DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

BJP: ਪੰਜਾਬ ਦੀ ਤਰੱਕੀ ਲਈ ਭਾਜਪਾ ਦੀ ਸਰਕਾਰ ਜ਼ਰੂਰੀ: ਢਿੱਲੋਂ

ਭਾਜਪਾ ਪੰਜਾਬ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਮੁੱਲਾਂਪੁਰ ਗਰੀਬਦਾਸ ਨਿਊ ਚੰਡੀਗੜ੍ਹ ਵਿੱਚ ਹੋਈ ਰੈਲੀ ਦੌਰਾਨ ਮੁੱਖ ਮਹਿਮਾਨ ਵਜੋਂ ਸ਼ਮੂਲੀਅਤ ਕੀਤੀ। ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਦੇ ਰਾਹ ’ਤੇ ਚੱਲ ਰਹੀ ਪੰਜਾਬ ਦੀ ‘ਆਪ’ ਸਰਕਾਰ ਨੇ ਪੰਜਾਬ ਨੂੰ ਲੁੱਟਿਆ ਹੈ,...

  • fb
  • twitter
  • whatsapp
  • whatsapp
featured-img featured-img
ਮਹਿਮਾਨ ਅਤੇ ਪ੍ਰਬੰਧਕ, ਪ੍ਰਧਾਨ ਕੇਵਲ ਸਿੰਘ ਢਿੱਲੋਂ ਦਾ ਸਵਾਗਤ ਕਰਦੇ ਹੋਏ।
Advertisement

ਭਾਜਪਾ ਪੰਜਾਬ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਮੁੱਲਾਂਪੁਰ ਗਰੀਬਦਾਸ ਨਿਊ ਚੰਡੀਗੜ੍ਹ ਵਿੱਚ ਹੋਈ ਰੈਲੀ ਦੌਰਾਨ ਮੁੱਖ ਮਹਿਮਾਨ ਵਜੋਂ ਸ਼ਮੂਲੀਅਤ ਕੀਤੀ। ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਦੇ ਰਾਹ ’ਤੇ ਚੱਲ ਰਹੀ ਪੰਜਾਬ ਦੀ ‘ਆਪ’ ਸਰਕਾਰ ਨੇ ਪੰਜਾਬ ਨੂੰ ਲੁੱਟਿਆ ਹੈ, ਇਸ ਕਰ ਕੇ ਪੰਜਾਬ ਦੀ ਤਰੱਕੀ ਲਈ ਭਾਜਪਾ ਦੀ ਸਰਕਾਰ ਲਿਆਉਣਾ ਜ਼ਰੂਰੀ ਹੈ।

ਸੀਨੀਅਰ ਆਗੂ ਸੁਭਾਸ਼ ਸ਼ਰਮਾ ਨੇ ਕਿਹਾ ਕਿ ‘ਆਪ’ ਪੰਜਾਬ ਵਿੱਚ ਨਸ਼ਿਆਂ ਨੂੰ ਠੱਲ੍ਹ ਨਹੀਂ ਪਾ ਸਕੀ। ਇਸ ਤੋਂ ਪਹਿਲਾਂ ਜ਼ਿਲ੍ਹਾ ਮੁਹਾਲੀ ਦੇ ਪ੍ਰਧਾਨ ਸੰਜੀਵ ਵਸ਼ਿਸ਼ਟ ਅਤੇ ਸਮਾਗਮ ਦੇ ਪ੍ਰਬੰਧਕ ਮੋਹਿਤ ਜੰਡ ਨੇ ਸਾਰੇ ਮਹਿਮਾਨਾਂ ਅਤੇ ਲੋਕਾਂ ਦਾ ਸਵਾਗਤ ਕੀਤਾ। ਮੋਹਿਤ ਜੰਡ ਦੀ ਅਗਵਾਈ ਵਿੱਚ ਵੱਡੀ ਗਿਣਤੀ ਨੌਜਵਾਨ ਭਾਜਪਾ ਵਿੱਚ ਸ਼ਾਮਲ ਹੋਏ। ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਨੇ ਭਾਜਪਾ ਲਿਆਉ ਤੇ ਪੰਜਾਬ ਬਚਾਉ ਦੀ ਗੱਲ ਕਹੀ। ਸੀਨੀਅਰ ਆਗੂ ਫ਼ਤਹਿਜੰਗ ਸਿੰਘ ਬਾਜਵਾ ਨੇ ਕਿਹਾ ਕਿ ਅੱਜ ਦੇ ਨੌਜਵਾਨ ਮਜ਼ਬੂਤ ਰਣਨੀਤੀ ਨਾਲ ਦੇਸ਼ ਦੇ ਵਿਕਾਸ ਵਿੱਚ ਮੁੱਖ ਭੂਮਿਕਾ ਨਿਭਾਉਣਾ ਚਾਹੁੰਦੇ ਹਨ। ਪੰਜਾਬ ਭਾਜਪਾ ਦੇ ਮੀਤ ਪ੍ਰਧਾਨ ਰਣਜੀਤ ਸਿੰਘ ਗਿੱਲ ਨੇ ਕਿਹਾ ਕਿ ਜਿੱਥੇ ਵੀ ਭਾਜਪਾ ਪੱਖੀ ਰਾਜ ਹੈ, ਉਥੇ ਸੂਬੇ ਤਰੱਕੀ ਕਰ ਰਹੇ ਹਨ।

Advertisement

ਇਸ ਮੌਕੇ ਭਾਨੂ ਰਾਣਾ, ਸੰਜੇ ਰਾਣਾ, ਹਿਮਾਂਸ਼ੂ ਜੰਡ, ਸੁਮਿਤ ਸਿੰਘ, ਲੱਕੀ ਮਿਸ਼ਰਾ, ਸਮਦਰਸ਼ ਵੇਦ ਜੋਸਫ਼, ਸਕਿੰਦਰ ਚੌਧਰੀ ਆਦਿ ਨੇ ਸਹਿਯੋਗ ਦਿੱਤਾ।

Advertisement

Advertisement
×