ਪੱਛਮੀ ਬੰਗਾਲ, ਆਸਾਮ ਤੇ ਪੁੱਡੂਚੇਰੀ ਵਿੱਚ ਭਾਜਪਾ ਦੇ ਭਾਰੀ ਬਹੁਮਤ ਨਾਲ ਜਿੱਤਣ ’ਤੇ ਚੰਡੀਗੜ੍ਹ ਭਾਜਪਾ ਵਿੱਚ ਖੁਸ਼ੀ ਦੀ ਲਹਿਰ ਹੈ। ਇਸੇ ਖ਼ੁਸ਼ੀ ਵਿੱਚ ਅੱਜ ਚੰਡੀਗੜ੍ਹ ਭਾਜਪਾ ਦੇ ਆਗੂਆਂ ਨੇ ਸੈਕਟਰ 33 ਸਥਿਤ ਪਾਰਟੀ ਦਫ਼ਤਰ ਕਮਲਮ ਵਿੱਚ ਜਿੱਤ ਜਸ਼ਨ ਮਨਾਇਆ ਗਿਆ। ਇਸ ਮੌਕੇ ਭਾਜਪਾ ਦੇ ਕੌਮੀ ਮੀਤ ਪ੍ਰਧਾਨ ਸੌਦਾਨ ਸਿੰਘ, ਚੰਡੀਗੜ੍ਹ ਭਾਜਪਾ ਦੇ ਪ੍ਰਧਾਨ ਜਤਿੰਦਰ ਪਾਲ ਮਲਹੋਤਰਾ, ਰਾਜ ਸਭਾ ਸੰਸਦ ਮੈਂਬਰ ਸਤਨਾਮ ਸਿੰਘ ਸੰਧੂ, ਸਾਬਕਾ ਸੰਸਦ ਮੈਂਬਰ ਕਿਰਨ ਖੇਰ, ਸਾਬਕਾ ਪ੍ਰਧਾਨ ਸੰਜੇ ਟੰਡਨ ਤੇ ਅਰੁਣ ਸੂਦ ਮੌਜੂਦ ਰਹੇ। ਜਿਨ੍ਹਾਂ ਨੇ ਲੱਡੂ ਵੰਡੇ ਅਤੇ ਜਿੱਤ ਦਾ ਜਸ਼ਨ ਮਨਾਇਆ ਗਿਆ। ਭਾਜਪਾ ਦੇ ਕੌਮੀ ਮੀਤ ਪ੍ਰਧਾਨ ਸੌਦਾਨ ਸਿੰਘ ਨੇ ਕਿਹਾ ਕਿ ਅਗਲੀ ਵਾਰੀ ਪੰਜਾਬ ਦੀ ਹੈ।
ਚੰਡੀਗੜ੍ਹ ਭਾਜਪਾ ਦੇ ਪ੍ਰਧਾਨ ਜਤਿੰਦਰ ਪਾਲ ਮਲਹੋਤਰਾ ਨੇ ਕਿਹਾ ਕਿ ਬੰਗਾਲ ਦੀ ਜਿੱਤ ਨੇ ਭਾਜਪਾ ਆਗੂਆਂ ਦਾ ਹੌਸਲਾ ਕਈ ਗੁਣਾ ਵਧਾ ਦਿੱਤਾ ਹੈ। ਹੁਣ ਭਾਜਪਾ ਵਰਕਰ ਚੰਡੀਗੜ੍ਹ ਵਿੱਚ ਵੀ ਨਗਰ ਨਿਗਮ ਚੋਣਾਂ ਵਿੱਚ ਮਜ਼ਬੂਤੀ ਨਾਲ ਕੰਮ ਕਰਨਗੇ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਵਿੱਚ ਦਸੰਬਰ 2026 ਵਿੱਚ ਹੋਣ ਵਾਲੀਆਂ ਨਗਰ ਨਿਗਮ ਚੋਣਾਂ ਦੌਰਾਨ ਭਾਜਪਾ ਸਾਰੀਆਂ 35 ਸੀਟਾਂ ’ਤੇ ਜਿੱਤ ਹਾਸਲ ਕਰੇਗੀ। ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਨੇ ਕਿਹਾ ਕਿ ਬੰਗਾਲ ਦੀ ਇਤਿਹਾਸਕ ਜਿੱਤ ਨੇ ਦੇਸ਼ ਭਰ ਵਿੱਚ ਨਵੀਂ ਉਰਜਾ ਭਰੀ ਹੈ ਅਤੇ ਹੁਣ ਸਮਾਂ ਆ ਗਿਆ ਹੈ ਕਿ ਪੰਜਾਬ ਵਿੱਚ ਵੀ ਜਿੱਤ ਦਾ ਝੰਡਾ ਲਹਿਰਾਇਆ ਜਾਵੇਗਾ।
ਐੱਸ ਏ ਐੱਸ ਨਗਰ (ਮੁਹਾਲੀ) (ਖੇਤਰੀ ਪ੍ਰਤੀਨਿਧ): ਪੱਛਮੀ ਬੰਗਾਲ ਅਤੇ ਆਸਾਮ ਵਿੱਚ ਭਾਜਪਾ ਦੀ ਜਿੱਤ ਦੀ ਖੁਸ਼ੀ ਵਿੱਚ ਮੁਹਾਲੀ ’ਚ ਜ਼ਿਲ੍ਹਾ ਪ੍ਰਧਾਨ ਸੰਜੀਵ ਵਸ਼ਿਸ਼ਟ ਦੀ ਅਗਵਾਈ ਵਿੱਚ ਫ਼ੇਜ਼ 3 ਅਤੇ 5 ਦੀਆਂ ਲਾਈਟਾਂ ’ਤੇ ਇਕੱਠੇ ਹੋ ਕੇ ਭਾਜਪਾ ਆਗੂਆਂ ਤੇ ਵਰਕਰਾਂ ਨੇ ਢੋਲ ਵਜਾਏ, ਭੰਗੜੇ ਪਾਏ ਅਤੇ ਲੱਡੂ ਵੰਡੇ। ਜ਼ਿਲ੍ਹਾ ਪ੍ਰਧਾਨ ਸੰਜੀਵ ਵਸ਼ਿਸ਼ਟ ਨੇ ਇਸ ਜਿੱਤ ਨੂੰ ਪਾਰਟੀ ਦੀਆਂ ਨੀਤੀਆਂ ਅਤੇ ਲੀਡਰਸ਼ਿਪ ਵਿਚ ਜਨਤਾ ਦੇ ਵਿਸ਼ਵਾਸ ਦਾ ਨਤੀਜਾ ਦੱਸਿਆ। ਉਨ੍ਹਾਂ ਕਿਹਾ ਕਿ ਪਹਿਲੀ ਵਾਰ ਭਾਜਪਾ ਨੇ ਪੱਛਮੀ ਬੰਗਾਲ ਵਿੱਚ ਬਹੁਮਤ ਤੋਂ ਵੱਧ ਸੀਟਾਂ ਜਿੱਤ ਕੇ ਸਫਲਤਾਪੂਰਵਕ ਸਰਕਾਰ ਬਣਾਈ ਹੈ, ਜੋ ਕਿ ਪਾਰਟੀ ਲਈ ਇੱਕ ਇਤਿਹਾਸਕ ਪ੍ਰਾਪਤੀ ਹੈ। ਆਸਾਮ ਵਿੱਚ ਪਾਰਟੀ ਦੀ ਜਿੱਤ ਨੇ ਪਾਰਟੀ ਨੂੰ ਮਜ਼ਬੂਤ ਕੀਤਾ ਹੈ।
ਲਾਲੜੂ (ਪੱਤਰ ਪ੍ਰੇਰਕ): ਪੱਛਮੀ ਬੰਗਾਲ ਵਿੱਚ ਭਾਜਪਾ ਦੀ ਜਿੱਤ ਦੀ ਖੁਸ਼ੀ ਵਿੱਚ ਲਾਲੜੂ ਮੰਡਲ ਪ੍ਰਧਾਨ ਸੰਜੂ ਰਾਣਾ ਦੀ ਅਗਵਾਈ ਹੇਠ ਲੱਡੂ ਵੰਡੇ ਗਏ ਅਤੇ ਢੋਲ ਵਜਾ ਕੇ ਜਸ਼ਨ ਮਨਾਇਆ ਗਿਆ। ਇਸ ਮੌਕੇ ਸਾਬਕਾ ਜ਼ਿਲ੍ਹਾ ਪ੍ਰਧਾਨ ਸੁਸ਼ੀਲ ਰਾਣਾ ਨੇ ਵਿਸ਼ੇਸ਼ ਤੌਰ ’ਤੇ ਹਾਜ਼ਰੀ ਭਰੀ ਅਤੇ ਲੋਕਾਂ ਨੂੰ ਅਪੀਲ ਕੀਤੀ ਕਿ ਪੰਜਾਬ ਵਿੱਚ ਵੀ ਭਾਜਪਾ ਦੀ ਸਰਕਾਰ ਬਣਾਉਣ ਲਈ ਸਹਿਯੋਗ ਦਿੱਤਾ ਜਾਵੇ। ਇਸ ਦੌਰਾਨ ਜ਼ਿਲ੍ਹਾ ਮੀਤ ਪ੍ਰਧਾਨ ਰਾਜਪਾਲ ਰਾਣਾ, ਰਵਿੰਦਰ ਰਾਣਾ, ਸੀਨੀਅਰ ਆਗੂ ਰਾਜੀਵ ਸ਼ਰਮਾ, ਸੰਜੀਵ ਗੋਇਲ, ਓਮਵੀਰ ਰਾਣਾ, ਮੰਡਲ ਜਰਨਲ ਸਕੱਤਰ ਅਨੁਜ ਰਾਣਾ, ਸੁਰਿੰਦਰ ਕੁਮਾਰ, ਸੌਰਵ ਡੋਗਰਾ, ਸਤਬੀਰ ਰਾਣਾ, ਜਿਮੀ ਰਾਣਾ, ਹੁਕਮ ਰਾਣਾ, ਪ੍ਰਮੋਦ ਗੁਪਤਾ, ਗੁਰਪ੍ਰੀਤ ਕਾਕਾ, ਜਗਦੀਸ਼, ਨਰਿੰਦਰ ਗਿਰੀ ਅਤੇ ਗੁਰਮੀਤ ਟਿਵਾਣਾ ਮੌਜੂਦ ਸਨ।
ਖਰੜ (ਪੱਤਰ ਪ੍ਰੇਰਕ): ਖਰੜ ਦੇ ਸਮੂਹ ਭਾਜਪਾ ਵਰਕਰਾਂ ਨੇ ਮੁੱਖ ਬਾਜ਼ਾਰ ਵਿੱਚ ਭਾਜਪਾ ਦੇ ਝੰਡੇ ਅਤੇ ਬੈਨਰ ਲੈ ਕੇ ਰੈਲੀ ਕੀਤੀ ਅਤੇ ਲੱਡੂ ਵੰਡੇ। ਇਸ ਮੌਕੇ ਰਣਜੀਤ ਸਿੰਘ ਗਿੱਲ, ਸੁਖਵਿੰਦਰ ਸਿੰਘ ਗੋਲਡੀ, ਖੁਸਵੰਤ ਰਾਏ ਗੀਗਾ, ਨਰਿੰਦਰ ਰਾਣਾ, ਸੁਭਾਸ਼ ਅਗਰਵਾਲ, ਚਰਨਜੀਤ ਸਿੰਘ ਕਾਲੇਵਾਲ, ਰਾਕੇਸ਼ ਗੁਪਤਾ, ਪ੍ਰਵੇਸ਼ ਭਾਰਤੀ, ਆਸੂ ਪੂਰੀ ਅਤੇ ਤਿਲਕ ਰਾਜ ਚੱਢਾ ਮੌਜੂਦ ਸਨ। ਰਣਜੀਤ ਸਿੰਘ ਗਿੱਲ ਨੇ ਕਿਹਾ ਕਿ ਆਉਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਭਾਜਪਾ ਵੱਡੀ ਜਿੱਤ ਹਾਸਲ ਕਰੇਗੀ।
ਚੀਮਾ ਦੀ ਅਗਵਾਈ ਹੇਠ ਲੱਡੂ ਵੰਡੇ
ਅਮਲੋਹ (ਪੱਤਰ ਪ੍ਰੇਰਕ): ਤਿੰਨ ਸੂਬਿਆਂ ਵਿੱਚ ਚੋਣਾਂ ਜਿੱਤਣ ਦੀ ਖੁਸ਼ੀ ਵਿੱਚ ਭਾਜਪਾ ਦੇ ਸੀਨੀਅਰ ਆਗੂ ਜਗਦੀਪ ਸਿੰਘ ਚੀਮਾ ਦੀ ਅਗਵਾਈ ਹੇਠ ਪਾਰਟੀ ਵਰਕਰਾਂ ਨੇ ਲੱਡੂ ਵੰਡੇ। ਆਗੂਆਂ ਨੇ ਕਿਹਾ ਕਿ 2027 ਵਿੱਚ ਪੰਜਾਬ ’ਚ ਵੀ ਭਾਜਪਾ ਸ਼ਾਨਦਾਰ ਜਿੱਤ ਹਾਸਲ ਕਰ ਕੇ ਸਰਕਾਰ ਬਣਾਵੇਗੀ। ਇਸ ਮੌਕੇ ਭਾਜਪਾ ਯੂਥ ਵਿੰਗ ਦੀ ਕੌਮੀ ਕਾਰਜਕਾਰਨੀ ਦੇ ਮੈਂਬਰ ਐਡਵੋਕੇਟ ਸੁਖਵਿੰਦਰ ਸਿੰਘ ਸੁੱਖੀ, ਜ਼ਿਲ੍ਹਾ ਮੀਤ ਪ੍ਰਧਾਨ ਵਿਨੋਦ ਮਿੱਤਲ, ਸਾਬਕਾ ਜ਼ਿਲ੍ਹਾ ਪ੍ਰਧਾਨ ਰਕੇਸ ਗੁਪਤਾ, ਮੰਡਲ ਪ੍ਰਧਾਨ ਬੇਅੰਤ ਸਿੰਘ ਬੈਣਾ, ਰਾਕੇਸ਼ ਕੁਮਾਰ ਬਬਲੀ, ਕਿਸਾਨ ਮੋਰਚੇ ਦੇ ਪ੍ਰਧਾਨ ਅਰਜਨ ਸਿੰਘ, ਜਸਵੀਰ ਸਿੰਘ ਨੂਰਪੁਰਾ, ਮਨਜੀਤ ਸਿੰਘ ਸਲਾਣਾ, ਐਡਵੋਕੇਟ ਮਿਯੰਕ ਸ਼ਰਮਾ, ਸਾਬਕਾ ਪ੍ਰਧਾਨ ਮਦਨ ਧੀਮਾਨ, ਸਾਬਕਾ ਉਪ ਪ੍ਰਧਾਨ ਸਤਨਾਮ ਸਿੰਘ, ਗੁਰਚਰਨ ਸਿੰਘ ਸਾਹਪੁਰ, ਜਸਵੰਤ ਸਿੰਘਸੌਂਟੀ, ਕੁਨਾਲ ਗਰਗ, ਵਿਸਨੂੰ ਜਿੰਦਲ, ਵਿਜੇ ਗਰਗ, ਨਵਜੀਤ ਅੱਤਰੀ, ਸਾਬਕਾ ਚੇਅਰਮੈਨ ਵਰਿੰਦਰ ਸਿੰਘ ਸੋਢੀ, ਗੁਰਦਰਸਨ ਸਿੰਘ ਸਲਾਣਾ ਅਤੇ ਰਾਜਨ ਕੱਕੜ ਹਾਜ਼ਰ ਸਨ।

