ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਕੇਂਦਰੀ ਯੋਜਨਾਵਾਂ ਬਾਰੇ ਕੈਂਪ ਲਾਉਣ ਜਾਂਦੇ ਭਾਜਪਾ ਆਗੂ ਹਿਰਾਸਤ ’ਚ ਲਏ

ਕੇਂਦਰ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਤੇ ਯੋਜਨਾਵਾਂ ਦੀ ਜਾਣਕਾਰੀ ਦੇਣ ਸਬੰਧੀ ਲਾਲੜੂ ਨੇੜਲੇ ਪਿੰਡ ਨਗਲਾ ਵਿੱਚ ਕੈਂਪ ਲਾਉਣ ਜਾ ਰਹੇ ਭਾਜਪਾ ਆਗੂ ਅਤੇ ਵਰਕਰਾਂ ਨੂੰ ਪੁਲੀਸ ਨੇ ਹਿਰਾਸਤ ਵਿੱਚ ਲੈ ਲਿਆ। ਇਨ੍ਹਾਂ ਆਗੂਆਂ ਵਿੱਚ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ...
ਪਿੰਡ ਨਗਲਾ ਵਿੱਚ ਭਾਜਪਾ ਆਗੂਆਂ ਨੂੰ ਗ੍ਰਿਫ਼ਤਾਰ ਕਰਦੀ ਹੋਈ ਪੁਲੀਸ।
Advertisement

ਕੇਂਦਰ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਤੇ ਯੋਜਨਾਵਾਂ ਦੀ ਜਾਣਕਾਰੀ ਦੇਣ ਸਬੰਧੀ ਲਾਲੜੂ ਨੇੜਲੇ ਪਿੰਡ ਨਗਲਾ ਵਿੱਚ ਕੈਂਪ ਲਾਉਣ ਜਾ ਰਹੇ ਭਾਜਪਾ ਆਗੂ ਅਤੇ ਵਰਕਰਾਂ ਨੂੰ ਪੁਲੀਸ ਨੇ ਹਿਰਾਸਤ ਵਿੱਚ ਲੈ ਲਿਆ। ਇਨ੍ਹਾਂ ਆਗੂਆਂ ਵਿੱਚ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਮੁਹਾਲੀ ਸੰਜੀਵ ਵਿਸ਼ਿਸ਼ਟ, ਸੀਨੀਅਰ ਭਾਜਪਾ ਆਗੂ ਗੁਰਦਰਸ਼ਨ ਸਿੰਘ ਸੈਣੀ, ਮਨਪ੍ਰੀਤ ਸਿੰਘ ਬਨੀ ਸੰਧੂ, ਸੰਜੀਵ ਖੰਨਾ, ਰਵਿੰਦਰ ਵੈਸ਼ਨਵ, ਸਾਬਕਾ ਜ਼ਿਲ੍ਹਾ ਪ੍ਰਧਾਨ ਸੁਸ਼ੀਲ ਰਾਣਾ, ਸਾਬਕਾ ਮੰਡਲ ਪ੍ਰਧਾਨ ਰਾਜਪਾਲ ਰਾਣਾ, ਗੁਰਮੀਤ ਸਿੰਘ ਟਿਵਾਣਾ, ਰਵਿੰਦਰ ਸਿੰਘ ਰਾਣਾ ਬਲਟਾਣਾ ਅਤੇ ਮੰਡਲ ਪ੍ਰਧਾਨ ਪਵਨ ਧੀਮਾਨ ਵੀ ਸ਼ਾਮਲ ਹਨ ਜਿਨ੍ਹਾਂ ਨੂੰ ਜ਼ੀਰਕਪੁਰ ਥਾਣੇ ਵਿੱਚ ਰੱਖਿਆ ਗਿਆ ਹੈ।

ਭਾਜਪਾ ਆਗੂਆਂ ਦਾ ਦੋਸ਼ ਹੈ ਕਿ ਪੰਜਾਬ ਸਰਕਾਰ ਸੂਬੇ ਵਿੱਚ ਭਾਜਪਾ ਦੇ ਲਗਾਤਾਰ ਵਧ ਰਹੇ ਗਰਾਫ਼ ਤੋਂ ਘਬਰਾ ਗਈ ਹੈ ਅਤੇ ਕੇਂਦਰ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਗਈਆਂ ਯੋਜਨਾਵਾਂ ਦਾ ਸਿਹਰਾ ਆਪ ਲੈਣਾ ਚਾਹੁੰਦੀ ਹੈ ਜਿਸ ਕਾਰਨ ਭਾਜਪਾ ਆਗੂਆਂ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਪਰ ਇਸ ਤਾਨਾਸ਼ਾਹੀ ਕਾਰਵਾਈ ਖ਼ਿਲਾਫ਼ ਭਾਜਪਾ ਵੱਡਾ ਸੰਘਰਸ਼ ਕਰੇਗੀ ।

Advertisement

ਐੱਸਡੀਐੱਮ ਅਮਿਤ ਗੁਪਤਾ ਨੇ ਕਿਹਾ ਕਿ ਕੋਈ ਵੀ ਨਿੱਜੀ ਵਿਅਕਤੀ ਸੁਪਰੀਮ ਕੋਰਟ ਦੇ ਹੁਕਮਾਂ ਮੁਤਾਬਕ ਕਿਸੇ ਤੋਂ ਆਧਾਰ ਕਾਰਡ ਪ੍ਰਾਪਤ ਨਹੀਂ ਕਰ ਸਕਦਾ। ਸਰਕਾਰੀ ਅਧਿਕਾਰਤ ਏਜੰਸੀ ਹੀ ਇਹ ਕੰਮ ਕਰ ਸਕਦੀ ਹੈ।

ਭਾਜਪਾ ਆਗੂਆਂ ਨੂੰ ਗ੍ਰਿਫ਼ਤਾਰ ਕਰਨਾ ਤਾਨਾਸ਼ਾਹੀ ਸੋਚ ਦਾ ਸਬੂਤ: ਸੈਣੀ

ਜ਼ੀਰਕਪੁਰ (ਹਰਜੀਤ ਸਿੰਘ): ਜ਼ੀਰਕਪੁਰ ਥਾਣੇ ਵਿੱਚ ਹਿਰਾਸਤ ਵਿੱਚ ਲਏ ਸੀਨੀਅਰ ਭਾਜਪਾ ਆਗੂ ਗੁਰਦਰਸ਼ਨ ਸਿੰਘ ਸੈਣੀ ਨੇ ਕਿਹਾ ਕਿ ਪੰਜਾਬ ਭਾਜਪਾ ਵੱਲੋਂ ਲੋਕ ਭਲਾਈ ਸਕੀਮਾਂ ਤਹਿਤ ਹਲਕੇ ’ਚ ਲਾਏ ਗਏ ਕੈਂਪਾਂ ਨੂੰ ਅੱਜ ਪੰਜਾਬ ਪੁਲੀਸ ਨੇ ਧੱਕੇ ਨਾਲ ਬੰਦ ਕਰਵਾ ਕੇ ਭਾਜਪਾ ਆਗੂਆਂ ਨੂੰ ਹਿਰਾਸਤ ’ਚ ਲੈ ਲਿਆ ਜੋ ਸਰਕਾਰ ਦੀ ਤਾਨਾਸ਼ਾਹੀ ਸੋਚ ਦਾ ਪ੍ਰਤੱਖ ਸਬੂਤ ਹੈ। ਇਸ ਮੌਕੇ ਉਨ੍ਹਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਵੱਲੋਂ ਕੇਂਦਰ ਦੀਆਂ ਭਲਾਈ ਯੋਜਨਾਵਾਂ ਅਤੇ ਹੋਰ ਪ੍ਰਮੁੱਖ ਸਰਕਾਰੀ ਪਹਿਲਕਦਮੀਆਂ ਬਾਰੇ ਲੋਕਾਂ ਨੂੰ ਜਾਣਕਾਰੀ ਦੇਣ ਲਈ ਸ਼ਾਂਤੀਪੂਰਵਕ ਕੈਂਪ ਲਗਾਉਣਾ ਸਰਕਾਰ ਨੂੰ ਬਰਦਾਸ਼ਤ ਨਹੀਂ ਹੋ ਰਿਹਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਕੇਂਦਰ ਵੱਲੋਂ ਚਾਲੂ ਕੀਤੀਆਂ ਲੋਕ ਭਲਾਈ ਸਕੀਮਾਂ ਤੋਂ ਵਾਂਝਾ ਰੱਖਿਆ ਗਿਆ ਹੈ ਜਿਸ ਲਈ ਪੂਰੀ ਪਾਰਦਰਸ਼ਤਾ ਤਰੀਕੇ ਨਾਲ ਇਹ ਕੈਂਪ ਲਗਾਏ ਜਾ ਰਹੇ ਹਨ ਪਰ ਇਸ ਦੇ ਬਾਵਜੂਦ ਸਰਕਾਰ ਨੇ ਆਪਣੀ ਰਾਜਨੀਤਕ ਅਸੁਰੱਖਿਆ ਕਾਰਨ ਪੁਲੀਸ ਰਾਹੀਂ ਜਬਰਦਸਤੀ ਬੰਦ ਕਰਨ ਦਾ ਹੁਕਮ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਸਰਕਾਰ ਭਾਜਪਾ ਦੇ ਪੰਜਾਬ ਵਿੱਚ ਵਧ ਰਹੇ ਅਧਾਰ ਨੂੰ ਦੇਖ ਘਬਰਾ ਰਹੀ ਹੈ। ਸਰਕਾਰ ਦੇ ਇਸ ਫੈਸਲੇ ਤੋਂ ਸਪੱਸ਼ਟ ਹੈ ਕਿ ਆਮ ਆਦਮੀ ਪਾਰਟੀ ਆਪਣੀ ਝੂਠੀ ਸਿਆਸਤ ਚਮਕਾਉਣ ਲਈ ਕਿਸੇ ਵੀ ਹੱਦ ਤੱਕ ਜਾ ਸਕਦੀ ਹੈ।

Advertisement