ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਭੰਡਾਰੀ ਵੱਲੋਂ ਸਕੂਲ ਆਫ ਐਮੀਨੈਂਸ ਖਮਾਣੋਂ ਦਾ ਦੌਰਾ

ਖਮਾਣੋਂ (ਜਗਜੀਤ ਕੁਮਾਰ) ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ‘ਸਕੂਲ ਮੈਂਟਰਸ਼ਿਪ ਪ੍ਰੋਗਰਾਮ’ ਤਹਿਤ ਸੀਨੀਅਰ ਆਈਏਐੱਸ ਅਤੇ ਆਈਪੀਐੱਸ ਅਧਿਕਾਰੀ ਵੱਖ-ਵੱਖ ਸਰਕਾਰੀ ਸਕੂਲਾਂ ਵਿੱਚ ਜਾ ਕੇ ਵਿਦਿਆਰਥੀਆਂ ਦਾ ਮਨੋਬਲ ਉੱਚਾ ਚੁੱਕ ਰਹੇ ਹਨ। ਅੱਜ ਪੰਜਾਬ ਦੇ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ...
Advertisement
ਖਮਾਣੋਂ (ਜਗਜੀਤ ਕੁਮਾਰ) ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ‘ਸਕੂਲ ਮੈਂਟਰਸ਼ਿਪ ਪ੍ਰੋਗਰਾਮ’ ਤਹਿਤ ਸੀਨੀਅਰ ਆਈਏਐੱਸ ਅਤੇ ਆਈਪੀਐੱਸ ਅਧਿਕਾਰੀ ਵੱਖ-ਵੱਖ ਸਰਕਾਰੀ ਸਕੂਲਾਂ ਵਿੱਚ ਜਾ ਕੇ ਵਿਦਿਆਰਥੀਆਂ ਦਾ ਮਨੋਬਲ ਉੱਚਾ ਚੁੱਕ ਰਹੇ ਹਨ। ਅੱਜ ਪੰਜਾਬ ਦੇ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਦੇ ਪ੍ਰਿੰਸੀਪਲ ਸਕੱਤਰ ਰਾਹੁਲ ਭੰਡਾਰੀ (ਆਈਏਐੱਸ) ਨੇ ਸਕੂਲ ਆਫ ਐਮੀਨੈਂਸ ਖਮਾਣੋਂ ਦਾ ਦੌਰਾ ਕਰਕੇ ਵਿਦਿਆਰਥੀਆਂ ਅਤੇ ਅਧਿਆਪਕਾਂ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ ਅਤੇ ਆਪਣੇ ਜੀਵਨ ਦੇ ਤਜਰਬੇ ਸਾਂਝੇ ਕੀਤੇ। ਪ੍ਰਿੰਸੀਪਲ ਸਕੱਤਰ ਰਾਹੁਲ ਭੰਡਾਰੀ ਨੇ ਸਕੂਲ ਦੇ ਪ੍ਰਿੰਸੀਪਲ ਅਤੇ ਵੱਖ-ਵੱਖ ਵਿਸ਼ਿਆਂ ਦੇ ਅਧਿਆਪਕਾਂ ਨਾਲ, ਵਿਦਿਆਰਥੀਆਂ ਦੇ ਭਵਿੱਖ ਨੂੰ ਸੁਰੱਖਿਅਤ ਬਣਾਉਣ ਲਈ ਸਕੂਲ ਵਿੱਚ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਬਾਰੇ ਵਿਸਥਾਰ ਵਿੱਚ ਸਮੀਖਿਆ ਕੀਤੀ। ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸੁਸ਼ੀਲ ਨਾਥ, ਸਕੂਲ ਪ੍ਰਿੰਸੀਪਲ ਮਨੋਜ ਕੁਮਾਰ ਤੋਂ ਇਲਾਵਾ ਵਿਦਿਆਰਥੀ ਅਤੇ ਅਧਿਆਪਕ ਵੀ ਹਾਜ਼ਰ ਸਨ। 

 

Advertisement

Advertisement