DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਭਾਜਪਾ ਕਰ ਰਹੀ ਹੈ ਵੰਡ ਦੀ ਸਿਆਸਤ, ‘ਆਪ’ ਸਿਰਫ਼ ਇਸ਼ਤਿਹਾਰਾਂ ਤੱਕ ਸੀਮਿਤ: ਸਿੱਧੂ

ਕਾਂਗਰਸ ਨੇ ਪੰਚਾਇਤ ਸਮਿਤੀ ਅਤੇ ਜ਼ਿਲ੍ਹਾ ਪਰਿਸ਼ਦ ਚੋਣਾਂ ਲਈ ਤਿਆਰੀ ਵਿੱਢੀ; ਬਲਬੀਰ ਸਿੱਧੂ ਦੀ ਅਗਵਾਈ ਹੇਠ ਮੁਹਾਲੀ ਹਲਕੇ ਦੇ ਪਾਰਟੀ ਵਰਕਰਾਂ ਦੀ ਮੀਟਿੰਗ

  • fb
  • twitter
  • whatsapp
  • whatsapp
featured-img featured-img
ਮੁਹਾਲੀ ਕਾਂਗਰਸ ਦਿਹਾਤੀ ਦੇ ਵਰਕਰ ਅਤੇ ਆਗੂ ਬਲਬੀਰ ਸਿੰਘ ਸਿੱਧੂ ਨਾਲ।
Advertisement
ਅਗਲੇ ਮਹੀਨੇ ਪੰਜਾਬ ਵਿੱਚ ਪੰਚਾਇਤ ਸਮਿਤੀਆਂ ਅਤੇ ਜ਼ਿਲ੍ਹਾ ਪਰਿਸ਼ਦਾਂ ਦੀਆਂ ਹੋਣ ਵਾਲੀਆਂ ਚੋਣਾਂ ਦੇ ਮੱਦੇਨਜ਼ਰ ਕਾਂਗਰਸ ਪਾਰਟੀ ਨੇ ਮੁਹਾਲੀ ਹਲਕੇ ਵਿੱਚ ਤਿਆਰੀਆਂ ਵਿੱਢ ਦਿੱਤੀਆਂ ਹਨ। ਸਾਬਕਾ ਸਿਹਤ ਮੰਤਰੀ ਬਲਬੀਰ ਸਿੱਧੂ ਨੇ ਪਾਰਟੀ ਦਫ਼ਤਰ ਵਿੱਚ ਪਾਰਟੀ ਦੇ ਦਿਹਾਤੀ ਇਕਾਈ ਦੇ ਵਰਕਰਾਂ ਅਤੇ ਅਹੁਦੇਦਾਰਾਂ ਨਾਲ ਭਰਵੀਂ ਮੀਟਿੰਗ ਕੀਤੀ।ਮੀਟਿੰਗ ’ਚ ਸ੍ਰੀ ਸਿੱਧੂ ਨੇ ਭਾਜਪਾ ਅਤੇ ਆਮ ਆਦਮੀ ਪਾਰਟੀ ’ਤੇ ਤਿੱਖੇ ਹਮਲੇ ਕੀਤੇ। ਉਨ੍ਹਾਂ ਕਿਹਾ ਕਿ ਭਾਜਪਾ ਪੰਜਾਬ ਦੇ ਕਿਸਾਨ, ਨੌਜਵਾਨ ਅਤੇ ਸਾਰੇ ਵਰਗਾਂ ਦੀ ਵਿਰੋਧੀ ਪਾਰਟੀ ਹੈ ਅਤੇ ਚੰਡੀਗੜ੍ਹ ਸਬੰਧੀ ਤਾਜ਼ਾ ਫੈਸਲਿਆਂ ਤੋਂ ਇਹ ਸਾਫ਼ ਜ਼ਾਹਰ ਹੋ ਗਿਆ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੀ ਕੇਂਦਰ ਦੀ ‘ਬੀ’ ਟੀਮ ਹੈ। ਮੁੱਖ ਮੰਤਰੀ ਭਗਵੰਤ ਮਾਨ, ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੇ ਹੱਥਾਂ ਦੀ ਕਠਪੁਤਲੀ ਬਣ ਕੇ ਰਹਿ ਗਏ ਹਨ। ਮੁੱਖ ਮੰਤਰੀ ਪੰਜਾਬ ਦੇ ਹੱਕਾਂ ਦੀ ਵਕਾਲਤ ਕਰਨ ਤੋਂ ਅਸਮਰੱਥ ਹਨ। ਇਨ੍ਹਾਂ ਨੇ ਮਿਲ ਕੇ ਪੰਜਾਬ ਨੂੰ ਇੰਨਾ ਕਰਜ਼ਈ ਕਰ ਦਿੱਤਾ ਕਿ ਅਗਲੇ 30-35 ਸਾਲਾਂ ਤੱਕ ਵੀ ਪੰਜਾਬ ਦੇ ਸਿਰ ਉੱਤੋਂ ਕਰਜ਼ਾ ਨਹੀਂ ਲਹਿ ਸਕਦਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਪੌਣੇ ਚਾਰ ਸਾਲਾਂ ਵਿੱਚ ਕਿਸੇ ਪਿੰਡ ਨੂੰ ਨਵੇਂ ਪੈਸੇ ਦੀ ਗਰਾਂਟ ਨਹੀਂ ਦਿੱਤੀ ਅਤੇ ਸਰਕਾਰ ਸਿਰਫ਼ ਸੜਕਾਂ, ਅਖ਼ਬਾਰਾਂ ਤੇ ਟੈਲੀਵਿਜ਼ਨਾਂ ਦੇ ਇਸ਼ਤਿਹਾਰਾਂ ਤੱਕ ਸੀਮਤ ਹੈ। ਇਸ ਮੌਕੇ ਉਨ੍ਹਾਂ ਪਾਰਟੀ ਵਰਕਰਾਂ ਨੂੰ ਘਰੋਂ-ਘਰ ਜਾ ਕੇ ਪਾਰਟੀ ਦੇ ਹੱਕ ਵਿਚ ਲਾਮਬੰਦੀ ਦਾ ਸੱਦਾ ਦਿੱਤਾ।

Advertisement

ਇਸ ਮੌਕੇ ਕਾਂਗਰਸ ਦੇ ਨਵ ਨਿਯੁਕਤ ਜ਼ਿਲ੍ਹਾ ਪ੍ਰਧਾਨ ਕਮਲ ਕਿਸ਼ੋਰ ਸ਼ਰਮਾ, ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ, ਭਗਤ ਸਿੰਘ ਨਾਮਧਾਰੀ, ਠੇਕੇਦਾਰ ਮੋਹਨ ਸਿੰਘ ਬਠਲਾਣਾ, ਰਣਜੀਤ ਸਿੰਘ ਗਿੱਲ ਜਗਤਪੁਰਾ, ਹਰਚਰਨ ਸਿੰਘ ਗਿੱਲ ਲਾਂਡਰਾਂ, ਟਹਿਲ ਸਿੰਘ ਮਾਣਕਪੁਰ ਕੱਲਰ, ਕਰਮ ਸਿੰਘ ਮਾਣਕਪੁਰ ਕੱਲਰ, ਹਰਨੇਕ ਸਿੰਘ ਢੋਲ ਕੁਰੜੀ ਤੇ ਪ੍ਰਦੀਪ ਸਿੰਘ ਤੰਗੌਰੀ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਇੰਦਰਜੀਤ ਸਿੰਘ ਖੋਖਰ, ਅਮਰੀਕ ਸਿੰਘ ਕੰਬਾਲਾ, ਅਵਤਾਰ ਸਿੰਘ ਭਾਗੋਮਾਜਰਾ, ਬਿਕਰਮਜੀਤ ਸਿੰਘ ਹੂੰਝਣ, ਲਖਵਿੰਦਰ ਸਿੰਘ ਕਾਲਾ, ਹੈਪੀ ਮਲਿਕ ਸਾਰੇ ਮੰਡਲ ਪ੍ਰਧਾਨ, ਮੁਕੁਲ ਸ਼ਰਮਾ ਯੂਥ ਪ੍ਰਧਾਨ ਬਲਾਕ ਕਾਂਗਰਸ, ਮਨਜੀਤ ਸਿੰਘ ਮੋਟੇਮਾਜਰਾ, ਰਜਿੰਦਰ ਸਿੰਘ ਧਰਮਗੜ੍ਹ, ਹਰਜਸ ਸਿੰਘ ਮੌਲੀ ਬੈਦਵਾਣ, ਚੌਧਰੀ ਰਿਸ਼ੀ ਪਾਲ ਸਨੇਟਾ ਤੇ ਭਗਤ ਰਾਮ ਸਨੇਟਾ ਆਦਿ ਹਾਜ਼ਰ ਸਨ।

Advertisement

Advertisement
×