ਪੱਤਰ ਪ੍ਰੇਰਕ
ਐਸ.ਏ.ਐਸ. ਨਗਰ (ਮੁਹਾਲੀ), 2 ਫਰਵਰੀ
ਮੁਹਾਲੀ ਤੋਂ ਭਾਜਪਾ ਦੇ ਉਮੀਦਵਾਰ ਸੰਜੀਵ ਵਸ਼ਿਸ਼ਟ ਨੇ ਚੋਣ ਮੁਹਿੰਮ ਨੂੰ ਤੇਜ਼ ਕਰਦਿਆਂ ਬੁੱਧਵਾਰ ਨੂੰ ਬੜਮਾਜਰਾ ਕਲੋਨੀ ਅਤੇ ਜੁਝਾਰ ਨਗਰ ਵਿੱਚ ਚੋਣ ਪ੍ਰਚਾਰ ਕੀਤਾ।
ਇਸ ਦੌਰਾਨ ਉਨ੍ਹਾਂ ਨੇ ਬੜਮਾਜਰਾ ਵਿੱਚ ਜ਼ਮੀਨ ’ਤੇ ਬੈਠੀਆਂ ਔਰਤਾਂ ਨਾਲ ਸਿੱਧੀ ਗੱਲ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ। ਉਪਰੰਤ ਘਰ-ਘਰ ਜਾ ਕੇ ਲੋਕਾਂ ਨੂੰ ਭਾਜਪਾ ਅਤੇ ਕੇਂਦਰ ਸਰਕਾਰ ਦੀਆਂ ਨੀਤੀਆਂ ਅਤੇ ਲੋਕ ਭਲਾਈ ਸਕੀਮਾਂ ਬਾਰੇ ਜਾਗਰੂਕ ਕਰਦਿਆਂ ਵੋਟ ਦੇਣ ਦੀ ਅਪੀਲ ਕੀਤੀ। ਸੰਜੀਵ ਵਸ਼ਿਸ਼ਟ ਨੇ ਕਿਹਾ ਕਿ ਪੰਜਾਬ ਵਿੱਚ ਕਾਂਗਰਸ ਸਰਕਾਰ ਨੇ ਵਿਕਾਸ ਦੇ ਨਾਂ ’ਤੇ ਡੱਕਾ ਨਹੀਂ ਤੋੜਿਆ ਅਤੇ ਪੰਜ ਸਾਲ ਕੁਰਸੀ ਦੀ ਲੜਾਈ ਲੜਦਿਆਂ ਬਰਬਾਦ ਕਰਕੇ ਸੂਬੇ ਨੂੰ ਤਬਾਹੀ ਦੇ ਕੰਢੇ ’ਤੇ ਲਿਆ ਕੇ ਖੜਾ ਕਰ ਦਿੱਤਾ। ਸ੍ਰੀ ਵਸ਼ਿਸ਼ਟ ਨੇ ਐਲਾਨ ਕੀਤਾ ਕਿ ਪੰਜਾਬ ਵਿੱਚ ਭਾਜਪਾ ਤੇ ਹੋਰਨਾਂ ਪਾਰਟੀਆਂ ਦੇ ਗੱਠਜੋੜ ਦੀ ਸਰਕਾਰ ਬਣਨ ’ਤੇ ਝੁੱਗੀਆਂ ਵਿੱਚ ਰਹਿਣ ਵਾਲੇ ਲੋਕਾਂ ਨੂੰ ਜ਼ਮੀਨ ਅਤੇ ਮਕਾਨ ਦਿੱਤੇ ਜਾਣਗੇ।