ਮੱਖੀਆਂ ਦੀ ਸਮੱਸਿਆ: ਵਿਧਾਇਕ ਨੇ ਡੀ ਸੀ ਨਾਲ ਗੱਲਬਾਤ ਕੀਤੀ
ਬਰਵਾਲਾ ਵਿੱਚ ਮੱਖੀਆਂ ਦੀ ਸਮੱਸਿਆ ਦੇ ਗੰਭੀਰ ਮੁੱਦੇ ਬਾਰੇ ਸਾਬਕਾ ਉਪ ਮੁੱਖ ਮੰਤਰੀ ਅਤੇ ਵਿਧਾਇਕ ਚੰਦਰ ਮੋਹਨ ਨੇ ਡੀ ਸੀ ਨਾਲ ਗੱਲ ਕੀਤੀ ਅਤੇ ਉਨ੍ਹਾਂ ਨੂੰ ਤੁਰੰਤ ਇਸ ਦਾ ਹੱਲ ਕਰਨ ਦੀ ਅਪੀਲ ਕੀਤੀ। ਉਨ੍ਹਾਂ ਅਧਿਕਾਰੀਆਂ ਨੂੰ ਫੀਲਡ ਵਿੱਚ ਜਾਣ...
Advertisement
ਬਰਵਾਲਾ ਵਿੱਚ ਮੱਖੀਆਂ ਦੀ ਸਮੱਸਿਆ ਦੇ ਗੰਭੀਰ ਮੁੱਦੇ ਬਾਰੇ ਸਾਬਕਾ ਉਪ ਮੁੱਖ ਮੰਤਰੀ ਅਤੇ ਵਿਧਾਇਕ ਚੰਦਰ ਮੋਹਨ ਨੇ ਡੀ ਸੀ ਨਾਲ ਗੱਲ ਕੀਤੀ ਅਤੇ ਉਨ੍ਹਾਂ ਨੂੰ ਤੁਰੰਤ ਇਸ ਦਾ ਹੱਲ ਕਰਨ ਦੀ ਅਪੀਲ ਕੀਤੀ। ਉਨ੍ਹਾਂ ਅਧਿਕਾਰੀਆਂ ਨੂੰ ਫੀਲਡ ਵਿੱਚ ਜਾਣ ਦੀ ਹਦਾਇਤ ਕੀਤੀ ਤਾਂ ਜੋ ਸਥਿਤੀ ਦਾ ਜਾਇਜ਼ਾ ਲਿਆ ਜਾ ਸਕੇ ਅਤੇ ਸਮੱਸਿਆ ਦਾ ਸਥਾਈ ਹੱਲ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਪ੍ਰਸ਼ਾਸਨ ਨੂੰ ਇਸ ਸਮੱਸਿਆ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨ ਲਈ ਸਪੱਸ਼ਟ ਨਿਰਦੇਸ਼ ਦਿੱਤੇ। ਡੀ ਸੀ ਨੇ ਭਰੋਸਾ ਦਿੱਤਾ ਕਿ ਬਰਵਾਲਾ ਦੇ ਲੋਕਾਂ ਨੂੰ ਜਲਦੀ ਹੀ ਮੱਖੀਆਂ ਦੀ ਸਮੱਸਿਆ ਤੋਂ ਛੁਟਕਾਰਾ ਮਿਲ ਜਾਵੇਗਾ ਅਤੇ ਜ਼ਰੂਰੀ ਕਦਮ ਤੁਰੰਤ ਚੁੱਕੇ ਜਾ ਰਹੇ ਹਨ।
Advertisement
Advertisement
