ਭਿੰਡਰ ਹਿਮਾਚਲ ਪ੍ਰਦੇਸ਼ ਅਕਾਲੀ ਦਲ ਦੇ ਸੂਬਾ ਪ੍ਰਧਾਨ ਬਣੇ
ਬਲਵਿੰਦਰ ਰੈਤ ਨੰਗਲ, 10 ਜੁਲਾਈ ਹਿਮਾਚਲ ਪ੍ਰਦੇਸ਼ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਦਲਜੀਤ ਸਿੰਘ ਭਿੰਡਰ ਨੂੰ ਸ਼੍ਰੋਮਣੀ ਅਕਾਲੀ ਦਲ ਬਾਦਲ ਨੇ ਸੂਬਾ ਪ੍ਰਧਾਨ ਨਿਯੁਕਤ ਕੀਤਾ ਹੈ। ਜਥੇਦਾਰ ਭਿੰਡਰ 2002 ਵਿੱਚ ਇਸ ਸੂਬੇ ਦੇ ਪ੍ਰਧਾਨ ਰਹਿ ਚੁੱਕੇ ਹਨ। 2011...
Advertisement
ਬਲਵਿੰਦਰ ਰੈਤ
ਨੰਗਲ, 10 ਜੁਲਾਈ
Advertisement
ਹਿਮਾਚਲ ਪ੍ਰਦੇਸ਼ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਦਲਜੀਤ ਸਿੰਘ ਭਿੰਡਰ ਨੂੰ ਸ਼੍ਰੋਮਣੀ ਅਕਾਲੀ ਦਲ ਬਾਦਲ ਨੇ ਸੂਬਾ ਪ੍ਰਧਾਨ ਨਿਯੁਕਤ ਕੀਤਾ ਹੈ। ਜਥੇਦਾਰ ਭਿੰਡਰ 2002 ਵਿੱਚ ਇਸ ਸੂਬੇ ਦੇ ਪ੍ਰਧਾਨ ਰਹਿ ਚੁੱਕੇ ਹਨ। 2011 ਤੋਂ ਲਗਾਤਾਰ ਸ਼੍ਰੋਮਣੀ ਕਮੇਟੀ ਦੇ ਮੈਂਬਰ ਚਲੇ ਆ ਰਹੇ ਹਨ। ਭਿੰਡਰ ਹਿਮਾਚਲ ਪ੍ਰਦੇਸ਼ ਦੇ ਨਾਲਾਗੜ੍ਹ ਸ਼ਹਿਰ ਦੇ ਰਹਿਣ ਵਾਲੇ ਹਨ ਤੇ ਕਾਰੋਬਾਰੀ ਹਨ। ਉਨ੍ਹਾਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਅੰਤ੍ਰਿੰਗ ਕਮੇਟੀ ਦਾ ਮੈਂਬਰ ਲਗਾਇਆ ਗਿਆ ਹੈ। ਇਸ ਤੋਂ ਇਲਾਵਾ ਉਹ ਅਕਾਲੀ ਦਲ ਦੀ ਵਰਕਿੰਗ ਕਮੇਟੀ ਦੇ ਮੈਂਬਰ ਵੀ ਹਨ।
Advertisement