ਬੇਲਾ ਕਾਲਜ ਦਾ ਖੇਲੋ ਇੰਡੀਆ ਖੇਡਾਂ ’ਚ ਪ੍ਰਦਰਸ਼ਨ
ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ ਬੇਲਾ ਦੇ ਖਿਡਾਰੀਆਂ ਨੇ ਕਨੋਇੰਗ ਅਤੇ ਕਾਈਕਿੰਗ ਖੇਡ ਖੇਤਰ ਵਿੱਚ ਚੰਗਾ ਪ੍ਰਦਰਸ਼ਨ ਕੀਤਾ। ਕਾਲਜ ਪ੍ਰਿੰਸੀਪਲ ਡਾ. ਸਤਵੰਤ ਕੌਰ ਸ਼ਾਹੀ ਨੇ ਦੱਸਿਆ ਕਿ ਅੰਤਰ-ਰਾਸ਼ਟਰੀ ਪੱਧਰ ’ਤੇ ਹੋਏ ਪ੍ਰੈਜੀਡੈਂਟ ਕੱਪ ਵਿੱਚ ਯੁਗੇਸ਼ ਕੁਮਾਰ...
Advertisement
ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ ਬੇਲਾ ਦੇ ਖਿਡਾਰੀਆਂ ਨੇ ਕਨੋਇੰਗ ਅਤੇ ਕਾਈਕਿੰਗ ਖੇਡ ਖੇਤਰ ਵਿੱਚ ਚੰਗਾ ਪ੍ਰਦਰਸ਼ਨ ਕੀਤਾ। ਕਾਲਜ ਪ੍ਰਿੰਸੀਪਲ ਡਾ. ਸਤਵੰਤ ਕੌਰ ਸ਼ਾਹੀ ਨੇ ਦੱਸਿਆ ਕਿ ਅੰਤਰ-ਰਾਸ਼ਟਰੀ ਪੱਧਰ ’ਤੇ ਹੋਏ ਪ੍ਰੈਜੀਡੈਂਟ ਕੱਪ ਵਿੱਚ ਯੁਗੇਸ਼ ਕੁਮਾਰ ਨੇ 4-1000 ਮੀਟਰ ਵਿੱਚ ਚਾਂਦੀ ਦਾ ਤਗ਼ਮਾ ਅਤੇ 4-500 ਮੀਟਰ ਵਿੱਚ ਕਾਂਸੀ ਦਾ ਤਗ਼ਮਾ ਜਿੱਤਿਆ। ਜ਼ਿਕਰਯੋਗ ਹੈ ਕਿ ਯੁਗੇਸ਼ ਕੁਮਾਰ ਨੇ ‘ਖੇਲੋ ਇੰਡੀਆ’ ਯੂਨੀਵਰਸਿਟੀ ਗੇਮਜ਼ ਵਿੱਚ ਵੀ ਦਾਅਵੇਦਾਰੀ ਪੇਸ਼ ਕੀਤੀ। ਉਸ ਨੇ 500 ਮੀਟਰ ਵਿੱਚ ਚਾਂਦੀ ਦਾ ਤਗ਼ਮਾ ਜਿੱਤਿਆ। ਡਾ. ਮਮਤਾ ਅਰੋੜਾ ਨੇ ਦੱਸਿਆ ਕਿ ਕਾਲਜ ਕਮੇਟੀ ਦੇ ਪ੍ਰਧਾਨ ਸੰਗਤ ਸਿੰਘ ਲੌਂਗੀਆ ਨੇ ਸਰੀਰਿਕ ਸਿੱਖਿਆ ਵਿਭਾਗ ਦੇ ਮੁਖੀ ਲੈਫਟੀਨੈਂਟ ਪ੍ਰਿਤਪਾਲ ਸਿੰਘ, ਪ੍ਰੋ. ਅਮਰਜੀਤ ਸਿੰਘ ਅਤੇ ਖਿਡਾਰੀ ਯੁਗੇਸ਼ ਕੁਮਾਰ ਨੂੰ ਵਧਾਈ ਦਿੱਤੀ। ਕਮੇਟੀ ਦੇ ਸਕੱਤਰ ਜਗਵਿੰਦਰ ਸਿੰਘ ਪੰਮੀ ਅਤੇ ਮੈਨੇਜਰ ਸੁਖਵਿੰਦਰ ਸਿੰਘ ਵਿਸਕੀ ਨੇ ਪ੍ਰਾਪਤੀ ਦਾ ਸਿਹਰਾ ਪ੍ਰਿੰਸੀਪਲ ਸ਼ਾਹੀ, ਸਰੀਰਿਕ ਸਿੱਖਿਆ ਵਿਭਾਗ ਅਤੇ ਖਿਡਾਰੀਆਂ ਦੇ ਸਿਰ ਬੰਨ੍ਹਿਆ। ਇਸ ਮੌਕੇ ਪ੍ਰੋ. ਸੁਨੀਤਾ ਰਾਣੀ, ਪ੍ਰੋ. ਪਰਮਿੰਦਰ ਕੌਰ ਅਤੇ ਪ੍ਰੋ. ਰਮਨਜੀਤ ਕੌਰ ਹਾਜ਼ਰ ਸਨ।
Advertisement
Advertisement
