ਭੋਲਾ ਕੇਸ: ਐੱਨਆਰਆਈ ਦਵਿੰਦਰ ਨਰਵਾਰ ਦੀ ਜ਼ਮਾਨਤ ਅਰਜ਼ੀ ਰੱਦ

ਭੋਲਾ ਕੇਸ: ਐੱਨਆਰਆਈ ਦਵਿੰਦਰ ਨਰਵਾਰ ਦੀ ਜ਼ਮਾਨਤ ਅਰਜ਼ੀ ਰੱਦ

ਦਰਸ਼ਨ ਸਿੰਘ ਸੋਢੀ

ਮੁਹਾਲੀ 18 ਸਤੰਬਰ

ਮੁਹਾਲੀ ਦੀ ਵਿਸ਼ੇਸ਼ ਸੀਬੀਆਈ ਅਦਾਲਤ ਨੇ ਪੰਜਾਬ ਦੇ ਬਹੁ-ਚਰਚਿਤ ਜਗਦੀਸ਼ ਭੋਲਾ ਡਰੱਗਜ਼ ਤਸਕਰੀ ਮਾਮਲੇ ਵਿੱਚ ਨਾਮਜ਼ਦ ਪਰਵਾਸੀ ਪੰਜਾਬੀ ਦਵਿੰਦਰ ਨਰਵਾਰ ਦੀ ਪੱਕੀ ਜ਼ਮਾਨਤ ਦੀ ਅਰਜ਼ੀ ਮੁੱਢੋਂ ਰੱਦ ਕਰ ਦਿੱਤੀ ਹੈ। ਈਡੀ ਦੇ ਵਕੀਲ ਜਗਜੀਤ ਸਿੰਘ ਸਰਾਓ ਨੇ ਦੱਸਿਆ ਕਿ ਮੁਲਜ਼ਮ ਦਵਿੰਦਰ ਨਰਵਾਰ ਦੋ ਸਾਲ ਤੋਂ ਜੇਲ੍ਹ ਵਿੱਚ ਹੈ। ਉਸ ਖ਼ਿਲਾਫ਼ ਨਸ਼ਾ ਦੇ ਵੱਖ-ਵੱਖ ਮਾਮਲੇ ਦਰਜ ਹਨ। ਮੁਲਜ਼ਮ ਨੇ ਆਪਣੇ ਵਕੀਲ ਰਾਹੀਂ ਮੁਹਾਲੀ ਦੀ ਵਿਸ਼ੇਸ਼ ਸੀਬੀਆਈ ਅਦਾਲਤ ਵਿੱਚ ਅਰਜ਼ੀ ਦਾਇਰ ਕਰਕੇ ਪੱਕੀ ਜ਼ਮਾਨਤ ਲਈ ਅਰਜ਼ੀ ਦਿੱਤੀ ਸੀ। ਈਡੀ ਦੇ ਵਕੀਲ ਜਗਜੀਤ ਸਿੰਘ ਸਰਾਓ ਨੇ ਮੁਲਜ਼ਮ ਦੀ ਜ਼ਮਾਨਤ ਦਾ ਸਖ਼ਤ ਵਿਰੋਧ ਕਰਦਿਆਂ ਅਦਾਲਤ ਨੂੰ ਦੱਸਿਆ ਕਿ ਮੁਲਜ਼ਮ ਵੱਡਾ ਨਸ਼ਾ ਤਸਕਰ ਹੈ। ਮੁੱਢਲੀ ਜਾਂਚ ਵਿੱਚ ਪਤਾ ਲੱਗਾ ਹੈ ਕਿ ਮੁਲਜ਼ਮ ਨੇ ਡਰੱਗ ਮਨੀ ਨਾਲ ਕਰੀਬ ਛੇ ਕਰੋੜ ਦੀ ਜਾਇਦਾਦ ਬਣਾਈ ਗਈ ਹੈ ਅਤੇ ਉਸ ਦੇ ਇਕ ਖਾਤੇ ਵਿੱਚ ਸਾਢੇ ਪੰਜ ਕਰੋੜ ਅਤੇ ਹੋਰ ਖਾਤਿਆਂ ਵਿੱਚ ਵੀ ਪੈਸੇ ਹਨ। ਈਡੀ ਦੇ ਵਕੀਲ ਨੇ ਕਿਹਾ ਕਿ ਮੁਲਜ਼ਮ ਐੱਨਆਰਆਈ ਹੈ। ਜੇ ਉਸ ਦੀ ਜ਼ਮਾਨਤ ਮਨਜ਼ੂਰ ਕਰ ਲਈ ਜਾਂਦੀ ਹੈ ਤਾਂ ਉਸ ਦੇ ਵਿਦੇਸ਼ ਭੱਜ ਸਕਦਾ ਹੈ। ਬਚਾਅ ਪੱਖ ਦੇ ਵਕੀਲ ਦਾ ਕਹਿਣਾ ਸੀ ਕਿ ਪਰਵਾਸੀ ਪੰਜਾਬੀ ਨੂੰ ਝੂਠੇ ਕੇਸ ਵਿੱਚ ਫਸਾਇਆ ਗਿਆ ਹੈ। ਅਦਾਲਤ ਨੇ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਮੁਲਜ਼ਮ ਦੀ ਪੱਕੀ ਜ਼ਮਾਨਤ ਦੀ ਅਰਜ਼ੀ ਰੱਦ ਕਰ ਦਿੱਤੀ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਦਸਹਿਰੇ ’ਤੇ ਕਿਸਾਨ ਫੁੂਕਣਗੇ ਕੇਂਦਰ ਤੇ ਕਾਰਪੋਰੇਟਾਂ ਦੇ ਪੁਤਲੇ

ਦਸਹਿਰੇ ’ਤੇ ਕਿਸਾਨ ਫੁੂਕਣਗੇ ਕੇਂਦਰ ਤੇ ਕਾਰਪੋਰੇਟਾਂ ਦੇ ਪੁਤਲੇ

ਕਈ ਸ਼ਹਿਰਾਂ ਅਤੇ ਹਜ਼ਾਰ ਪਿੰਡਾਂ ਵਿਚ ਪੁਤਲੇ ਫੂਕਣ ਦੀ ਯੋਜਨਾ; ਕਿਸਾਨਾਂ ਨ...

ਕਿਸਾਨ ਅੰਦੋਲਨ: ਭਾਜਪਾ ਨੂੰ ਝਟਕਾ, ਸੂਬਾ ਕਿਸਾਨ ਮੋਰਚਾ ਇੰਚਾਰਜ ਨੇ ਪਾਰਟੀ ਛੱਡੀ

ਕਿਸਾਨ ਅੰਦੋਲਨ: ਭਾਜਪਾ ਨੂੰ ਝਟਕਾ, ਸੂਬਾ ਕਿਸਾਨ ਮੋਰਚਾ ਇੰਚਾਰਜ ਨੇ ਪਾਰਟੀ ਛੱਡੀ

ਮੋਗਾ ਦੇ ਭਾਜਪਾ ਜ਼ਿਲ੍ਹਾ ਜਨਰਲ ਸਕੱਤਰ ਸਰਦੂਲ ਕੰਗ ਵੱਲੋਂ ਅਸਤੀਫ਼ਾ

ਸ਼ਹਿਰ

View All