ਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

Bikram Majithia ਮੁਹਾਲੀ ਅਦਾਲਤ ਨੇ ਬਿਕਰਮ ਮਜੀਠੀਆ ਨੂੰ ਜੁਡੀਸ਼ੀਅਲ ਰਿਮਾਂਡ ’ਤੇ ਭੇਜਿਆ

ਨਿਊ ਨਾਭਾ ਜੇਲ੍ਹ ਵਿੱਚ 19 ਜੁਲਾਈ ਤਕ ਨਜ਼ਰਬੰਦ ਰੱਖਿਆ ਜਾਵੇਗਾ
Advertisement

ਕਰਮਜੀਤ ਸਿੰਘ ਚਿੱਲਾ

ਮੁਹਾਲੀ, 6 ਜੁਲਾਈ

Advertisement

punjab News: ਅਕਾਲੀ ਆਗੂ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਅੱਜ ਮੁਹਾਲੀ ਅਦਾਲਤ ਵਿਚ ਪੇਸ਼ੀ ਭੁਗਤੀ। ਮੁਹਾਲੀ ਅਦਾਲਤ ਵੱਲੋਂ ਬਿਕਰਮ ਮਜੀਠੀਆ ਨੂੰ ਜ਼ੁਡੀਸ਼ੀਅਲ ਰਿਮਾਂਡ ’ਤੇ ਭੇਜਿਆ ਗਿਆ ਹੈ। ਅਦਾਲਤ ਨੇ ਅਕਾਲੀ ਆਗੂ ਦਾ 14 ਦਿਨਾ ਰਿਮਾਂਡ ਦੇ ਦਿੱਤਾ ਹੈ। ਮਜੀਠੀਆ ਨੂੰ ਨਿਊ ਨਾਭਾ ਜੇਲ੍ਹ ਭੇਜਿਆ ਗਿਆ ਹੈ। ਵਿਜੀਲੈਂਸ ਬਿਊਰੋ ਨੇ ਮਜੀਠੀਆ ਨੂੰ 25 ਜੂਨ ਨੂੰ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੇ ਤਹਿਤ ਇੱਕ ਮਾਮਲੇ ਵਿੱਚ ਉਨ੍ਹਾਂ ਦੇ ਅੰਮ੍ਰਿਤਸਰ ਘਰ ਤੋਂ ਗ੍ਰਿਫ਼ਤਾਰ ਕੀਤਾ ਸੀ। ਉਨ੍ਹਾਂ ਨੂੰ ਅਗਲੇ ਦਿਨ ਮੁਹਾਲੀ ਲਿਆਂਦਾ ਗਿਆ ਸੀ। ਅਦਾਲਤ ਨੇ ਪਹਿਲਾਂ ਉਨ੍ਹਾਂ ਨੂੰ ਸੱਤ ਦਿਨਾਂ ਦੇ ਰਿਮਾਂਡ ’ਤੇ ਭੇਜਿਆ ਸੀ, ਜਿਸ ਨੂੰ ਫਿਰ ਚਾਰ ਦਿਨ ਵਧਾ ਦਿੱਤਾ ਗਿਆ ਸੀ। ਸੂਤਰਾਂ ਨੇ ਦੱਸਿਆ ਕਿ ਮਜੀਠੀਆ ਨੂੰ ਸ਼ਨਿਚਰਵਾਰ ਨੂੰ ਸਰਾਇਆ ਇੰਡਸਟਰੀਜ਼ ਨਾਲ ਸਬੰਧਤ ਸਬੂਤ ਇਕੱਠੇ ਕਰਨ ਲਈ ਗੋਰਖਪੁਰ, ਉੱਤਰ ਪ੍ਰਦੇਸ਼ ਲਿਜਾਇਆ ਗਿਆ ਸੀ। ਪੁਲੀਸ ਨੇ ਅੱਜ ਐਤਵਾਰ ਹੋਣ ਦੇ ਬਾਵਜੂਦ ਭਾਰੀ ਪੁਲੀਸ ਬਲ ਤਾਇਨਾਤ ਕੀਤੇ ਤੇ ਸਵੇਰ ਤੋਂ ਹੀ ਅਦਾਲਤੀ ਕੰਪਲੈਕਸ ਵਿੱਚ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ। ਪੁਲਿਸ ਨੇ ਸਵੇਰੇ ਸੂਬੇ ਦੇ ਵੱਖ-ਵੱਖ ਹਿੱਸਿਆਂ ਵਿੱਚ ਕਈ ਪ੍ਰਮੁੱਖ ਅਕਾਲੀ ਆਗੂਆਂ ਅਤੇ ਵਰਕਰਾਂ ਨੂੰ ਮੁਹਾਲੀ ਵੱਲ ਆਉਣ ਤੋਂ ਰੋਕਣ ਲਈ ਹਿਰਾਸਤ ਵਿੱਚ ਵੀ ਲਿਆ।

ਇਸ ਤੋਂ ਪਹਿਲਾਂ ਪੁਲੀਸ ਨੇ ਅਕਾਲੀ ਆਗੂ ਦਲਜੀਤ ਸਿੰਘ ਚੀਮਾ ਨੂੰ ਅਦਾਲਤ ਵਿੱਚ ਜਾਣ ਤੋਂ ਰੋਕ ਦਿੱਤਾ। ਇਸ ਮੌਕੇ ਬਿਕਰਮ ਮਜੀਠੀਆ ਦੀ ਪਤਨੀ ਤੇ ਵਿਧਾਇਕਾ ਗਨੀਵ ਕੌਰ ਮਜੀਠੀਆ ਵੀ ਅਦਾਲਤ ਵਿੱਚ ਮੌਜੂਦ ਰਹੇ। ਦੱਸਣਾ ਬਣਦਾ ਹੈ ਕਿ ਪਿਛਲੀ ਪੇਸ਼ੀ ਦੌਰਾਨ ਵੀ ਅਦਾਲਤ ਦੀ ਮਨਜ਼ੂਰੀ ਨਾਲ ਉਹ ਅਦਾਲਤ ਵਿੱਚ ਮੌਜੂਦ ਰਹੇ ਸਨ।

 

Advertisement