Bikram Majithia: ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ’ਚ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਦੀ ਅਰਜ਼ੀ ’ਤੇ ਅੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿਚ ਸੁਣਵਾਈ ਹੋਈ। ਹਾਈ ਕੋਰਟ ਨੇ ਇਸ ਮਾਮਲੇ ਵਿਚ ਸੁਣਵਾਈ 10 ਨਵੰਬਰ ਤੱਕ ਮੁਲਤਵੀ ਕਰ ਦਿੱਤੀ ਹੈ। ਇਸ ਮਾਮਲੇ ’ਤੇ ਹਾਈ ਕੋਰਟ ਹੁਣ 10 ਨਵੰਬਰ ਨੂੰ ਸੁਣਵਾਈ ਕਰੇਗਾ। ਜ਼ਿਕਰਯੋਗ ਹੈ ਕਿ ਵਿਜੀਲੈਂਸ ਵੱਲੋਂ ਮਜੀਠੀਆ ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ਾਂ ਅਧੀਨ ਕੇਸ ਦਰਜ ਕਰ ਕੇ 25 ਜੂਨ ਨੂੰ ਉਨ੍ਹਾਂ ਦੇ ਅੰਮ੍ਰਿਤਸਰ ਸਥਿਤ ਘਰ ਤੋਂ ਗ੍ਰਿਫ਼ਤਾਰ ਕਰ ਕੇ ਮੁਹਾਲੀ ਲਿਆਂਦਾ ਗਿਆ ਸੀ। 26 ਜੂਨ ਨੂੰ ਮੁਹਾਲੀ ਦੀ ਅਦਾਲਤ ਵਿੱਚ ਪੇਸ਼ ਕਰ ਕੇ ਸੱਤ ਰੋਜ਼ਾ ਵਿਜੀਲੈਂਸ ਰਿਮਾਂਡ ਲਿਆ ਗਿਆ ਸੀ। ਇਸੇ ਰਿਮਾਂਡ ਦੌਰਾਨ ਉਨ੍ਹਾਂ ਨੂੰ ਮਜੀਠਾ ਅਤੇ ਸ਼ਿਮਲਾ ਵਿੱਚ ਵੀ ਪੁੱਛ ਪੜਤਾਲ ਲਈ ਲਿਜਾਇਆ ਗਿਆ ਜਿੱਥੇ ਅਦਾਲਤ ਨੇ ਉਨ੍ਹਾਂ ਨੂੰ ਨਾਭਾ ਦੀ ਨਿਊ ਜੇਲ੍ਹ ਵਿੱਚ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਸੀ।
Advertisement
Advertisement
×

