DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Bhagwant Mann ਮੁੜ ਹੋ ਸਕਦੇ ਹਨ ਮੁੱਖ ਮੰਤਰੀ ਉਮੀਦਵਾਰ!

2027 ਵਿੱਚ ਹੋਣੀਆਂ ਹਨ ਚੋਣਾਂ; ‘ਆਪ’ ਨੇ ਪੋਸਟਰ ਜਾਰੀ ਕਰ ਕੇ ਦਿੱਤੇ ਸੰਕੇਤ

  • fb
  • twitter
  • whatsapp
  • whatsapp
Advertisement

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਮੁੜ ‘ਆਪ’ ਵੱਲੋਂ ਮੁੱਖ ਮੰਤਰੀ ਉਮੀਦਵਾਰ ਹੋ ਸਕਦੇ ਹਨ ਜਿਸ ਸਬੰਧੀ ਆਮ ਆਦਮੀ ਪਾਰਟੀ ਨੇ ਇਕ ਵੀਡੀਓ ਜਾਰੀ ਕਰ ਕੇ ਸੰਕੇਤ ਦਿੱਤੇ ਹਨ। ਜ਼ਿਕਰਯੋਗ ਹੈ ਕਿ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਅਗਲੇ ਸਾਲ ਹੋਣੀਆਂ ਹਨ।

ਪਾਰਟੀ ਨੇ ਇਕ ਪੋਸਟਰ ਜਾਰੀ ਕੀਤਾ ਹੈ ਜਿਸ ਵਿਚ ਕਿਹਾ ਗਿਆ ਹੈ ਕਿ ਲੋਕ ਉਹਦੇ ਨਾਲ਼ ਨੇ, ਉਸ ਨੂੰ ਪੰਜਾਬ ਲਿਆ ਰਿਹਾ ਏ, ਸੀ.ਐਮ. ਮਾਨ ਮੁੜ ਆ ਰਹੇ ਨੇ। ਜਿਸ ਰਾਹੀਂ ਪਾਰਟੀ ਨੇ ਚੋਣਾਂ ਤੋਂ ਪਹਿਲਾਂ ਹੀ ਸੰਕੇਤ ਦੇ ਦਿੱਤੇ ਹਨ ਪਰ ਇਸ ਬਾਰੇ ਕਿਸੇ ਸੀਨੀਅਰ ਆਗੂ ਨੇ ਹਾਲੇ ਤਕ ਟਿੱਪਣੀ ਨਹੀਂ ਕੀਤੀ ਤੇ ਨਾ ਹੀ ਇਸ ’ਤੇ ਮੋਹਰ ਲਾਈ ਹੈ। ਦੂਜੇ ਪਾਸੇ ਅੱਜ ਪੰਜਾਬ ਵਜ਼ਾਰਤ ਦੀ ਮੀਟਿੰਗ ਹੋ ਰਹੀ ਹੈ ਜਿਸ ਵਿਚ ਕਈ ਮੁੱਦਿਆਂ ’ਤੇ ਚਰਚਾ ਹੋਵੇਗੀ।

Advertisement

ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੋਮਵਾਰ ਨੂੂੰ ਚੰਡੀਗੜ੍ਹ ਵਿੱਚ ਹੋਣ ਵਾਲੀ ਵਜ਼ਾਰਤੀ ਮੀਟਿੰਗ ਵਿੱਚ ਕਈ ਅਹਿਮ ਫੈਸਲੇ ਕੀਤੇ ਜਾਣਗੇ। ਇਨ੍ਹਾਂ ਨੂੰ ਲੈ ਕੇ ਪੰਜਾਬ ਸਰਕਾਰ ਨੇ ਸਾਰੀ ਤਿਆਰੀ ਮੁਕੰਮਲ ਕਰ ਲਈ ਹੈ। ਮੁੱਖ ਮੰਤਰੀ ਦੀ ਅਗਵਾਈ ਹੇਠ ਹੋਣ ਵਾਲੀ ਵਜ਼ਾਰਤੀ ਮੀਟਿੰਗ ਵਿੱਚ ਵਿੱਤੀ ਸਾਲ 2026-27 ਲਈ ਨਵੀਂ ਆਬਕਾਰੀ ਨੀਤੀ ਨੂੰ ਪ੍ਰਵਾਨਗੀ ਦਿੱਤੀ ਜਾਵੇਗੀ।

Advertisement

ਜਾਣਕਾਰੀ ਅਨੁਸਾਰ ਭਲਕ ਦੀ ਮੀਟਿੰਗ ਵਿੱਚ ਨਵੀਂ ਆਬਕਾਰੀ ਨੀਤੀ ਸਣੇ ਹੋਰ ਕਈ ਅਹਿਮ ਏਜੰਡਿਆਂ ਨੂੰ ਸ਼ਾਮਲ ਕੀਤਾ ਗਿਆ, ਜਿਨ੍ਹਾਂ ਨੂੰ ਵਿਚਾਰਨ ਤੋਂ ਬਾਅਦ ਰਸਮੀ ਪ੍ਰਵਾਨਗੀ ਦਿੱਤੀ ਜਾਵੇਗੀ। ਪੰਜਾਬ ਸਰਕਾਰ ਵੱਲੋਂ ਪਿਛਲੇ ਕਈ ਮਹੀਨਿਆਂ ਤੋਂ ਨਵੀਂ ਆਬਕਾਰੀ ਨੀਤੀ ਬਣਾਉਣ ਲਈ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ।

Advertisement
×