ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਬਿਕਰਮ ਸਿੰਘ ਮਜੀਠੀਆ ਦੇ ਜੁਡੀਸ਼ਲ ਰਿਮਾਂਡ ’ਚ 14 ਦਿਨਾਂ ਦਾ ਵਾਧਾ

2 ਅਗਸਤ ਨੂੰ ਹੋਵੇਗੀ ਅਗਲੀ ਪੇਸ਼ੀ; ਪੁਲੀਸ ਅਕਾਲੀ ਆਗੂ ਨੂੰ ਲੈ ਕੇ ਨਾਭਾ ਜੇਲ੍ਹ ਲਈ ਰਵਾਨਾ
ਬਿਕਰਮ ਸਿੰਘ ਮਜੀਠੀਆ ਦੀ ਫਾਈਲ ਫੋਟੋ।
Advertisement

ਮੁਹਾਲੀ ਦੀ ਕੋਰਟ ਨੇ ਸੀਨੀਅਰ ਅਕਾਲੀ ਆਗੂ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੇ ਨਿਆਂਇਕ ਰਿਮਾਂਡ ਵਿਚ 14 ਦਿਨਾਂ ਦਾ ਵਾਧਾ ਕਰ ਦਿੱਤਾ ਹੈ। ਮਜੀਠੀਆ ਨੂੰ ਹੁਣ 2 ਅਗਸਤ ਨੂੰ ਮੁੜ ਕੋਰਟ ਵਿਚ ਪੇਸ਼ ਕੀਤਾ ਜਾਵੇਗਾ। ਪੁਲੀਸ ਮਜੀਠੀਆ ਨੂੰ ਲੈ ਕੇ ਨਾਭਾ ਜੇਲ੍ਹ ਲਈ ਰਵਾਨਾ ਹੋ ਗਈ ਹੈ।

ਇਸ ਤੋਂ ਪਹਿਲਾਂ ਅੱਜ ਦਿਨੇ ਆਮਦਨ ਤੋਂ ਵੱਧ ਜਾਇਦਾਦ ਮਾਮਲੇ ਵਿੱਚ ਨਾਭਾ ਦੀ ਨਿਊ ਜੇਲ ਵਿਚ ਬੰਦ ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਸਖ਼ਤ ਸੁਰੱਖਿਆ ਪਹਿਰੇ ਹੇਠ ਮੁਹਾਲੀ ਕੋਰਟ ਵਿੱਚ ਪੇਸ਼ ਕੀਤਾ ਗਿਆ। ਪੁਲੀਸ ਵੱਲੋਂ ਕੋਰਟ ਦੇ ਬਾਹਰ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਸਨ। ਮਜੀਠੀਆ ਨੂੰ 12 ਗੱਡੀਆਂ ਦੇ ਕਾਫਲੇ ਦੇ ਰੂਪ ਵਿਚ ਨਾਭਾ ਜੇਲ੍ਹ ਤੋਂ ਮੁਹਾਲੀ ਲਿਆਂਦਾ ਗਿਆ ਸੀ।

Advertisement

ਉਧਰ ਮਜੀਠੀਆ ਦੀ ਪੇਸ਼ੀ ਦੇ ਮੱਦੇਨਜ਼ਰ ਪੁਲੀਸ ਨੇ ਅਕਾਲੀ ਵਰਕਰਾਂ ਨੂੰ ਇਸ ਮੌਕੇ ਇਕੱਠੇ ਹੋਣ ਤੋਂ ਰੋਕਣ ਲਈ ਅਕਾਲੀ ਆਗੂਆਂ ਨੂੰ ਘਰਾਂ ਵਿੱਚ ਹੀ ਨਜ਼ਰਬੰਦ ਕਰ ਦਿੱਤਾ ਸੀ।

ਪਰਵਿੰਦਰ ਸਿੰਘ ਸੋਹਾਣਾ ਨੂੰ ਪੁਲੀਸ ਵੱਲੋਂ ਘਰ ਵਿੱਚ ਨਜ਼ਰਬੰਦ ਕੀਤੇ ਜਾਣ ਦਾ ਦ੍ਰਿਸ਼।

ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਅਤੇ ਮੁਹਾਲੀ ਦੇ ਹਲਕਾ ਇੰਚਾਰਜ ਪਰਵਿੰਦਰ ਸਿੰਘ ਸੋਹਾਣਾ ਨੂੰ ਸਵੇਰੇ ਹੀ ਪੁਲੀਸ ਵੱਲੋਂ ਉਸ ਦੇ ਸੋਹਾਣਾ ਸਥਿਤ ਘਰ ਵਿੱਚ ਨਜ਼ਰਬੰਦ ਕਰ ਦਿੱਤਾ ਗਿਆ ਸੀ। ਅਕਾਲੀ ਆਗੂ ਨੇ ਦੋਸ਼ ਲਾਇਆ ਕਿ ਇਹ ਅਣਐਲਾਨੀ ਐਮਰਜੈਂਸੀ ਹੈ ਤੇ ਵੱਡੀ ਗਿਣਤੀ ਵਿੱਚ ਪੁਲੀਸ ਉਸ ਦੇ ਘਰ ਵਿੱਚ ਮੌਜੂਦ ਹੈ ਤੇ ਉਸ ਨੂੰ ਘਰੋਂ ਬਾਹਰ ਵੀ ਨਹੀਂ ਜਾਣ ਦਿੱਤਾ ਜਾ ਰਿਹਾ।

 

Advertisement
Show comments