ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਭੁੱਲਰ ਰਿਸ਼ਵਤ ਕਾਂਡ: ਦਲਾਲ ਕ੍ਰਿਸ਼ਨੂੰ ਨੂੰ ਨਿਆਇਕ ਹਿਰਾਸਤ ਵਿੱਚ ਭੇਜਿਆ

ਬਚਾਅ ਪੱਖ ਦੇ ਵਕੀਲ ਦੀਆਂ ਦਲੀਲਾਂ ’ਤੇ ਅਦਾਲਤ ਨੇ ਮੈਡੀਕਲ ਕਰਵਾਉਣ ਦੇ ਦਿੱਤੇ ਆਦੇਸ਼
ਰੋਪੜ ਰੇਂਜ ਦੇ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ। ਫਾਈਲ ਫੋਟੋ
Advertisement

ਕੇਂਦਰੀ ਜਾਂਚ ਬਿਉਰੋ (ਸੀਬੀਆਈ) ਵੱਲੋਂ ਰਿਸ਼ਵਤਖੋਰੀ ਦੇ ਮਾਮਲੇ ਵਿੱਚ ਕਾਬੂ ਕੀਤੇ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਮਾਮਲੇ ਦੇ ਦਲਾਲ ਕ੍ਰਿਸ਼ਨੂੰ ਸ਼ਾਰਦਾ ਨੂੰ ਅੱਜ 4 ਦਿਨਾਂ ਦੇ ਰਿਮਾਂਡ ਤੋਂ ਬਾਅਦ ਸੈਕਟਰ-43 ਸਥਿਤ ਸੀਬੀਆਈ ਦੀ ਵਿਸ਼ੇਸ਼ ਅਦਾਲਤ ਵਿੱਚ ਪੇਸ਼ ਕੀਤਾ ਗਿਆ।

ਅੱਜ ਦੀ ਸੁਣਵਾਈ ਦੌਰਾਨ ਸੀਬੀਆਈ ਵੱਲੋਂ ਕ੍ਰਿਸ਼ਨੂੰ ਦੇ ਹੋਰ ਰਿਮਾਂਡ ਦੀ ਮੰਗ ਨਹੀਂ ਕੀਤੀ ਗਈ ਤਾਂ ਮਾਨਯੋਗ ਅਦਾਲਤ ਨੇ ਕ੍ਰਿਸ਼ਨੂੰ ਨੂੰ ਨਿਆਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ। ਅਦਾਲਤ ਨੇ ਕ੍ਰਿਸ਼ਨੂੰ ਨੂੰ 20 ਨਵੰਬਰ ਨੂੰ ਅਦਾਲਤ ਵਿੱਚ ਪੇਸ਼ ਕਰਨ ਦੇ ਹੁਕਮ ਦਿੱਤੇ ਹਨ।

Advertisement

ਅੱਜ ਦੀ ਸੁਣਵਾਈ ਦੌਰਾਨ ਕ੍ਰਿਸ਼ਨੂੰ ਸ਼ਾਰਨਾ ਦੇ ਵਕੀਲ ਮਨਦੀਪ ਕੁਮਾਰ ਨੇ ਅਦਾਲਤ ਤੋਂ ਕ੍ਰਿਸ਼ਨੂੰ ਦੇ ਮੁੜ ਤੋਂ ਮੈਡੀਕਲ ਕਰਵਾਉਣ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਕ੍ਰਿਸ਼ਨੂੰ ਨੂੰ ਚੱਲਣ ਵਿੱਚ ਮੁਸ਼ਕਲ ਆ ਰਹੀ ਹੈ, ਉਸ ਦੇ ਸੱਟਾਂ ਵੱਜੀਆਂ ਹੋਈਆਂ ਹਨ। ਮਾਨਯੋਗ ਅਦਾਲਤ ਨੇ ਕ੍ਰਿਸ਼ਨੂੰ ਦਾ ਮੈਡੀਕਲ ਕਰਵਾਉਣ ਦੇ ਆਦੇਸ਼ ਜਾਰੀ ਕੀਤੇ।

ਇਸ ਤੋਂ ਪਹਿਲਾਂ ਸੀਬੀਆਈ ਨੇ 6 ਨਵੰਬਰ ਨੂੰ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਅਤੇ ਕ੍ਰਿਸ਼ਨੂੰ ਨੂੰ ਸੀਬੀਆਈ ਦੀ ਅਦਾਲਤ ਵਿੱਚ ਪੇਸ਼ ਕੀਤਾ ਸੀ। ਇਸ ਦੌਰਾਨ ਅਦਾਲਤ ਨੇ ਭੁੱਲਰ ਨੂੰ 5 ਦਿਨਾਂ ਦੇ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ ਸੀ, ਜਦੋਂ ਕਿ ਕ੍ਰਿਸ਼ਨੂੰ ਨੂੰ 4 ਦਿਨਾਂ ਦੇ ਪੁਲੀਸ ਰਿਮਾਂਡ ’ਤੇ ਭੇਜਿਆ ਸੀ। ਹੁਣ ਸੀਬੀਆਈ ਵੱਲੋਂ 11 ਨਵੰਬਰ ਨੂੰ ਹਰਚਰਨ ਸਿੰਘ ਭੁੱਲਰ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।

ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਸੀਬੀਆਈ ਵੱਲੋਂ ਉਕਤ ਮਾਮਲੇ ਦੀ ਜਾਂਚ ਦੌਰਾਨ ਕਈ ਹੋਰ ਪੁਲੀਸ ਤੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਕ੍ਰਿਸ਼ਨੂੰ ਦਾ ਸੰਪਰਕ ਹੋਣ ਦੀ ਸੂਹ ਲੱਗੀ ਹੈ, ਜਿਸ ਬਾਰੇ ਸੀਬੀਆਈ ਵੱਲੋਂ ਜਾਂਚ ਕੀਤੀ ਜਾ ਰਹੀ ਹੈ। ਪਰ ਹਾਲੇ ਤੱਕ ਸੀਬੀਆਈ ਵੱਲੋਂ ਕਿਸੇ ਵੀ ਹੋਰ ਪੁਲੀਸ ਤੇ ਪ੍ਰਸ਼ਾਸਨਿਕ ਅਧਿਕਾਰੀ ਦਾ ਨਾਮ ਜਨਤਕ ਨਹੀਂ ਕੀਤਾ ਗਿਆ ਹੈ।ਜ਼ਿਕਰਯੋਗ ਹੈ ਕਿ ਸੀ ਬੀ ਆਈ ਨੇ 16 ਅਕਤੂਬਰ ਨੂੰ ਕ੍ਰਿਸ਼ਨੂੰ ਸ਼ਾਰਦਾ ਨੂੰ ਇੱਕ ਸਕਰੈਪ ਡੀਲਰ ਤੋਂ 5 ਲੱਖ ਰੁਪਏ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕੀਤਾ ਸੀ। ਉਹ ਇਹ ਰਕਮ ਉਸ ਵੇਲੇ ਦੇ ਰੋਪੜ ਰੇਂਜ ਦੇ ਡੀ ਆਈ ਜੀ ਹਰਚਰਨ ਸਿੰਘ ਭੁੱਲਰ ਦੇ ਨਾਂ ’ਤੇ ਲੈ ਰਿਹਾ ਸੀ। ਇਸ ਤੋਂ ਬਾਅਦ ਸੀ ਬੀ ਆਈ ਨੇ ਭੁੱਲਰ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਸੀ।

ਭੁੱਲਰ ਦੀ ਗ੍ਰਿਫ਼ਤਾਰੀ ਤੋਂ ਬਾਅਦ ਉਸ ਦੀ ਚੰਡੀਗੜ੍ਹ ਦੇ ਸੈਕਟਰ-40 ਸਥਿਤ ਰਿਹਾਇਸ਼ ’ਤੇ ਮਾਰੇ ਗਏ ਛਾਪੇ ਦੌਰਾਨ ਸੀ ਬੀ ਆਈ ਨੇ 7.5 ਕਰੋੜ ਰੁਪਏ ਦੀ ਨਕਦੀ ਅਤੇ 2.5 ਕਿਲੋਗ੍ਰਾਮ ਸੋਨੇ ਦੇ ਗਹਿਣੇ ਜ਼ਬਤ ਕੀਤੇ ਸਨ। ਇਸ ਤੋਂ ਇਲਾਵਾ ਤਲਾਸ਼ੀ ਦੌਰਾਨ ਰੋਲੈਕਸ ਸਮੇਤ 26 ਲਗਜ਼ਰੀ ਘੜੀਆਂ, ਪਰਿਵਾਰਕ ਮੈਂਬਰਾਂ ਅਤੇ ਸ਼ੱਕੀ ਬੇਨਾਮੀ ਸੰਸਥਾਵਾਂ ਦੇ ਨਾਂ ’ਤੇ 50 ਤੋਂ ਵੱਧ ਅਚੱਲ ਜਾਇਦਾਦਾਂ ਦੇ ਦਸਤਾਵੇਜ਼, ਲਾਕਰ ਦੀਆਂ ਚਾਬੀਆਂ, ਕਈ ਬੈਂਕ ਖਾਤਿਆਂ ਦੇ ਵੇਰਵੇ ਅਤੇ 100 ਕਾਰਤੂਸਾਂ ਨਾਲ ਚਾਰ ਹਥਿਆਰ ਵੀ ਜ਼ਬਤ ਕੀਤੇ ਗਏ ਸਨ। ਸੀ ਬੀ ਆਈ ਨੇ ਪਿਛਲੇ ਦਿਨੀਂ ਹਰਚਰਨ ਸਿੰਘ ਭੁੱਲਰ ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਦਾ ਇੱਕ ਨਵਾਂ ਕੇਸ ਵੀ ਦਰਜ ਕੀਤਾ ਸੀ।

Advertisement
Tags :
anti-corruption investigationBhullar bribery caseBhullar case updatebribery scandalcorruption case IndiaCrime NewsIndian JudiciaryJudicial custodyKrishnu brokerpunjab news
Show comments