ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਭੁਪੇਸ਼ ਬਘੇਲ ਦਾ ਚੰਡੀਗੜ੍ਹ ਪੁੱਜਣ ’ਤੇ ਸਵਾਗਤ

ਜ਼ੀਰਕਪੁਰ: ਪੰਜਾਬ ਪ੍ਰਦੇਸ਼ ਕਾਂਗਰਸ ਪਾਰਟੀ ਦੇ ਇੰਚਾਰਜ ਭੁਪੇਸ਼ ਬਘੇਲ ਦਾ ਚੰਡੀਗੜ੍ਹ ਪਹੁੰਚਣ ’ਤੇ ਪਾਰਟੀ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਡੇਰਾਬੱਸੀ ਤੋਂ ਪਾਰਟੀ ਦੇ ਹਲਕਾ ਇੰਚਾਰਜ ਦੀਪਇੰਦਰ ਸਿੰਘ ਢਿੱਲੋਂ ਨੇ ਸਵਾਗਤ ਕੀਤਾ। ਇਸ ਮੌਕੇ ਰਾਜਾ ਵੜਿੰਗ ਅਤੇ ਸ੍ਰੀ...
ਭੁਪੇਸ਼ ਬਘੇਲ ਦਾ ਸਵਾਗਤ ਕਰਦੇ ਰਾਜਾ ਵੜਿੰਗ ਤੇ ਦੀਪਇੰਦਰ ਢਿੱਲੋਂ। -ਫੋਟੋ: ਰੂਬਲ
Advertisement

ਜ਼ੀਰਕਪੁਰ: ਪੰਜਾਬ ਪ੍ਰਦੇਸ਼ ਕਾਂਗਰਸ ਪਾਰਟੀ ਦੇ ਇੰਚਾਰਜ ਭੁਪੇਸ਼ ਬਘੇਲ ਦਾ ਚੰਡੀਗੜ੍ਹ ਪਹੁੰਚਣ ’ਤੇ ਪਾਰਟੀ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਡੇਰਾਬੱਸੀ ਤੋਂ ਪਾਰਟੀ ਦੇ ਹਲਕਾ ਇੰਚਾਰਜ ਦੀਪਇੰਦਰ ਸਿੰਘ ਢਿੱਲੋਂ ਨੇ ਸਵਾਗਤ ਕੀਤਾ। ਇਸ ਮੌਕੇ ਰਾਜਾ ਵੜਿੰਗ ਅਤੇ ਸ੍ਰੀ ਢਿੱਲੋਂ ਵੱਲੋਂ ਪਾਰਟੀ ਦੇ ਇੰਚਾਰਜ ਨਾਲ ਪੰਜਾਬ ਦੇ ਮੌਜੂਦਾ ਹਾਲਾਤ ਬਾਰੇ ਵਿਸਤਾਰ ਨਾਲ ਚਰਚਾ ਕੀਤੀ ਗਈ। ਸ੍ਰੀ ਢਿੱਲੋਂ ਨੇ ਕਿਹਾ ਕਿ ਪੰਜਾਬ ਸਰਕਾਰ ਪੂਰੀ ਤਰ੍ਹਾਂ ਫੇਲ੍ਹ ਹੋ ਗਈ ਹੈ। ਉਨ੍ਹਾਂ ਦਾਅਵਾ ਕੀਤਾ ਕਿ ਅਗਲੀ ਵਾਰ ਸੂਬੇ ਵਿੱਚ ਕਾਂਗਰਸ ਪਾਰਟੀ ਭਾਰੀ ਬਹੁਮਤ ਨਾਲ ਸਰਕਾਰ ਬਣਾਏਗੀ। -ਨਿੱਜੀ ਪੱਤਰ ਪ੍ਰੇਰਕ

ਵਿਸ਼ਵ ਸਿਹਤ ਦਿਵਸ ਮਨਾਇਆ

ਮੰਡੀ ਗੋਬਿੰਦਗੜ੍ਹ: ਦੇਸ਼ ਭਗਤ ਯੂਨੀਵਰਸਿਟੀ ਦੇ ਸਕੂਲ ਆਫ ਨਰਸਿੰਗ ਵੱਲੋਂ ਵਿਸ਼ਵ ਸਿਹਤ ਦਿਵਸ ਨੂੰ ਸਿਹਤਮੰਦ ਸ਼ੁਰੂਆਤ, ਆਸ਼ਾਵਾਦੀ ਭਵਿੱਖ’ ਥੀਮ ਦੇ ਆਲੇ-ਦੁਆਲੇ ਕੇਂਦਰਿਤ ਦਿਲਚਸਪ ਅਤੇ ਪ੍ਰਭਾਵਸ਼ਾਲੀ ਪ੍ਰੋਗਰਾਮ ਨਾਲ ਮਨਾਇਆ ਗਿਆ। ਇਸ ਮੌਕੇ ਸਿਹਤ ਜਾਗਰੂਕਤਾ ਰੈਲੀ ਕੱਢੀ ਗਈ। ਚਾਂਸਲਰ ਡਾ. ਜ਼ੋਰਾ ਸਿੰਘ ਅਤੇ ਪ੍ਰੋ-ਚਾਂਸਲਰ ਡਾ. ਤਜਿੰਦਰ ਕੌਰ ਨੇ ਮੁੱਖ-ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਸਕੂਲ ਆਫ਼ ਨਰਸਿੰਗ ਦੀ ਪ੍ਰਿੰਸੀਪਲ ਡਾ. ਲਵਸੰਪੂਰਨਜੋਤ ਕੌਰ ਅਤੇ ਕਮਿਊਨਿਟੀ ਹੈਲਥ ਨਰਸਿੰਗ ਵਿਭਾਗ ਦੇ ਮੁਖੀ ਡਾ. ਪ੍ਰਭਜੋਤ ਸਿੰਘ ਵੀ ਮੌਜੂਦ ਸਨ। -ਨਿੱਜੀ ਪੱਤਰ ਪ੍ਰੇਰਕ

Advertisement

ਵਾਟਰ ਵਰਕਸ ਦੀ ਹਾਲਤ ’ਤੇ ਚਿੰਤਾ ਪ੍ਰਗਟ

ਪੰਚਕੂਲਾ: ਹਰਿਆਣਾ ਪੀਡਬਲਯੂਡੀ ਮਕੈਨੀਕਲ ਵਰਕਰਜ਼ ਯੂਨੀਅਨ ਦੀ ਮਾਸਿਕ ਮੀਟਿੰਗ ਰਾਏਪੁਰ ਰਾਣੀ ਸਥਿਤ ਯੂਨੀਅਨ ਦਫ਼ਤਰ ਵਿਖੇ ਹੋਈ। ਇਸਦੀ ਪ੍ਰਧਾਨਗੀ ਜ਼ਿਲ੍ਹਾ ਸਕੱਤਰ ਰਘੁਬੀਰ ਸਿੰਘ ਅਤੇ ਸੰਜੀਵ ਕੁਮਾਰ ਨੇ ਕੀਤੀ। ਸੂਬਾ ਡਿਪਟੀ ਚੀਫ਼ ਸਤੀਸ਼ ਸ਼ਰਮਾ ਨੇ ਕਿਹਾ ਕਿ ਮੀਟਿੰਗ ਵਿੱਚ ਕਰਮਚਾਰੀਆਂ ਨੇ ਵਾਟਰ ਵਰਕਸ ਦੀ ਹਾਲਤ ਅਤੇ ਉੱਥੇ ਮੌਜੂਦ ਕਮੀਆਂ ਬਾਰੇ ਗੰਭੀਰ ਚਿੰਤਾ ਪ੍ਰਗਟ ਕੀਤੀ। ਇਸ ਮੌਕੇ ਮਹੀਪਾਲ, ਪਵਨ ਕੁਮਾਰ, ਅਜਮੇਰ ਸਿੰਘ, ਹਰੀਸ਼ ਘਈ, ਵਿਪਨ ਪਾਲੀ, ਕਰਨੈਲ ਸਿੰਘ, ਮਨੀਸ਼, ਹਰਦੀਪ ਸੈਣੀ, ਪ੍ਰਦੀਪ ਕੁਮਾਰ ਸਮੇਤ ਕਈ ਹੋਰ ਮੁਲਾਜ਼ਮ ਵੀ ਹਾਜ਼ਰ ਸਨ। ਯੂਨੀਅਨ ਦੇ ਸੂਬਾਈ ਉਪ ਪ੍ਰਧਾਨ ਸਤੀਸ਼ ਕੁਮਾਰ ਸ਼ਰਮਾ ਮੰਗ ਕੀਤੀ ਕਿ ਉਨ੍ਹਾਂ ਨੂੰ 58 ਸਾਲ ਦੀ ਉਮਰ ਤੱਕ ਨੌਕਰੀਆਂ ਦੀ ਗਾਰੰਟੀ ਦਿੱਤੀ ਜਾਵੇ। -ਪੱਤਰ ਪ੍ਰੇਰਕ

ਪੁਲੀਸ ਵੱਲੋਂ ਬੰਗਾਲਾ ਬਸਤੀ ਵਿੱਚ ਚੈਕਿੰਗ

ਖਰੜ: ਖਰੜ ਸਿਟੀ ਪੁਲੀਸ ਵੱਲੋਂ ਅੱਜ ਸਵੇਰੇ ਪੁਲੀਸ ਦੀ ਕੇਸੋ ਮੁਹਿੰਮ ਤਹਿਤ ਇਥੋਂ ਦੀ ਬੰਗਾਲਾ ਬਸਤੀ ਦੀ ਚੈਕਿੰਗ ਕੀਤੀ ਗਈ। ਖਰੜ ਦੇ ਸਿਟੀ ਥਾਣੇ ਦੇ ਐੱਸਐੱਚਓ ਅਜਿਤੇਸ਼ ਕੌਸਲ ਦੀ ਅਗਵਾਈ ਹੇਠ ਪੁਲੀਸ ਫੋਰਸ ਨੇ ਬੰਗਾਲਾ ਬਸਤੀ ਦੇ ਵਿੱਚ ਘਰ-ਘਰ ਜਾ ਕੇ ਚੈਕਿੰਗ ਕੀਤੀ। ਉਨ੍ਹਾਂ ਦੱਸਿਆ ਕਿ ਇਹ ਚੈਕਿੰਗ ਦੌਰਾਨ ਚਾਰ-ਪੰਜ ਮਸ਼ਕੂਕਾਂ ਨੂੰ ਪੁੱਛ-ਪੜਤਾਲ ਲਈ ਹਿਰਾਸਤ ਵਿਚ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਅਜਿਹੀ ਚੈਕਿੰਗ ਹੋਰ ਥਾਵਾਂ ਉਤੇ ਵੀ ਚੱਲਦੀ ਰਹੇਗੀ। -ਪੱਤਰ ਪ੍ਰੇਰਕ

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਸੈਮੀਨਾਰ

ਨੰਗਲ: ਸਰਕਾਰੀ ਆਈਟੀਆਈ ਨੰਗਲ ਵਿਖੇ ਪ੍ਰਿੰਸੀਪਲ ਗੁਰਨਾਮ ਸਿੰਘ ਭੱਲੜੀ ਦੀ ਅਗਵਾਈ ਹੇਠ ਨਸ਼ਿਆਂ ਖ਼ਿਲਾਫ਼ ਸੈਮੀਨਾਰ ਕਰਵਾਇਆ ਗਿਆ ਜਿਸ ਵਿੱਚ ਪੁਲੀਸ ਥਾਣਾ ਮੁਖੀ ਇੰਸਪੈਕਟਰ ਰੋਹਿਤ ਸ਼ਰਮਾ ਨੇ ਵਿਸ਼ੇਸ਼ ’ਤੇ ਸ਼ਿਰਕਤ ਕੀਤੀ। ਐੱਸਐੱਚਓ ਰੋਹਿਤ ਨੇ ਨਸ਼ਿਆਂ ਖਿਲਾਫ਼ ਮੁਹਿੰਮ ਵਿੱਚ ਪੁਲੀਸ ਨੂੰ ਸਹਿਯੋਗ ਦੇਣ ਦੀ ਅਪੀਲ ਕੀਤੀ। ਇਸ ਮੌਕੇ ਸਬ-ਇੰਸਪੈਕਟਰ ਮੋਹਿਤ ਕੁਮਾਰ, ਟਰੇਨਿੰਗ ਅਫਸਰ ਰਾਕੇਸ਼ ਕੁਮਾਰ, ਸਾਬਕਾ ਇੰਸਟਰਕਟਰ ਬਲਿੰਦਰ ਕੁਮਾਰ ,ਅਸ਼ਵਨੀ ਕੁਮਾਰ, ਸੰਜੀਵ ਕੁਮਾਰ ਮੱਲੀ, ਬਲਜੀਤ ਸਿੰਘ, ਅਸ਼ਵਨੀ ਕੁਮਾਰ, ਮਨੋਜ ਕੁਮਾਰ, ਹੁਸ਼ਿਆਰ ਸਿੰਘ, ਦਲਜੀਤ ਸਿੰਘ ਆਦਿ ਹਾਜ਼ਰ ਸਨ। -ਪੱਤਰ ਪ੍ਰੇਰਕ

Advertisement