ਭਾਜਪਾ ਆਗੂਆਂ ਨੂੰ ਪੁਲੀਸ ਨੇ ਹਿਰਾਸਤ ਵਿੱਚ ਲਿਆ
ਗ੍ਰਿਫ਼ਤਾਰ ਕੀਤੇ ਆਗੂਆਂ ਨੂੰ ਜ਼ੀਰਕਪੁਰ ਥਾਣੇ ਭੇਜਿਆ
Advertisement
ਕੇਂਦਰ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਤੇ ਯੋਜਨਾਵਾਂ ਦੀ ਜਾਣਕਾਰੀ ਦੇਣ ਸਬੰਧੀ ਲਾਲੜੂ ਨੇੜਲੇ ਪਿੰਡ ਨਗਲਾ ਵਿੱਚ ਕੈਂਪ ਲਾਉਣ ਜਾ ਰਹੇ ਭਾਜਪਾ ਆਗੂ ਅਤੇ ਵਰਕਰਾਂ ਨੂੰ ਪੁਲੀਸ ਨੇ ਹਿਰਾਸਤ ਵਿੱਚ ਲੈ ਲਿਆ।
ਹਿਰਾਸਤ ਵਿੱਚ ਲਏ ਗਏ ਆਗੂਆਂ ਵਿੱਚ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਮੁਹਾਲੀ ਸੰਜੀਵ ਵਸ਼ਿਸ਼ਟ, ਸੀਨੀਅਰ ਭਾਜਪਾ ਆਗੂ ਗੁਰਦਰਸ਼ਨ ਸਿੰਘ ਸੈਣੀ, ਮਨਪ੍ਰੀਤ ਸਿੰਘ ਬਨੀ ਸੰਧੂ, ਸੰਜੀਵ ਖੰਨਾ, ਰਵਿੰਦਰ ਵੈਸ਼ਨਵ, ਸਾਬਕਾ ਜ਼ਿਲ੍ਹਾ ਪ੍ਰਧਾਨ ਸੁਸ਼ੀਲ ਰਾਣਾ ਸਾਬਕਾ ਮੰਡਲ ਪ੍ਰਧਾਨ ਰਾਜਪਾਲ ਰਾਣਾ, ਗੁਰਮੀਤ ਸਿੰਘ ਟਿਵਾਣਾ ਰਵਿੰਦਰ ਸਿੰਘ ਰਾਣਾ ਬਲਟਾਣਾ, ਮੰਡਲ ਪ੍ਰਧਾਨ ਪਵਨ ਧੀਮਾਨ ਵੀ ਸ਼ਾਮਲ ਹਨ। ਇਨ੍ਹਾਂ ਨੂੰ ਜ਼ੀਰਕਪੁਰ ਥਾਣੇ ਵਿੱਚ ਰੱਖਿਆ ਗਿਆ ਹੈ।
Advertisement
ਐੱਸਡੀਐੱਮ ਡੇਰਾਬਸੀ ਅਮਿਤ ਗੁਪਤਾ ਨੇ ਕਿਹਾ ਕਿ ਕੋਈ ਵੀ ਪ੍ਰਾਈਵੇਟ ਵਿਅਕਤੀ ਸੁਪਰੀਮ ਕੋਰਟ ਦੇ ਹੁਕਮਾਂ ਮੁਤਾਬਕ ਕਿਸੇ ਤੋਂ ਆਧਾਰ ਕਾਰਡ ਪ੍ਰਾਪਤ ਨਹੀਂ ਕਰ ਸਕਦਾ, ਜਿਸ ਕਾਰਨ ਸਰਕਾਰੀ ਅਧਿਕਾਰਤ ਏਜੰਸੀ ਹੀ ਇਹ ਕੰਮ ਕਰ ਸਕਦੀ ਹੈ।
Advertisement