ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਜਰਨੈਲ ਜੱਸਾ ਸਿੰਘ ਰਾਮਗੜ੍ਹੀਆ ਦਾ ਜਨਮ ਦਿਹਾੜਾ ਮਨਾਇਆ

ਮੇਹਰ ਸਿੰਘ ਕੁਰਾਲੀ, 5 ਮਈ ਮਹਾਨ ਸਿੱਖ ਜਰਨੈਲ ਤੇ ਰਾਮਗੜ੍ਹੀਆ ਮਿਸਲ ਦੇ ਸਰਦਾਰ ਜੱਸਾ ਸਿੰਘ ਰਾਮਗੜ੍ਹੀਆ ਦੇ ਜਨਮ ਦਿਨ ਸਬੰਧੀ ਸਮਾਗਮ ਸਥਾਨਕ ਸਥਾਨਕ ਜੱਸਾ ਸਿੰਘ ਰਾਮਗੜ੍ਹੀਆ ਸਭਾ ਵੱਲੋਂ ਨਿਹੋਲਕਾ ਰੋਡ ’ਤੇ ਸਥਿਤ ਗੁਰਦੁਆਰਾ ਸਾਹਿਬ ਵਿਖੇ ਕਰਵਾਇਆ ਗਿਆ। ਸ੍ਰੀ ਸੁਖਮਨੀ ਸਾਹਿਬ...
ਕਾਂਗਰਸੀ ਆਗੂ ਗੁਰਪ੍ਰਤਾਪ ਸਿੰਘ ਪਡਿਆਲਾ ਦਾ ਸਨਮਾਨ ਕਰਦੇ ਹੋਏ ਪ੍ਰਬੰਧਕ।
Advertisement

ਮੇਹਰ ਸਿੰਘ

ਕੁਰਾਲੀ, 5 ਮਈ

Advertisement

ਮਹਾਨ ਸਿੱਖ ਜਰਨੈਲ ਤੇ ਰਾਮਗੜ੍ਹੀਆ ਮਿਸਲ ਦੇ ਸਰਦਾਰ ਜੱਸਾ ਸਿੰਘ ਰਾਮਗੜ੍ਹੀਆ ਦੇ ਜਨਮ ਦਿਨ ਸਬੰਧੀ ਸਮਾਗਮ ਸਥਾਨਕ ਸਥਾਨਕ ਜੱਸਾ ਸਿੰਘ ਰਾਮਗੜ੍ਹੀਆ ਸਭਾ ਵੱਲੋਂ ਨਿਹੋਲਕਾ ਰੋਡ ’ਤੇ ਸਥਿਤ ਗੁਰਦੁਆਰਾ ਸਾਹਿਬ ਵਿਖੇ ਕਰਵਾਇਆ ਗਿਆ। ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਉਪਰੰਤ ਰਾਗੀ ਜਥਿਆਂ ਨੇ ਗੁਰਬਾਣੀ ਦਾ ਇਲਾਹੀ ਕੀਰਤਨ ਕੀਤਾ। ਕਾਂਗਰਸੀ ਆਗੂ ਗੁਰਪ੍ਰਤਾਪ ਸਿੰਘ ਪਡਿਆਲਾ ਨੇ ਵਿਸ਼ੇੇਸ਼ ਤੌਰ ’ਤੇ ਸ਼ਿਰਕਤ ਕੀਤੀ। ਮੁੱਖ ਪ੍ਰਬੰਧਕ ਦਵਿੰਦਰ ਸਿੰਘ ਠਾਕੁਰ ਤੇ ਹੋਰ ਮੈਂਬਰਾਂ ਨੇ ਪਤਵੰਤਿਆਂ ਦਾ ਸਨਮਾਨ ਕੀਤਾ। ਇਸ ਮੌਕੇ ਅਕਾਲੀ ਆਗੂ ਸਾਹਿਬ ਸਿੰਘ ਬਡਾਲੀ ਤੋਂ ਇਲਾਵਾ ਹਰਗੋਬਿੰਦ ਸਿੰਘ, ਮੁਕੇਸ਼ ਕੁਮਾਰ ਚਨਾਲੋਂ, ਡਾ. ਹਰਜਿੰਦਰ ਸਿੰਘ ਪੱਪੂ, ਹੈਪੀ ਧੀਮਾਨ, ਮਾਸਟਰ ਗੁਰਮੁੱਖ ਸਿੰਘ, ਹਰਨੇਕ ਸਿੰਘ, ਰਾਜਿੰਦਰ ਸਿੰਘ ਰਾਜੂ, ਸੰਦੀਪ ਸੋਨੂੰ, ਚਮਨ ਲਾਲ, ਸੁਸ਼ੀਲ ਕੂੁਮਾਰ, ਗੁਰਦੀਪ ਸਿੰਘ, ਤੇਜੀ ਬਾਜਵਾ, ਹਰਪਾਲ ਸਿੰਘ ਧੀਮਾਨ ਆਦਿ ਹਾਜ਼ਰ ਸਨ।

 

ਜਨਮ ਦਿਹਾੜੇ ਮੌਕੇ ਢਾਡੀ ਜਥਿਆਂ ਨੇ ਗਾਈਆਂ ਵਾਰਾਂ

ਵਾਰਾਂ ਗਾਉਂਦਾ ਹੋਇਆ ਢਾਡੀ ਜਥਾ।

ਐੱਸਏਐੱਸ ਨਗਰ (ਮੁਹਾਲੀ) (ਦਰਸ਼ਨ ਸਿੰਘ ਸੋਢੀ): ਰਾਮਗੜ੍ਹੀਆ ਭਵਨ ਫੇਜ਼-3ਬੀ1 (ਮੁਹਾਲੀ) ਵਿੱਚ ਪ੍ਰਧਾਨ ਸੂਰਤ ਸਿੰਘ ਕਲਸੀ ਦੀ ਅਗਵਾਈ ਹੇਠ ਸਿੱਖ ਕੌਮ ਦੇ ਮਹਾਨ ਜਰਨੈਲ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦਾ 302ਵਾਂ ਜਨਮ ਦਿਹਾੜਾ ਸ਼ਰਧਾ ਭਾਵਨਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਸੰਸਥਾ ਦੇ ਜਨਰਲ ਸਕੱਤਰ ਬਿਕਰਮਜੀਤ ਸਿੰਘ ਹੂੰਝਣ ਨੇ ਦੱਸਿਆ ਕਿ ਸ੍ਰੀ ਅਖੰਡ ਪਾਠ ਸਾਹਿਬ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਰਿਹਾ। ਵੱਖ-ਵੱਖ ਢਾਡੀ ਜਥਿਆਂ ਨੇ ਆਪਣੇ ਰਸ-ਭਿੰਨੇ ਕਥਾ, ਕੀਰਤਨ, ਢਾਡੀ ਵਾਰਾਂ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤ ਨੂੰ ਨਿਹਾਲ ਕੀਤਾ। ਗਲੋਬਲ ਰਾਮਗੜ੍ਹੀਆ ਹੈਰੀਟੇਜ ਐਂਡ ਵੈੱਲਫੇਅਰ ਆਰਗੇਨਾਈਜ਼ੇਸ਼ਨ ਦੇ ਪ੍ਰਧਾਨ ਅਜੀਤ ਸਿੰਘ ਰਨੌਤਾ ਮੁੱਖ ਮਹਿਮਾਨ ਸਨ। ਉੱਘੇ ਬਿਲਡਰ ਬਲਵਿੰਦਰ ਸਿੰਘ, ਸਮਾਜ ਸੇਵੀ ਮਹਿੰਦਰ ਸਿੰਘ, ਸਾਬਕਾ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ, ਸਾਬਕਾ ਮੰਤਰੀ ਬਲਬੀਰ ਸਿੰਘ ਸਿੱਧੂ, ਮੇਅਰ ਅਮਰਜੀਤ ਸਿੰਘ ਸਿੱਧੂ ਨੇ ਵੀ ਹਾਜ਼ਰੀ ਭਰੀ। ਪ੍ਰਬੰਧਕ ਕਮੇਟੀ ਨੇ ਇਸ ਮੌਕੇ ਸਾਬਕਾ ਪ੍ਰਧਾਨ ਦਰਸ਼ਨ ਸਿੰਘ ਕਲਸੀ, ਨਿਰਮਲ ਸਿੰਘ ਸਭਰਵਾਲ, ਮਨਜੀਤ ਸਿੰਘ ਮਾਨ, ਕਰਮ ਸਿੰਘ ਬਬਰਾ, ਸਲਾਹਕਾਰ ਨਰਿੰਦਰ ਸਿੰਘ ਸੰਧੂ ਤੇ ਭਾਈ ਲਾਲੋ ਕੋ-ਆਪਰੇਟਿਵ ਬੈਂਕ ਦੇ ਪ੍ਰਧਾਨ ਪਰਦੀਪ ਸਿੰਘ ਭਾਰਜ, ਕੌਂਸਲਰ ਜਸਵੀਰ ਸਿੰਘ ਮਣਕੂ ਦਾ ਸਨਮਾਨ ਗਿਆ।

Advertisement