ਭਾਈ ਚਾਵਲਾ ਵੱਲੋਂ ਸੁਖਬੀਰ ਬਾਦਲ ਦੀ ਪ੍ਰਸ਼ੰਸਾ
ਪੰਜਾਬ ਵਿੱਚ ਹੜ੍ਹ ਪੀੜਤ ਲੋਕਾਂ ਦੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਕੀਤੀ ਜਾ ਰਹੀ ਮਦਦ ਨੂੰ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ ਨੇ ਲਾ ਮਿਸਾਲ ਸੇਵਾ ਕਰਾਰ ਦੱਸਦਿਆਂ ਉਨ੍ਹਾਂ ਦੀ ਪ੍ਰਸ਼ੰਸਾ ਕੀਤੀ। ਭਾਈ ਚਾਵਲਾ ਨੇ ਦੱਸਿਆ ਕਿ ਸੁਖਬੀਰ ਬਾਦਲ ਨੇ ਆਪਣੀ ਜੇਬ ਤੋਂ ਕਰੋੜਾਂ ਰੁਪਏ ਲਗਾ ਕੇ ਪੰਜਾਬ ਦੇ ਲੋਕਾਂ ਲਈ ਡੀਜ਼ਲ, ਪਸ਼ੂਆਂ ਦਾ ਚਾਰਾ, ਤਰਪਾਲ ਅਤੇ ਰਾਸ਼ਨ ਮੁਹੱਈਆ ਕਰਵਾਇਆ। ਉਨ੍ਹਾਂ ਨੇ ਹੜ੍ਹ ਕਾਰਨ ਬੇਘਰ ਹੋਏ ਲੋਕਾਂ, ਤਬਾਹ ਹੋਈਆਂ ਫ਼ਸਲਾਂ ਅਤੇ ਢਹਿ ਗਏ ਘਰਾਂ ਲਈ ਸਰਕਾਰ ਨੂੰ ਕੋਸਦਿਆਂ ਕਿਹਾ ਪੰਜਾਬ ਅੰਦਰ ਆਏ ਹੜ੍ਹ ਸਰਕਾਰ ਦੀ ਅਣਗਹਿਲੀ ਅਤੇ ਅਗਾਊਂ ਪ੍ਰਬੰਧਾਂ ਦਾ ਨਤੀਜਾ ਹੈ। ਭਾਈ ਚਾਵਲਾ ਨੇ ਕਿਹਾ ਕਿ ਜੇ ਸਮੇਂ-ਸਿਰ ਖੱਡਾਂ ਦੀ ਸਫਾਈ, ਦਰਿਆਈ ਡੰਗਿਆਂ ਦੀ ਮੁਰੰਮਤ ਅਤੇ ਪਾਣੀਦੀ ਨਿਕਾਸੀ ਦੇ ਮਜ਼ਬੂਤ ਪ੍ਰਬੰਧ ਕੀਤੇ ਜਾਂਦੇ ਤਾਂ ਇੰਨੀ ਵੱਡੀ ਤਬਾਹੀ ਨਹੀਂ ਹੁੰਦੀ। ਉਹਨਾਂ ਕੇਂਦਰ ਸਰਕਾਰ ਨੂੰ ਵੀ ਸਵਾਲਾਂ ਦੇ ਘੇਰੇ ’ਚ ਖੜ੍ਹਾ ਕਰਦਿਆਂ ਕਿਹਾ ਕਿ ਬੀ ਬੀ ਐੱਮ ਬੀ ਦਾ ਮਾੜਾ ਪ੍ਰਬੰਧ ਹੀ ਪੰਜਾਬ ’ਚ ਹੜ੍ਹਾਂ ਦੀ ਤਰਾਸਦੀ ਲਈ ਸਿੱਧੇ ਤੌਰ ’ਤੇ ਜਿੰਮੇਵਾਰ। ਭਾਈ ਚਾਵਲਾ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਲੰਗਰ, ਰਿਹਾਇਸ਼ ਅਤੇ ਸਿਹਤ ਸੇਵਾਵਾਂ ਲਈ ਕੀਤੇ ਗਏ ਕੰਮ ਦੀ ਭਰਪੂਰ ਸ਼ਲਾਘਾ ਕੀਤੀ।