ਭਾਜਪਾ ਨੇ ਤਿਰੰਗਾ ਯਾਤਰਾ ’ਚ ਉਡਾਈਆਂ ਨਿਯਮਾਂ ਦੀਆਂ ਧੱਜੀਆਂ : The Tribune India

ਭਾਜਪਾ ਨੇ ਤਿਰੰਗਾ ਯਾਤਰਾ ’ਚ ਉਡਾਈਆਂ ਨਿਯਮਾਂ ਦੀਆਂ ਧੱਜੀਆਂ

ਭਾਜਪਾ ਨੇ ਤਿਰੰਗਾ ਯਾਤਰਾ ’ਚ ਉਡਾਈਆਂ ਨਿਯਮਾਂ ਦੀਆਂ ਧੱਜੀਆਂ

ਭਾਜਪਾ ਯੁਵਾ ਮੋਰਚਾ ਵੱਲੋਂ ਕੱਢੀ ਜਾ ਰਹੀ ਤਿਰੰਗਾ ਯਾਤਰਾ। -ਫੋਟੋ: ਪ੍ਰਦੀਪ ਤਿਵਾੜੀ

ਆਤਿਸ਼ ਗੁਪਤਾ

ਚੰਡੀਗੜ੍ਹ, 9 ਅਗਸਤ

ਕੇਂਦਰ ਸਰਕਾਰ ਵੱਲੋਂ ਸ਼ੁਰੂ ਕੀਤੀ ‘ਹਰ ਘਰ ਤਿਰੰਗਾ’ ਮੁਹਿੰਮ ਅਧੀਨ ਚੰਡੀਗੜ੍ਹ ਵਿੱਚ ਭਾਜਪਾ ਯੁਵਾ ਮੋਰਚਾ ਵੱਲੋਂ ਮੋਟਰਸਾਈਕਲਾਂ ’ਤੇ ਤਿਰੰਗਾ ਯਾਤਰਾ ਕੱਢੀ ਗਈ। ਇਸ ਤਿਰੰਗਾ ਯਾਤਰਾ ਵਿੱਚ ਭਾਜਪਾਈਆਂ ਨੇ ਆਵਾਜਾਈ ਨਿਯਮਾਂ ਦੀ ਜਮ ਕੇ ਧੱਜੀਆਂ ਉੜਾਈਆਂ। ਜਿਨ੍ਹਾਂ ਵੱਲੋਂ ਬਿਨਾਂ ਹੈਲਮਟ ਤੋਂ ਤਿਰੰਗਾ ਯਾਤਰਾ ਵਿੱਚ ਮੋਟਰਸਾਈਕਲਾਂ ’ਤੇ ਸਵਾਰ ਹੋ ਕੇ ਹਿੱਸਾ ਲਿਆ। ਇਹ ਤਿਰੰਗਾ ਯਾਤਰਾ ਸੈਕਟਰ-3 ਸਥਿਤ ਬੋਗਨਵਿਲਾ ਗਾਰਡਨ ਤੋਂ ਸ਼ੁਰੂ ਹੋ ਕੇ ਸੈਕਟਰ-33 ਸਥਿਤ ਟੈਰਿਸ ਗਾਰਡਨ ਤੱਕ ਕੱਢੀ ਗਈ। ਇਸ ਮੋਟਰਸਾਈਕਲ ਰੈਲੀ ਵਿੱਚ ਚੰਡੀਗੜ੍ਹ ਭਾਜਪਾ ਦੇ ਪ੍ਰਧਾਨ ਅਰੁਣ ਸੂਦ ਵੀ ਹਿੱਸਾ ਲਿਆ, ਜਿਨ੍ਹਾਂ ਨੇ ਪਗੜੀ ਬੰਨ੍ਹੀ ਹੋਈ ਸੀ। ਭਾਜਪਾ ਯੁਵਾ ਮੋਰਚਾ ਵੱਲੋਂ ਕੱਢੀ ਜਾਣ ਵਾਲੀ ਤਿਰੰਗਾ ਯਾਤਰਾ ਨੂੰ ਚੰਡੀਗੜ੍ਹ ਭਾਜਪਾ ਦੇ ਪ੍ਰਧਾਨ ਅਰੁਣ ਸੂਦ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਮੌਕੇ ਵੱਡੀ ਗਿਣਤੀ ਵਿੱਚ ਚੰਡੀਗੜ੍ਹ ਪੁਲੀਸ ਤੇ ਟਰੈਫਿਕ ਪੁਲੀਸ ਦੇ ਮੁਲਾਜ਼ਮ ਵੀ ਹਾਜ਼ਰ ਰਹੇ, ਜੋ ਆਵਾਜਾਈ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਕੁਝ ਨਾ ਕਰ ਸਕੇ। ਦੂਜੇ ਪਾਸੇ ਮੋਟਰਸਾਈਕਲ ਰੈਲੀ ਵਿੱਚ ਕੁਝ ਨੌਜਵਾਨਾਂ ਨੇ ਸਿਰ ’ਤੇ ਪਗੜੀ ਬੰਨ ਰੱਖੀ ਸੀ ਜਾਂ ਕੁਝ ਵੱਲੋਂ ਹੈਲਮਟ ਦੀ ਵਰਤੋਂ ਵੀ ਕੀਤੀ ਜਾ ਰਹੀ ਹੈ। ਜ਼ਿਆਦਾਤਰ ਨੌਜਵਾਨ ਬਿਨਾਂ ਹੈਲਮਟ ਤੋਂ ਦਿਖਾਈ ਦਿੱਤੇ।

ਚੰਡੀਗੜ੍ਹ ਪੁਲੀਸ ਆਵਾਜਾਈ ਨਿਯਮਾਂ ਦੀ ਸਖਤੀ ਨਾਲ ਪਾਲਣਾ ਕਰਵਾਉਣ ਵਿੱਚ ਪੂਰੇ ਦੇਸ਼ ਦੀਆਂ ਪੁਲੀਸ ਵਿੱਚੋਂ ਮੋਹਰੀ ਮੰਨੀ ਜਾਂਦੀ ਹੈ। ਪਰ ਚੰਡੀਗੜ੍ਹ ਪੁਲੀਸ ਦੇ ਮੁਲਾਜ਼ਮਾਂ ਦੀ ਹਾਜ਼ਰੀ ’ਚ ਭਾਜਪਾ ਆਗੂਆਂ ਦਾ ਆਵਾਜਾਈ ਨਿਯਮਾਂ ਦੀਆਂ ਧੱਜੀਆਂ ਉਡਾਉਣਾ ਸਵਾਲ ਖੜ੍ਹੇ ਕਰਦਾ ਹੈ।

ਨਿਯਮਾਂ ਦੀ ਪਾਲਣਾ ਜ਼ਰੂਰੀ: ਸੂਦ

ਚੰਡੀਗੜ੍ਹ ਭਾਜਪਾ ਦੇ ਪ੍ਰਧਾਨ ਅਰੁਣ ਸੂਦ ਨੇ ਕਿਹਾ ਕਿ ਤਿਰੰਗਾ ਯਾਤਰਾ ਵਿੱਚ ਸ਼ਾਮਲ ਹੋਣ ਵਾਲਿਆਂ ਨੂੰ ਹੈਲਮਟ ਜਾਂ ਪਗੜੀ ਦੀ ਵਰਤੋਂ ਕਰਨ ਦੀ ਹਦਾਇਤ ਦਿੱਤੀ ਗਈ। ਕੁਝ ਨੌਜਵਾਨਾਂ ਨੇ ਹੈਲਮਟ ਜਾਂ ਪਗੜੀ ਦੀ ਵਰਤੋਂ ਨਹੀਂ ਕੀਤੀ । ਉਸ ਲਈ ਮੁਆਫੀ ਮੰਗਦੇ ਹਾਂ। ਉਨ੍ਹਾਂ ਕਿਹਾ ਕਿ ਆਵਾਜਾਈ ਨਿਯਮਾਂ ਦੀ ਪਾਲਣਾ ਕਰਨਾ ਜ਼ਰੂਰੀ ਹੈ।

ਵੀਡੀਓ ’ਤੇ ਹੋਵੇਗੀ ਕਾਰਵਾਈ

ਚੰਡੀਗੜ੍ਹ ਟਰੈਫ਼ਿਕ ਪੁਲੀਸ ਦੇ ਅਧਿਕਾਰੀ ਨੇ ਕਿਹਾ ਕਿ ਆਵਾਜਾਈ ਨਿਯਮ ਸਾਰਿਆਂ ਲਈ ਬਰਾਬਰ ਹਨ। ਭਾਜਪਾ ਆਗੂਆਂ ਨੇ ਤਿਰੰਗਾ ਯਾਤਰਾ ਵਿੱਚ ਨਿਯਮਾਂ ਦੀ ਉਲੰਘਣਾ ਕੀਤੀ ਹੈ ਤਾਂ ਵੀਡੀਓ ਦੇ ਆਧਾਰ ’ਤੇ ਕਾਰਵਾਈ ਕੀਤੀ ਜਾਵੇਗੀ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਵਧਦੀਆਂ ਕੀਮਤਾਂ ਅਤੇ ਅਰਥਚਾਰੇ ਦੀ ਖੜੋਤ

ਵਧਦੀਆਂ ਕੀਮਤਾਂ ਅਤੇ ਅਰਥਚਾਰੇ ਦੀ ਖੜੋਤ

ਕਰਤਾਰਪੁਰ ਸਾਹਿਬ ਦੇ ਦਰਸ਼ਨ-ਦੀਦਾਰੇ

ਕਰਤਾਰਪੁਰ ਸਾਹਿਬ ਦੇ ਦਰਸ਼ਨ-ਦੀਦਾਰੇ

ਲੜਖੜਾ ਰਹੀ ਕੈਨੇਡਾ ਦੀ ਰੀਅਲ ਅਸਟੇਟ

ਲੜਖੜਾ ਰਹੀ ਕੈਨੇਡਾ ਦੀ ਰੀਅਲ ਅਸਟੇਟ

ਬੇਹਿਸਾਬ ਲਾਲਚ ਦੇ ਘੁੱਟ

ਬੇਹਿਸਾਬ ਲਾਲਚ ਦੇ ਘੁੱਟ

ਭਾਰਤੀ ਅਰਥਚਾਰਾ ਸਵਾਲਾਂ ਦੇ ਘੇਰੇ ’ਚ

ਭਾਰਤੀ ਅਰਥਚਾਰਾ ਸਵਾਲਾਂ ਦੇ ਘੇਰੇ ’ਚ

ਮੁੱਖ ਖ਼ਬਰਾਂ

ਹਿਮਾਚਲ ਕਾਂਗਰਸ ਦੇ ਹੱਥ

ਹਿਮਾਚਲ ਕਾਂਗਰਸ ਦੇ ਹੱਥ

* ਹਿਮਾਚਲ ’ਚ ‘ਰਿਵਾਜ ਨਹੀਂ ਰਾਜ ਬਦਲਿਆ’ * ਕਾਂਗਰਸ ਨੂੰ ਮਿਲਿਆ ਸਪੱਸ਼ਟ ...

ਗੁਜਰਾਤ ’ਚ ਭਾਜਪਾ ਨੇ ਇਤਿਹਾਸ ਸਿਰਜਿਆ

ਗੁਜਰਾਤ ’ਚ ਭਾਜਪਾ ਨੇ ਇਤਿਹਾਸ ਸਿਰਜਿਆ

* ਲਗਾਤਾਰ ਸੱਤਵੀਂ ਵਾਰ ਅਸੈਂਬਲੀ ਚੋਣ ਜਿੱਤੀ * ਪੰਜ ਸੀਟਾਂ ਜਿੱਤਣ ਵਾਲੀ...

ਕੁਆਰਟਰ ਫਾਈਨਲ ਮੁਕਾਬਲੇ ਅੱਜ ਤੋਂ

ਕੁਆਰਟਰ ਫਾਈਨਲ ਮੁਕਾਬਲੇ ਅੱਜ ਤੋਂ

ਬ੍ਰਾਜ਼ੀਲ ਤੇ ਕ੍ਰੋਏਸ਼ੀਆ ਹੋਣਗੇ ਆਹਮੋ-ਸਾਹਮਣੇ

ਸ਼ਹਿਰ

View All