇਸ਼ ਬਘੇਲ ਨਾਲ ਮੁਲਾਕਾਤ ਕੀਤੀ। ਉਨ੍ਹਾਂ ਪਾਰਟੀ ਵੱਲੋਂ ਉਨ੍ਹਾਂ ਨੂੰ ਦਿੱਤੀ ਗਈ ਨਵੀਂ ਜ਼ਿੰਮੇਵਾਰੀ ਲਈ ਸ੍ਰੀ ਬਘੇਲ ਅਤੇ ਪਾਰਟੀ ਲੀਡਰਸ਼ਪ ਦਾ ਧੰਨਵਾਦ ਕੀਤਾ। ਉਨ੍ਹਾਂ ਪੰਜਾਬ ਦੇ ਮੌਜੂਦਾ ਸਿਆਸੀ ਹਾਲਾਤ, ਸੰਗਠਨਾਤਮਕ ਢਾਂਚੇ ਤੇ ਕਾਂਗਰਸ ਪਾਰਟੀ ਦੀ ਮਜ਼ਬੂਤੀ ਲਈ ਕੀਤੇ ਜਾਣ ਵਾਲੇ ਯਤਨਾਂ ’ਤੇ ਵੀ ਗੱਲਬਾਤ ਕੀਤੀ। ਸ੍ਰੀ ਬੇਦੀ ਨੇ ਦੱਸਿਆ ਕਿ ਉਨ੍ਹਾਂ ਸ੍ਰੀ ਬਘੇਲ ਨੂੰ ਖਾਸ ਤੌਰ ’ਤੇ ਮੁਹਾਲੀ ਵਿਧਾਨ ਸਭਾ ਹਲਕੇ ਦੀ ਮੌਜੂਦਾ ਸਥਿਤੀ, ਗਰਾਊਂਡ ਪੱਧਰ ਦੇ ਵਰਕਰਾਂ ਦੀਆਂ ਹਾਲਤਾਂ ਅਤੇ ਸਥਾਨਕ ਮੁੱਦਿਆਂ ਦੀ ਵਿਸਥਾਰ ਨਾਲ ਜਾਣਕਾਰੀ ਦਿੱਤੀ।
Advertisement
Advertisement
×