DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਭਾਜਪਾ ਵੱਲੋਂ ਬਜਟ ਲੋਕ ਹਿਤੈਸ਼ੀ ਕਰਾਰ

ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵੱਲੋਂ 1 ਫਰਵਰੀ ਨੂੰ ਐਲਾਨੇ ਗਏ ਕੇਂਦਰੀ ਬਜਟ ਨੂੰ ਚੰਡੀਗੜ੍ਹ ਭਾਜਪਾ ਨੇ ਲੋਕ ਹਿਤੈਸ਼ੀ ਕਰਾਰ ਦਿੱਤਾ ਹੈ। ਚੰਡੀਗੜ੍ਹ ਭਾਜਪਾ ਦੇ ਪ੍ਰਧਾਨ ਜਤਿੰਦਰ ਪਾਲ ਮਲਹੋਤਰਾ ਅਤੇ ਸਾਬਕਾ ਪ੍ਰਧਾਨ ਸੰਜੈ ਟੰਡਨ ਨੇ ਸੈਕਟਰ 33 ਸਥਿਤ ਪਾਰਟੀ ਦਫ਼ਤਰ...

  • fb
  • twitter
  • whatsapp
  • whatsapp
featured-img featured-img
ਗੱਲਬਾਤ ਕਰਦੇ ਹੋਏ ਭਾਜਪਾ ਪ੍ਰਧਾਨ ਜਤਿੰਦਰ ਪਾਲ ਮਲਹੋਤਰਾ ਅਤੇ ਹੋਰ ਆਗੂ।
Advertisement

ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵੱਲੋਂ 1 ਫਰਵਰੀ ਨੂੰ ਐਲਾਨੇ ਗਏ ਕੇਂਦਰੀ ਬਜਟ ਨੂੰ ਚੰਡੀਗੜ੍ਹ ਭਾਜਪਾ ਨੇ ਲੋਕ ਹਿਤੈਸ਼ੀ ਕਰਾਰ ਦਿੱਤਾ ਹੈ। ਚੰਡੀਗੜ੍ਹ ਭਾਜਪਾ ਦੇ ਪ੍ਰਧਾਨ ਜਤਿੰਦਰ ਪਾਲ ਮਲਹੋਤਰਾ ਅਤੇ ਸਾਬਕਾ ਪ੍ਰਧਾਨ ਸੰਜੈ ਟੰਡਨ ਨੇ ਸੈਕਟਰ 33 ਸਥਿਤ ਪਾਰਟੀ ਦਫ਼ਤਰ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕੇਂਦਰੀ ਬਜਟ ਦੇਸ਼ ਦੀ ਅਰਥਵਿਵਸਥਾ ਨੂੰ ਮਜ਼ਬੂਤੀ, ਵਿਕਾਸ ਤੇ ਆਤਮਨਿਰਭਰਤਾ ਨੂੰ ਨਵੀਂ ਦਿਸ਼ਾ ਦੇਣ ਵਾਲਾ ਹੈ। ਇਸ ਨਾਲ ਦੇਸ਼ੀ ਤੇ ਵਿਦੇਸ਼ੀ ਨਿਵੇਸ਼ਕਾਂ ਦਾ ਭਰੋਸਾ ਵਧੇਗਾ ਅਤੇ ਮਹਿੰਗਾਈ ਘਟੇਗੀ। ਸੰਜੇ ਟੰਡਨ ਨੇ ਕਿਹਾ ਕਿ ਬਜਟ ਵਿੱਚ ਤਕਨਾਲੋਜੀ ਨੂੰ ਭਵਿੱਖ ਦੀ ਰੀੜ੍ਹ ਮੰਨਦੇ ਹੋਏ ਏ ਆਈ, ਡਾਟਾ, ਸੈਮੀਕੰਡਕਟਰ, ਕਵਾਂਟਮ ਕੰਪਿਊਟਿੰਗ ਅਤੇ ਕਲਾਊਡ ਟੈਕਨੋਲੋਜੀ ਨੂੰ ਵਿਸ਼ੇਸ਼ ਤਰਜੀਹ ਦਿੱਤੀ ਗਈ ਹੈ। ਬਜਟ ਵਿੱਚ ਮਹਿਲਾਵਾਂ ਦੀ ਅਗਵਾਈ ਵਾਲੇ ਵਿਕਾਸ ਨੂੰ ਵਿਸ਼ੇਸ਼ ਮਹੱਤਵ ਦਿੱਤਾ ਗਿਆ ਹੈ। ਮਹਿਲਾਵਾਂ ਨੂੰ ਆਪਣਾ ਕਾਰੋਬਾਰ ਸ਼ੁਰੂ ਕਰਨ ’ਚ ਸਹਿਯੋਗ ਕੀਤਾ ਗਿਆ। ਇਸ ਤੋਂ ਇਲਾਵਾ ਹਰ ਜ਼ਿਲ੍ਹੇ ਵਿੱਚ ਲੜਕੀਆਂ ਲਈ ਹੋਸਟਲ ਦੀ ਸੁਵਿਧਾ ਵੀ ਦਿੱਤੀ ਜਾਵੇਗੀ।

Advertisement
Advertisement
×