DT
PT
Subscribe To Print Edition About The Punjabi Tribune Code Of Ethics Download App Advertise with us Classifieds
Grand Independence Day Sale
search-icon-img
search-icon-img
Advertisement

Punjab News: ਪੰਜਾਬ ਭਾਜਪਾ ਦੇ ਵਫ਼ਦ ਵੱਲੋਂ ਰਾਜਪਾਲ ਨਾਲ ਮੁਲਾਕਾਤ

'ਆਪ' ਸਰਕਾਰ ਉੱਤੇ ਨਗਰ ਨਿਗਮ ਚੋਣਾਂ ਵਿੱਚ ਧੱਕੇਸਾਹੀ ਦੇ ਲਾਏ ਦੋਸ਼

  • fb
  • twitter
  • whatsapp
  • whatsapp
Advertisement
Punjab News: ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੀ ਅਗਵਾਈ ਹੇਠ ਵਫ਼ਦ ਨੇ ਸੂਬੇ ਵਿੱਚ ਹੋਈਆਂ ਨਗਰ ਨਿਗਮ, ਨਗਰ ਕੌਂਸਲ ਅਤੇ ਨਗਰ ਪੰਚਾਇਤ ਚੋਣਾਂ ਵਿੱਚ ਸੱਤਾਧਾਰੀ ਆਮ ਆਦਮੀ ਪਾਰਟੀ (ਆਪ) ਵੱਲੋਂ ਕਥਿਤ ਤੌਰ 'ਤੇ ਕੀਤੀ ਗਈ ਸਰਕਾਰੀ ਮਸ਼ੀਨਰੀ ਦੀ ਦੁਰਵਰਤੋਂ ਅਤੇ ਲੋਕਤੰਤਰ ਦੇ ਘਾਣ ਦੇ ਮੁੱਦੇ 'ਤੇ ਅੱਜ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ। ਭਾਜਪਾ ਵਫ਼ਦ ਨੇ ਰਾਜਪਾਲ ਨੂੰ ਮੰਗ ਪੱਤਰ ਸੌਂਪਦਿਆ ਇਸ ਮਾਮਲੇ ਵਿੱਚ ਤੁਰੰਤ ਦਖ਼ਲ ਦੇਣ ਦੀ ਮੰਗ ਕੀਤੀ ਗਈ ਹੈ।
​ਭਾਜਪਾਈਆਂ ਨੇ ਦੋਸ਼ ਲਾਇਆ ਹੈ ਕਿ ਸੂਬਾ ਸਰਕਾਰ ਨੇ ਮੇਅਰਾਂ ਅਤੇ ਨਗਰ ਕੌਂਸਲਾਂ ਦੇ ਪ੍ਰਧਾਨਾਂ ਦੀਆਂ ਚੋਣਾਂ ਦੌਰਾਨ ਲੋਕਤੰਤਰਿਕ ਪ੍ਰਕਿਰਿਆਵਾਂ ਨੂੰ ਬੁਰੀ ਤਰ੍ਹਾਂ ਕੁਚਲਿਆ ਹੈ। ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋ ਨੇ ਕਿਹਾ ਕਿ ਪੰਜਾਬ ਵਿੱਚ ਆਪ ਸਰਕਾਰ ਨੇ ਪਹਿਲਾਂ ਨਗਰ ਨਿਗਮ ਚੋਣਾਂ ਦੀਆਂ ਵਾਰਡਬੰਦੀਆਂ ਵਿੱਚ ਆਪਣੀ ਮਨਮਰਜੀਆਂ ਕੀਤੀਆਂ।
ਇਸ ਤੋਂ ਬਾਅਦ ਨਾਮਜ਼ਦਗੀਆਂ ਦਾਖਲ ਕਰਨ ਸਮੇਂ ਵਿਰੋਧੀ ਧਿਰ ਦੇ ਉਮੀਦਵਾਰਾਂ ਨੂੰ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਰੋਕਿਆ ਗਿਆ ਅਤੇ ਜਬਰੀ ਨਾਮਜ਼ਦਗੀਆਂ ਰੱਦ ਕੀਤੀਆਂ ਗਈਆਂ। ਜਦੋਂ ਹੁਣ ਪੰਜਾਬ ਵਿੱਚ ਕਈ ਨਗਰ ਨਿਗਮ, ਨਗਰ ਕੌਂਸਲ ਅਤੇ ਨਗਰ ਪੰਚਾਇਤ ਵਿੱਚ ਆਮ ਆਦਮੀ ਪਾਰਟੀ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਤਾਂ ਸੱਤਾ ਦੇ ਜ਼ੋਰ ਉੱਤੇ ਜਬਰੀ ਆਪਣੇ ਮੇਅਰ ਅਤੇ ਪ੍ਰਧਾਨ ਬਣਾਉਣ ਦੀਆਂ ਕੋਸ਼ਿਸ਼ਾਂ ਕਰ ਰਹੀ ਹੈ।
ਉਹਨਾਂ ਕਿਹਾ ਕਿ ਪੰਜਾਬ ਵਿੱਚ ਅਜਿਹੀ ਧੱਕੇਸ਼ਾਹੀ ਨੂੰ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਭਾਜਪਾ ਵਫਦ ਨੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਤੋਂ ਮੰਗ ਕੀਤੀ ਗਈ ਪੰਜਾਬ ਵਿੱਚ ਸਥਾਨਕ ਚੋਣਾਂ ਦੀਆਂ ਸਾਰੀਆਂ ਪ੍ਰਕਿਰਿਆਵਾਂ ਨੂੰ ਪਾਰਦਰਸ਼ੀ ਅਤੇ ਨਿਰਪੱਖ ਢੰਗ ਨਾਲ ਨੇਪਰੇ ਚਾੜਿਆ ਜਾਵੇ। ਇਸ ਮੌਕੇ ਪੰਜਾਬ ਭਾਜਪਾ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ, ਅਸ਼ਵਨੀ ਸ਼ਰਮਾ ਅਤੇ ਹੋਰ ਸੀਨੀਅਰ ਲੀਡਰ ਮੌਜੂਦ ਰਹੇ।
Advertisement
×