ਭਾਜਪਾ ਆਗੂਆਂ ਵੱਲੋਂ ਅਸ਼ਵਨੀ ਸ਼ਰਮਾ ਦਾ ਸਨਮਾਨ
ਭਾਜਪਾ ਦੇ ਲੋਕ ਸਭਾ ਹਲਕਾ ਫਤਹਿਗੜ੍ਹ ਸਾਹਿਬ ਦੇ ਯੂਥ ਇੰਚਾਰਜ ਐਡਵੋਕੇਟ ਮਯੰਕ ਸ਼ਰਮਾ, ਸਾਬਕਾ ਜ਼ਿਲ੍ਹਾ ਪ੍ਰਧਾਨ ਪ੍ਰਦੀਪ ਗਰਗ, ਮੀਤ ਪ੍ਰਧਾਨ ਵਿਨੋਦ ਮਿੱਤਲ ਅਤੇ ਜ਼ਿਲ੍ਹਾ ਜਨਰਲ ਸਕੱਤਰ ਜੋਗਿੰਦਰ ਸਿੰਘ ਨਰੈਣਗੜ੍ਹ ਨੇ ਪੰਜਾਬ ਭਾਜਪਾ ਦੇ ਨਵ-ਨਿਯੁਕਤ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਦਾ ਸਨਮਾਨ...
Advertisement
ਭਾਜਪਾ ਦੇ ਲੋਕ ਸਭਾ ਹਲਕਾ ਫਤਹਿਗੜ੍ਹ ਸਾਹਿਬ ਦੇ ਯੂਥ ਇੰਚਾਰਜ ਐਡਵੋਕੇਟ ਮਯੰਕ ਸ਼ਰਮਾ, ਸਾਬਕਾ ਜ਼ਿਲ੍ਹਾ ਪ੍ਰਧਾਨ ਪ੍ਰਦੀਪ ਗਰਗ, ਮੀਤ ਪ੍ਰਧਾਨ ਵਿਨੋਦ ਮਿੱਤਲ ਅਤੇ ਜ਼ਿਲ੍ਹਾ ਜਨਰਲ ਸਕੱਤਰ ਜੋਗਿੰਦਰ ਸਿੰਘ ਨਰੈਣਗੜ੍ਹ ਨੇ ਪੰਜਾਬ ਭਾਜਪਾ ਦੇ ਨਵ-ਨਿਯੁਕਤ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਦਾ ਸਨਮਾਨ ਕੀਤਾ। ਉਨ੍ਹਾਂ ਨੂੰ ਗੁਲਦਸਤਾ, ਸ਼ਾਲ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਸ੍ਰੀ ਸ਼ਰਮਾ ਦਾ ਸਿਆਸੀ ਤਜਰਬਾ, ਵਫ਼ਾਦਾਰੀ ਅਤੇ ਨਿਰੰਤਰ ਜਨਸੇਵਾ ਨਾਲ ਪਾਰਟੀ ਪੰਜਾਬ ਵਿਚ ਹੋਰ ਵਧੇਰੇ ਮਜ਼ਬੂਤ ਹੋਵੇਗੀ ਕਿਉਂਕਿ ਉਹ ਹਮੇਸ਼ਾ ਜ਼ਮੀਨ ਨਾਲ ਜੁੜੇ ਰਹੇ ਹਨ ਅਤੇ ਉਨ੍ਹਾਂ ਹਮੇਸ਼ਾ ਵਰਕਰਾਂ ਦਾ ਸਨਮਾਨ ਕੀਤਾ। ਉਨ੍ਹਾਂ ਕਿਹਾ ਕਿ ਇਸ ਨਿਯੁਕਤੀ ਨਾਲ 2027 ਦੀਆਂ ਚੋਣਾਂ ਵਿਚ ਭਾਜਪਾ ਦੀ ਪੰਜਾਬ ਵਿਚ ਸਰਕਾਰ ਬਨਣੀ ਯਕੀਨੀ ਹੋ ਗਈ ਹੈ। ਸ੍ਰੀ ਸ਼ਰਮਾ ਨੇ ਆਗੂਆਂ ਦਾ ਧੰਨਵਾਦ ਕਰਦਿਆਂ ਉਨ੍ਹਾਂ ਨੂੰ ਹੇਠਲੇ ਪੱਧਰ ਤੱਕ ਪਾਰਟੀ ਨੂੰ ਹੋਰ ਵਧੇਰੇ ਮਜ਼ਬੂਤ ਕਰਨ ਦਾ ਸੱਦਾ ਦਿੱਤਾ।
Advertisement
Advertisement