ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 21 ਸਤੰਬਰ
ਚੰਡੀਗੜ੍ਹ ਪੁਲੀਸ ਨੇ ਸ਼ਹਿਰ ਦੇ ਪਾਰਕਾਂ ਅੱਗਿਓਂ ਸਵੇਰ ਸਮੇਂ ਸਾਈਕਲਾਂ ਚੋਰੀ ਕਰਨ ਦੇ ਦੋਸ਼ ਹੇਠ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਦੀ ਪਛਾਣ ਨੀਮਕਾਂਟਾ ਵਾਸੀ ਕਾਂਸਲ ਵਜੋਂ ਹੋਈ ਹੈ ਜਿਸ ਤੋਂ ਪੁਲੀਸ ਨੇ ਚੋਰੀ ਦੀਆਂ 19 ਸਾਈਕਲਾਂ ਬਰਾਮਦ ਕੀਤੀਆਂ ਹਨ ਜਿਨ੍ਹਾਂ ਦੀ ਕੀਮਤ 4 ਲੱਖ ਰੁਪਏ ਦੇ ਕਰੀਬ ਬਣਦੀ ਹੈ। ਇਹ ਕਾਰਵਾਈ ਥਾਣਾ ਸੈਕਟਰ 3 ਦੀ ਪੁਲੀਸ ਨੇ ਕੀਤੀ ਹੈ। ਇਸ ਦੌਰਾਨ ਪੁਲੀਸ ਨੇ ਚੋਰੀ ਦੀਆਂ 19 ਸਾਈਕਲਾਂ ਬਰਾਮਦ ਕੀਤੀਆਂ। ਮੁੱਢਲੀ ਜਾਂਚ ਅਨੁਸਾਰ ਮੁਲਜ਼ਮ ਵਿਆਹ ਸ਼ਾਦੀਆਂ ਵਿੱਚ ਖਾਣਾ ਬਣਾਉਣ ਅਤੇ ਵੇਟਰ ਵਜੋਂ ਕੰਮ ਕਰਦਾ ਹੈ ਜਿਸ ਦੇ ਘਰ ਵਿੱਚ ਦੋ ਸਾਲ ਦਾ ਬੱਚਾ ਵੀ ਹੈ। ਪੁਲੀਸ ਮੁਲਜ਼ਮ ਤੋਂ ਪੜਤਾਲ ਕਰ ਰਹੀ ਹੈ।