ਭਾਜਪਾ ਕਿਸਾਨ ਤੇ ਪੰਜਾਬ ਹਿਤੈਸ਼ੀ: ਰਾਮੂਵਾਲੀਆ
ਭਾਰਤੀ ਜਨਤਾ ਪਾਰਟੀ ਦੀ ਕੇਂਦਰੀ ਕਾਰਜਕਾਰਨੀ ਕਮੇਟੀ ਦੀ ਮੈਂਬਰ ਅਮਨਜੋਤ ਕੌਰ ਰਾਮੂੰਵਾਲੀਆ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਹਦਾਇਤਾਂ ’ਤੇ ਯੂ ਪੀ ਦੇ ਮੁੱਖ ਮੰਤਰੀ ਅਦਿੱਤਿਆ ਨਾਥ ਯੋਗੀ ਵੱਲੋਂ ਪੰਜਾਬ ਦੇ ਕਿਸਾਨਾਂ ਲਈ 1000 ਟਨ ਕਣਕ ਦਾ ਬੀਜ ਭੇਜਣ ਨੇ ਇਹ ਸਾਬਤ ਕਰ ਦਿੱਤਾ ਹੈ ਕਿ ਭਾਜਪਾ ਪੰਜਾਬ ਤੇ ਪੰਜਾਬੀਆਂ ਦੇ ਹਿੱਤ ਲਈ ਕੰਮ ਕਰਨ ਲਈ ਹਮੇਸ਼ਾ ਤਤਪਰ ਰਹਿੰਦੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ, ਆਮ ਆਦਮੀ ਪਾਰਟੀ ਤੇ ਅਕਾਲੀ ਦਲ ਨੇ ਹਮੇਸ਼ਾ ਭਾਜਪਾ ਨੂੰ ਪੰਜਾਬ ਵਿਰੋਧੀ ਪ੍ਰਚਾਰਿਆ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਹੜ੍ਹ ਪੀੜਤਾਂ ਦੀ ਸਿੱਧੀ ਮੱਦਦ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਦੀਆਂ ਫ਼ਸਲਾਂ ਦੇ ਭਾਅ, ਉਨ੍ਹਾਂ ਦੇ ਖਾਤਿਆਂ ਵਿਚ ਸਿੱਧੀ ਰਾਸ਼ੀ ਭੇਜਣ, ਖੇਤੀ ਦੀ ਆਮਦਨ ਵਧਾਉਣ, ਪੰਜਾਬ ਦੇ ਕਿਸਾਨਾਂ ਦੀਆਂ ਭਾਵਨਾਵਾਂ ਤਿੰਨ ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਲੈਣ ਵਰਗੇ ਅਨੇਕਾਂ ਇਤਿਹਾਸਕ ਫੈਸਲੇ ਇਸ ਗੱਲ ਦੀ ਤਸਦੀਕ ਕਰਦੇ ਹਨ ਕਿ ਭਾਜਪਾ ਪੰਜਾਬ ਅਤੇ ਕਿਸਾਨਾਂ ਦੀ ਕਿੰਨੀ ਹਮਦਰਦ ਹੈ।
