ਚੋਣਾਂ ਦਾ ਅਖਾੜਾ

ਟਿਕਟਾਂ ਕੱਟੇ ਜਾਣ ਤੋਂ ਨਾਰਾਜ਼ ਭਾਜਪਾਈ ਬਗਾਵਤ ਦੇ ਰਾਹ ਪਏ

ਭਾਜਪਾ ਕਿਸਾਨ ਮੋਰਚਾ ਦੇ ਕੌਮੀ ਮੈਂਬਰ ਗੁਰਪ੍ਰੀਤ ਹੈਪੀ ਵੱਲੋਂ ਆਜ਼ਾਦ ਚੋਣ ਲੜਨ ਦਾ ਐਲਾਨ; ਭਾਜਪਾ ਪ੍ਰਧਾਨ ਮਨਾਉਣ ਪਹੁੰਚੇ

ਟਿਕਟਾਂ ਕੱਟੇ ਜਾਣ ਤੋਂ ਨਾਰਾਜ਼ ਭਾਜਪਾਈ ਬਗਾਵਤ ਦੇ ਰਾਹ ਪਏ

ਭਾਜਪਾ ਪ੍ਰਧਾਨ ਅਰੁਣ ਸੂਦ ਪਿੰਡ ਦੜੂਆ ਵਿੱਚ ਗੁਰਪ੍ਰੀਤ ਹੈਪੀ ਨੂੰ ਮਿਲ ਕੇ ਆਉਂਦੇ ਹੋਏ।

ਆਤਿਸ਼ ਗੁਪਤਾ
ਚੰਡੀਗੜ੍ਹ, 2 ਦਸੰਬਰ

ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਭਾਰਤੀ ਜਨਤਾ ਪਾਰਟੀ ਵੱਲੋਂ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਹੋਣ ਦੇ ਨਾਲ ਹੀ ਪਾਰਟੀ ਵਰਕਰਾਂ ਨੇ ਬਗਾਵਤ ਕਰ ਦਿੱਤੀ ਹੈ। ਇੰਨਾ ਹੀ ਨਹੀਂ ਵਾਰਡ ਨੰਬਰ-9 ਤੋਂ ਟਿਕਟ ਕੱਟਣ ਤੋਂ ਨਾਰਾਜ਼ ਪਿੰਡ ਦੜੂਆ ਦੇ ਵਸਨੀਕ ਅਤੇ ਭਾਜਪਾ ਕਿਸਾਨ ਮੋਰਚਾ ਦੇ ਕੌਮੀ ਮੈਂਬਰ ਗੁਰਪ੍ਰੀਤ ਹੈਪੀ ਨੇ ਆਜ਼ਾਦ ਚੋਣ ਲੜਨ ਦਾ ਐਲਾਨ ਕਰ ਦਿੱਤਾ। ਇਸੇ ਵਾਰਡ ’ਚ ਰਹਿਣ ਵਾਲੇ ਅਤੇ ਕਿਸਾਨ ਮੋਰਚਾ ਦੇ ਜਨਰਲ ਸਕੱਤਰ ਧਰਮਿੰਦਰ ਸਿੰਘ ਸੈਣੀ ਨੇ ਵੀ ਪਾਰਟੀ ਤੋਂ ਅਸਤੀਫ਼ਾ ਦੇ ਦਿੱਤਾ ਹੈ।

ਦੱਸਣਯੋਗ ਹੈ ਕਿ ਵਾਰਡ ਨੰਬਰ-9 ਵਿੱਚ ਇੰਡਸਟਰੀਅਲ ਏਰੀਆ ਫੇਜ਼-1, ਸੰਜੇ ਕਾਲੋਨੀ, ਕਬਾੜੀ ਕਲੋਨੀ, ਕਲੋਨੀ ਨੰਬਰ-4, ਦੜੂਆ ਅਤੇ ਮੌਲੀ ਜੱਗਰਾਂ ਦਾ ਕੁਝ ਹਿੱਸਾ ਸ਼ਾਮਲ ਹੈ ਜਿੱਥੋਂ ਭਾਜਪਾ ਕਿਸਾਨ ਮੋਰਚਾ ਦੇ ਕੌਮੀ ਮੈਂਬਰ ਗੁਰਪ੍ਰੀਤ ਹੈਪੀ ਨੇ ਆਪਣੀ ਪਤਨੀ ਦੇ ਨਾਮ ’ਤੇ ਟਿਕਟ ਲਈ ਦਾਅਵੇਦਾਰੀ ਪੇਸ਼ ਕੀਤੀ ਸੀ ਪਰ ਪਾਰਟੀ ਨੇ ਮੌਜੂਦਾ ਕੌਂਸਲਰ ਅਨਿਲ ਦੂਬੇ ਦੀ ਪਤਨੀ ਬਿਮਲਾ ਦੂਬੇ ਨੂੰ ਉਮੀਦਵਾਰ ਐਲਾਨਿਆ ਹੈ। ਇਸ ਤੋਂ ਨਾਰਾਜ਼ ਹੋ ਕੇ ਗੁਰਪ੍ਰੀਤ ਹੈਪੀ ਨੇ ਦੇਰ ਰਾਤ ਪਾਰਟੀ ਤੋਂ ਅਸਤੀਫ਼ਾ ਦਿੰਦਿਆ ਆਜ਼ਾਦ ਚੋਣ ਲੜਨ ਦਾ ਐਲਾਨ ਕਰ ਦਿੱਤਾ ਸੀ।

ਇਸੇ ਦੌਰਾਨ ਚੰਡੀਗੜ੍ਹ ਭਾਜਪਾ ਦੇ ਪ੍ਰਧਾਨ ਅਰੁਣ ਸੂਦ ਨੇ ਦੜੂਆ ਪਹੁੰਚ ਕੇ ਗੁਰਪ੍ਰੀਤ ਹੈਪੀ ਨੂੰ ਮਨਾਉਣ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਗੁਰਪ੍ਰੀਤ ਸਿੰਘ ਹੈਪੀ ਦਾ ਪੁੱਤਰ ਗੁਰਸ਼ਰਨ ਪ੍ਰੀਤ ਸਿੰਘ ਸਮਰਥਕਾਂ ਨੂੰ ਸੰਬੋਧਨ ਕਰਦਿਆਂ ਭਾਵੁਕ ਹੋ ਗਿਆ। ਇਸ ਬਾਰੇ ਭਾਜਪਾ ਪ੍ਰਧਾਨ ਅਰੁਣ ਸੂਦ ਨੇ ਕਿਹਾ ਕਿ ਗੁਰਪ੍ਰੀਤ ਹੈਪੀ ਨਾਲ ਗੱਲਬਾਤ ਹੋ ਗਈ ਹੈ। ਉਹ ਪਾਰਟੀ ਤੋਂ ਨਾਰਾਜ਼ ਨਹੀਂ ਹਨ।

ਦੂਜੇ ਪਾਸੇ ਗੁਰਪ੍ਰੀਤ ਹੈਪੀ ਦਾ ਕਹਿਣਾ ਹੈ ਕਿ ਉਹ ਆਪਣੇ ਸਮਰਥਕਾਂ ਨਾਲ ਗੱਲਬਾਤ ਕਰਨ ਤੋਂ ਬਾਅਦ ਆਖਰੀ ਫ਼ੈਸਲਾ ਲੈਣਗੇ।

ਭਾਜਪਾ ਆਗੂ ਕੁਲਮੀਤ ਸੋਢੀ ਤੱਕੜੀ ’ਚ ਤੁਲੇ

ਚੰਡੀਗੜ੍ਹ (ਪੱਤਰ ਪ੍ਰੇਰਕ): ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਦਲ ਦੀ ਚੋਣ ਪ੍ਰਚਾਰ ਮੁਹਿੰਮ ਨੂੰ ਅੱਜ ਉਸ ਸਮੇਂ ਵੱਡਾ ਹੁੰਗਾਰਾ ਮਿਲਿਆ ਜਦੋਂ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਕੁਲਮੀਤ ਸਿੰਘ ਸੋਢੀ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਹੋ ਗਏ। ਸੈਕਟਰ 40 ਦੇ ਪ੍ਰਧਾਨ ਦਲਜੀਤ ਸਿੰਘ ਸੋਢੀ ਦੇ ਯਤਨਾਂ ਸਦਕਾ ਅਕਾਲੀ ਵਿੱਚ ਸ਼ਾਮਿਲ ਹੋਏ ਕੁਲਮੀਤ ਸਿੰਘ ਸੋਢੀ ਦਾ ਅਕਾਲੀ ਦਲ ਦੇ ਪ੍ਰਧਾਨ ਅਤੇ ਵਾਰਡ ਨੰਬਰ 30 ਤੋਂ ਅਕਾਲੀ ਉਮੀਦਵਾਰ ਹਰਦੀਪ ਸਿੰਘ ਬੁਟੇਰਲਾ ਨੇ ਸਵਾਗਤ ਕੀਤਾ ਅਤੇ ਪਾਰਟੀ ਵਿੱਚ ਬਣਦਾ ਮਾਣ ਸਨਮਾਨ ਦਿੱਤੇ ਜਾਣ ਦਾ ਭਰੋਸਾ ਦਿੱਤਾ। ਸ੍ਰੀ ਬੁਟੇਰਲਾ ਨੇ ਦੱਸਿਆ ਕਿ ਸ੍ਰੀ ਸੋਢੀ ਦੇ ਸ਼ਾਮਿਲ ਹੋਣ ਨਾਲ ਨਗਰ ਨਿਗਮ ਦੇ ਵਾਰਡ ਨੰਬਰ 27 ਸੈਕਟਰ ਤੋਂ ਅਕਾਲੀ-ਬਸਪਾ ਦੇ ਸਾਂਝੇ ਉਮੀਦਵਾਰ ਜਬਰਜੰਗ ਸਿੰਘ ਦੀ ਚੋਣ ਮੁਹਿੰਮ ਵਿੱਚ ਤੇਜ਼ੀ ਆਵੇਗੀ ਅਤੇ ਉਨ੍ਹਾਂ ਦੀ ਜਿੱਤ ਯਕੀਨੀ ਹੋਵੇਗੀ। ਇਸ ਮੌਕੇ ਚਰਨਜੀਤ ਸਿੰਘ ਵਿੱਲੀ, ਦਲਜੀਤ ਸਿੰਘ ਸੋਢੀ, ਗੁਰਪ੍ਰੀਤ ਸਿੰਘ, ਓਮ ਪ੍ਰਕਾਸ਼ ਕਾਕਾ ਤੇ ਸੁਰਿੰਦਰ ਸਿੰਘ ਆਦਿ ਵੀ ਹਾਜ਼ਰ ਸਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸੁੰਦਰਤਾ ਮੁਕਾਬਲਿਆਂ ਦੇ ਓਹਲੇ ਓਹਲੇ...

ਸੁੰਦਰਤਾ ਮੁਕਾਬਲਿਆਂ ਦੇ ਓਹਲੇ ਓਹਲੇ...

ਕਿਵੇਂ ਭਜਾਈਏ ਵਾਇਰਸ...

ਕਿਵੇਂ ਭਜਾਈਏ ਵਾਇਰਸ...

ਭਾਰਤ ਦਾ ਪਰਮਾਣੂ ਸਿਧਾਂਤ ਅਤੇ ਸੁਰੱਖਿਆ

ਭਾਰਤ ਦਾ ਪਰਮਾਣੂ ਸਿਧਾਂਤ ਅਤੇ ਸੁਰੱਖਿਆ

ਫ਼ਰਜ਼ ਨਿਭਾਉਂਦੇ ਲੋਕ

ਫ਼ਰਜ਼ ਨਿਭਾਉਂਦੇ ਲੋਕ

ਖੇਤੀ ਖੇਤਰ ਅਤੇ ਆਰਥਿਕ ਰੋਮਾਂਸਵਾਦ

ਖੇਤੀ ਖੇਤਰ ਅਤੇ ਆਰਥਿਕ ਰੋਮਾਂਸਵਾਦ

ਸ਼ਹਿਰ

View All