ਪੱਤਰ ਪ੍ਰੇਰਕ
ਐਸ.ਏ.ਐਸ. ਨਗਰ (ਮੁਹਾਲੀ), 20 ਸਤੰਬਰ
ਨੈਸ਼ਨਲ ਹਾਈਵੇਅ ਆਫ਼ ਅਥਾਰਟੀ ਨਵੀਂ ਦਿੱਲੀ ਵੱਲੋਂ ਭਾਰਤਮਾਲਾ ਪ੍ਰਾਜੈਕਟ ਤਹਿਤ ਮੁਹਾਲੀ ਜ਼ਿਲ੍ਹੇ ਵਿੱਚ ਬਣਾਏ ਜਾਣ ਵਾਲੇ ਕੌਮੀ ਮਾਰਗ (ਐਨਐਚ-205) ਲਈ ਐਕੁਆਇਰ ਕੀਤੀਆਂ ਜਾ ਰਹੀਆਂ ਜ਼ਮੀਨਾਂ ਦੀ ਪੂਰੀ ਕੀਮਤ ਨਾ ਮਿਲਣ ਦੇ ਰੋਸ ਵਜੋਂ ਇਲਾਕੇ ਦੇ ਕਿਸਾਨਾਂ ਵੱਲੋਂ ਡੀਸੀ ਦਫ਼ਤਰ ਮੁਹਾਲੀ ਦੇ ਬਾਹਰ ਲੜੀਵਾਰ ਧਰਨਾ ਦਿੱਤਾ ਜਾ ਰਿਹਾ ਹੈ, ਜੋ ਅੱਜ 128ਵੇਂ ਦਿਨ ਵਿੱਚ ਦਾਖ਼ਲ ਹੋ ਗਿਆ। ਅੱਜ ਕਿਸਾਨਾਂ ਨੇ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਨੂੰ 25 ਸਤੰਬਰ ਤੱਕ ਦਾ ਅਲਟੀਮੇਟਮ ਦਿੰਦੇ ਹੋਏ ਕਿਹਾ ਕਿ ਮੰਗਾਂ ਨਾ ਮੰਨੀਆਂ ਤਾਂ 26 ਸਤੰਬਰ ਤੋਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ।