ਭਗਵੰਤ ਮਾਨ ਤੇ ਗੁਰਪ੍ਰੀਤ ਕੌਰ ਦੇ ਵਿਆਹ ਦੀ ਪਹਿਲੀ ਵਰ੍ਹੇਗੰਢ ਅੱਜ, ਰਾਤ ਨੂੰ ਪਾਰਟੀ ਚੰਡੀਗੜ੍ਹ ਕਲੱਬ ’ਚ
ਰੁਚਿਕਾ ਐੱਮ. ਖੰਨਾ ਚੰਡੀਗੜ੍ਹ, 7 ਜੁਲਾਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਉਨ੍ਹਾਂ ਦੀ ਪਤਨੀ ਡਾਕਟਰ ਗੁਰਪ੍ਰੀਤ ਕੌਰ ਦੇ ਵਿਆਹ ਦੀ ਅੱਜ ਪਹਿਲੀ ਵਰ੍ਹੇਗੰਢ ਹੈ। ਇਸ ਮਨਾਉਣ ਲਈ ਅੱਜ ਰਾਤ ਇਥੇ ਚੰਡੀਗੜ੍ਹ ਕਲੱਬ ਵਿੱਚ ਸਮਾਗਮ ਕੀਤਾ ਜਾ ਰਿਹਾ ਹੈ।...
Advertisement
ਰੁਚਿਕਾ ਐੱਮ. ਖੰਨਾ
ਚੰਡੀਗੜ੍ਹ, 7 ਜੁਲਾਈ
Advertisement
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਉਨ੍ਹਾਂ ਦੀ ਪਤਨੀ ਡਾਕਟਰ ਗੁਰਪ੍ਰੀਤ ਕੌਰ ਦੇ ਵਿਆਹ ਦੀ ਅੱਜ ਪਹਿਲੀ ਵਰ੍ਹੇਗੰਢ ਹੈ। ਇਸ ਮਨਾਉਣ ਲਈ ਅੱਜ ਰਾਤ ਇਥੇ ਚੰਡੀਗੜ੍ਹ ਕਲੱਬ ਵਿੱਚ ਸਮਾਗਮ ਕੀਤਾ ਜਾ ਰਿਹਾ ਹੈ। ਮੁੱਖ ਮੰਤਰੀ ਨੇ ਅੱਜ ਰਾਤ ਪਾਰਟੀ ਦੇ ਵਿਧਾਇਕਾਂ, ਮੰਤਰੀਆਂ ਅਤੇ ਸੰਸਦ ਮੈਂਬਰਾਂ ਤੋਂ ਇਲਾਵਾ ਆਪਣੇ ਪੁਰਾਣੇ ਕਲਾਕਾਰ ਮਿੱਤਰਾਂ ਨੂੰ ਵੀ ਇਸ ਸਮਾਗਮ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਹੈ। ਸਮਾਗਮ ਵਿੱਚ ਰਾਜ ਸਭਾ ਮੈਂਬਰ ਰਾਘਵ ਚੱਢਾ ਅਤੇ ਸੰਜੈ ਸਿੰਘ ਸਮੇਤ ਦਿੱਲੀ ਤੋਂ ਆਮ ਆਦਮੀ ਪਾਰਟੀ ਦੇ ਕਈ ਪ੍ਰਮੁੱਖ ਆਗੂਆਂ ਦੇ ਸ਼ਾਮਲ ਹੋਣ ਦੀ ਸੰਭਾਵਨਾ ਹੈ। ਨੌਕਰਸ਼ਾਹਾਂ ਅਤੇ ਪੁਲੀਸ ਅਫਸਰਾਂ ਵਿਚੋਂ ਕੁੱਝ ਇਕ ਨੂੰ ਹੀ ਸੱਦਾ ਦਿੱਤਾ ਗਿਆ ਹੈ। ਸ੍ਰੀ ਮਾਨ ਨੇ ਪਿਛਲੇ ਸਾਲ ਡਾਕਟਰ ਗੁਰਪ੍ਰੀਤ ਕੌਰ ਨਾਲ ਵਿਆਹ ਕੀਤਾ ਸੀ।
Advertisement
