ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਭਾਜਪਾ ਆਗੂ ਸੰਜੇ ਟੰਡਨ ਦੀ ਮਾਤਾ ਦਾ ਦੇਹਾਂਤ, ਸਸਕਾਰ ਅੱਜ

ਪੰਜਾਬੀ ਟ੍ਰਿਬਿਊਨ ਵੈੱਬ ਡੈੱਸਕ ਚੰਡੀਗੜ੍ਹ, 24 ਅਕਤੂਬਰ BJP leader Sanjay Tandon's mother dies: ਛੱਤੀਸਗੜ੍ਹ ਦੇ ਸਾਬਕਾ ਰਾਜਪਾਲ ਮਰਹੂਮ ਬਲਰਾਮਜੀ ਦਾਸ ਟੰਡਨ ਦੀ ਪਤਨੀ ਅਤੇ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਸੰਜੇ ਟੰਡਨ ਦੀ ਮਾਤਾ ਬ੍ਰਿਜਪਾਲ ਟੰਡਨ (91 ਸਾਲ) ਦਾ ਵੀਰਵਾਰ...
ਮਾਤਾ ਬ੍ਰਿਜਪਾਲ ਟੰਡਨ
Advertisement

ਪੰਜਾਬੀ ਟ੍ਰਿਬਿਊਨ ਵੈੱਬ ਡੈੱਸਕ

ਚੰਡੀਗੜ੍ਹ, 24 ਅਕਤੂਬਰ

Advertisement

BJP leader Sanjay Tandon's mother dies: ਛੱਤੀਸਗੜ੍ਹ ਦੇ ਸਾਬਕਾ ਰਾਜਪਾਲ ਮਰਹੂਮ ਬਲਰਾਮਜੀ ਦਾਸ ਟੰਡਨ ਦੀ ਪਤਨੀ ਅਤੇ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਸੰਜੇ ਟੰਡਨ ਦੀ ਮਾਤਾ ਬ੍ਰਿਜਪਾਲ ਟੰਡਨ (91 ਸਾਲ) ਦਾ ਵੀਰਵਾਰ ਨੂੰ ਚੰਡੀਗੜ੍ਹ ਵਿਚ ਦੇਹਾਂਤ ਹੋ ਗਿਆ। ਉਨ੍ਹਾਂ ਦਾ ਅੰਤਿਮ ਸੰਸਕਾਰ 24 ਅਕਤੂਬਰ ਨੂੰ ਬਾਅਦ ਦੁਪਹਿਰ 3 ਵਜੇ, ਚੰਡੀਗੜ੍ਹ ਦੇ ਸੈਕਟਰ 25 ਸਥਿਤ ਸ਼ਮਸ਼ਾਨ ਘਾਟ ਵਿਖੇ ਹੋਵੇਗਾ।

ਸੰਜੇ ਟੰਡਨ ਨੇ ਇਸ ਬਾਰੇ ਜਾਣਕਾਰੀ ਦਿੰਦਿਆਂ ਕਿਹਾ, ‘‘ਪਿਛਲੇ ਕੁਝ ਦਿਨਾਂ ਤੋਂ ਉਨ੍ਹਾਂ ਦੀ ਤਬੀਅਤ ਠੀਕ ਨਹੀਂ ਸੀ ਅਤੇ ਉਨ੍ਹਾਂ ਨੂੰ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਸੀ।’’ ਸੰਜੇ ਟੰਡਨ ਦੇ ਪਿਤਾ ਬਲਰਾਮਜੀ ਦਾਸ ਟੰਡਨ ਜੋ ਭਾਜਪਾ ਦੀ ਵਾਜਪਾਈ ਸਰਕਾਰ ਸਮੇਂ ਛੱਤੀਸਗੜ੍ਹ ਦੇ ਰਾਜਪਾਲ ਰਹੇ, ਜਨਸੰਘ ਦੇ ਬਾਨੀ ਮੈਂਬਰਾਂ ਵਿਚ ਸ਼ਾਮਲ ਸਨ। ਉਨ੍ਹਾਂ ਦਾ ਕਰੀਬ ਛੇ ਸਾਲ ਪਹਿਲਾਂ ਦੇਹਾਂਤ ਹੋ ਗਿਆ ਸੀ। ਭਾਜਪਾ ਪੰਜਾਬ ਨੇ ਇਸ ਬਾਰੇ  ਆਪਣੇ ‘ਐਕਸ’ ਖ਼ਾਤੇ ਉਤੇ ਇਕ ਪੋਸਟ ਵੀ ਸਾਂਝੀ ਕੀਤੀ ਹੈ। -ਪੀਟੀਆਈ

Advertisement