ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਭੂਸ਼ਨ ਸੂਦ ਇੰਡੀਅਨ ਜਰਨਲਿਸਟਸ ਯੂਨੀਅਨ ਦੇ ਕੌਮੀ ਕਾਰਜਕਾਰੀ ਮੈਂਬਰ ਬਣੇ

ਸ਼੍ਰੋਮਣੀ ਅਤੇ ਵੈਟਰਨ ਪੱਤਰਕਾਰ ਭੂਸ਼ਨ ਸੂਦ ਨੂੰ ਇੰਡੀਅਨ ਜਰਨਲਿਸਟਸ ਯੂਨੀਅਨ ਦਾ ਕੌਮੀ ਕਾਰਜਕਾਰੀ ਮੈਂਬਰ ਚੁਣਿਆ ਗਿਆ ਹੈ। ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ, ਪਟਿਆਲਾ, ਮਲੇਰਕੋਟਲਾ ਅਤੇ ਲੁਧਿਆਣਾ ਸਮੇਤ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਦੇ ਪੱਤਰਕਾਰਾਂ ਨੇ ਇਸ ’ਤੇ ਖੁਸ਼ੀ ਪ੍ਰਗਟ ਕੀਤੀ। ਜ਼ਿਕਰਯੋਗ ਹੈ ਕਿ...
Advertisement
ਸ਼੍ਰੋਮਣੀ ਅਤੇ ਵੈਟਰਨ ਪੱਤਰਕਾਰ ਭੂਸ਼ਨ ਸੂਦ ਨੂੰ ਇੰਡੀਅਨ ਜਰਨਲਿਸਟਸ ਯੂਨੀਅਨ ਦਾ ਕੌਮੀ ਕਾਰਜਕਾਰੀ ਮੈਂਬਰ ਚੁਣਿਆ ਗਿਆ ਹੈ। ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ, ਪਟਿਆਲਾ, ਮਲੇਰਕੋਟਲਾ ਅਤੇ ਲੁਧਿਆਣਾ ਸਮੇਤ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਦੇ ਪੱਤਰਕਾਰਾਂ ਨੇ ਇਸ ’ਤੇ ਖੁਸ਼ੀ ਪ੍ਰਗਟ ਕੀਤੀ। ਜ਼ਿਕਰਯੋਗ ਹੈ ਕਿ ਸ੍ਰੀ ਸੂਦ ਇਸ ਤੋਂ ਪਹਿਲਾਂ ਪੰਜਾਬ ਐਂਡ ਚੰਡੀਗੜ੍ਹ ਜਰਨਲਿਸਟਸ ਯੂਨੀਅਨ ਦੇ ਸੂਬਾਈ ਸਕੱਤਰ ਜਨਰਲ ਵਜੋਂ ਕੰਮ ਕਰ ਰਹੇ ਹਨ। ਪੱਤਰਕਾਰੀ ਦੇ ਖੇਤਰ ਵਿਚ ਉਨ੍ਹਾਂ ਦਾ ਲੰਮਾ ਤਜਰਬਾ ਹੈ। ਇੱਥੇ ਇਹ ਵਰਨਣਯੋਗ ਹੈ ਕਿ ਇੰਡੀਅਨ ਜਰਨਲਿਸਟਸ ਯੂਨੀਅਨ ਦੀ ਜੈਪੁਰ ਰਾਜਸਥਾਨ ਵਿਚ ਦੋ ਰੋਜ਼ਾ ਕੌਮੀ ਕਾਰਜਕਾਰਨੀ ਦੀ ਮੀਟਿੰਗ ਹੋਈ ਸੀ ਜਿਸ ਵਿੱਚ ਭੂਸ਼ਨ ਸੂਦ ਦਾ ਨਾਂ ਕੌਮੀ ਕਾਰਜਕਾਰੀ ਮੈਂਬਰ ਵਜੋਂ ਪੇਸ਼ ਕੀਤਾ ਜਿਸ ਨੂੰ ਸਰਬਸੰਮਤੀ ਨਾਲ ਪਾਸ ਕਰ ਦਿੱਤਾ ਗਿਆ। ਭੂਸ਼ਨ ਸੂਦ ਤੋਂ ਇਲਾਵਾ ਅੰਮ੍ਰਿਤਸਰ ਸਾਹਿਬ ਤੋਂ ਸੀਨੀਅਰ ਪੱਤਰਕਾਰ ਰਾਜਨ ਮਾਨ ਅਤੇ ਬਠਿੰਡਾ ਦੇ ਸੀਨੀਅਰ ਪੱਤਰਕਾਰ ਸੁਖਨੈਬ ਸਿੰਘ ਸਿੱਧੂ ਨੂੰ ਵੀ ਕੌਮੀ ਕਾਰਜਕਾਰੀ ਮੈਂਬਰ ਚੁਣਿਆ ਗਿਆ ਹੈ। ਇੰਡੀਅਨ ਜਰਨਲਿਸਟਸ ਯੂਨੀਅਨ ਦੇ ਕੌਮੀ ਪ੍ਰਧਾਨ ਬਲਵਿੰਦਰ ਜੰਮੂ, ਪੰਜਾਬ ਐਂਡ ਚੰਡੀਗੜ੍ਹ ਜਰਨਲਿਸਟ ਯੂਨੀਅਨ ਦੇ ਸੂਬਾ ਕਾਰਜਕਾਰੀ ਪ੍ਰਧਾਨ ਜੈ ਸਿੰਘ ਛਿੱਬਰ ਅਤੇ ਸੂਬਾ ਜਥੇਬੰਦਕ ਸਕੱਤਰ ਸੰਤੋਖ ਗਿੱਲ ਨੇ ਆਸ ਕੀਤੀ ਕਿ ਸਾਥੀ ਪੱਤਰਕਾਰ ਆਪਣੀ ਨਵੀਂ ਮਿਲੀ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ।

 

Advertisement

Advertisement
Show comments