ਕੈਂਪ ਲਾਉਣ ਤੋਂ ਰੋਕਣ ’ਤੇ ਭਾਜਪਾ ਨੇਤਾਵਾਂ ਵੱਲੋਂ ਰਾਜਪਾਲ ਨਾਲ ਮੁਲਾਕਾਤ
ਰਾਜਪਾਲ ਨਾਲ ਮੁਲਾਕਾਤ ਤੋਂ ਬਾਅਦ ਪੰਜਾਬ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਹ ਕੈਂਪ ਕੇਂਦਰ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ’ਤੇ ਲਗਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਭਾਜਪਾ ਵੱਲੋਂ ਮਈ ਮਹੀਨੇ ਤੋਂ ਹਰੇਕ ਮਹੀਨੇ ਇੱਕ ਕੈਂਪ ਲਗਾ ਕੇ ਪੰਜਾਬ ਦੇ ਲੋਕਾਂ ਨੂੰ ਕੇਂਦਰੀ ਸਕੀਮਾਂ ਦਾ ਲਾਭ ਪਹੁੰਚਾਇਆ ਜਾ ਰਿਹਾ ਹੈ। ਹੁਣ ਤੱਕ 1.56 ਲੱਖ ਪੰਜਾਬ ਦੇ ਲੋਕਾਂ ਦੇ ਫਾਰਮ ਭਰੇ ਗਏ ਹਨ।
ਪੰਜਾਬ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਨੂੰ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਨਿੱਜੀ ਜਾਣਕਾਰੀ ਦਾ ਡਾਟਾ ਚੋਰੀ ਹੋਣ ਦੇ ਦੋਸ਼ ਲਗਾਏ ਜਾ ਰਹੇ ਹਨ। ਜਦੋਂ ਕਿ ਆਮ ਆਦਮੀ ਪਾਰਟੀ ਨੇ ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ਪੰਜਾਬ ਦੀਆਂ ਲੱਖਾਂ ਔਰਤਾਂ ਨੂੰ ਲਾਭ ਦੇਣ ਲਈ ਫਾਰਮ ਭਰਵਾਏ ਸਨ ਪਰ ਹਾਲੇ ਤੱਕ ਉਹ ਲਾਭ ਨਹੀਂ ਦਿੱਤਾ ਗਿਆ ਹੈ।
ਜ਼ਿਕਰਯੋਗ ਹੈ ਕਿ ਭਾਜਪਾ ਵੱਲੋਂ ਪੰਜਾਬ ਵਿੱਚ ਕੇਂਦਰੀ ਸਕੀਮਾਂ ਦਾ ਲੋਕਾਂ ਤੱਕ ਲਾਭ ਪਹੁੰਚਾਉਣ ਲਈ ਕੈਂਪ ਲਗਾਏ ਜਾ ਰਹੇ ਹਨ, ਜਿਸ ਨੂੰ ਪੰਜਾਬ ਸਰਕਾਰ ਵੱਲੋਂ ਅਣਅਧਿਕਾਰਤ ਕਰਾਰਦਿਆ ਕੈਂਪ ਬੰਦ ਕਰਵਾ ਦਿੱਤੇ। ਸੂਬਾ ਸਰਕਾਰ ਮੁਤਾਬਿਕ ਇਨ੍ਹਾਂ ਕੈਂਪਾਂ ਨਾਲ ਲੋਕਾਂ ਦੀ ਨਿੱਜੀ ਜਾਣਕਾਰੀ ਚੋਰੀ ਹੋ ਸਕਦੀ ਹੈ।ਪੰਜਾਬ ਪੁਲੀਸ ਵੱਲੋਂ ਕੁਝ ਭਾਜਪਾ ਆਗੂਆਂ ਨੂੰ ਹਿਰਾਸਤ ਵਿੱਚ ਲਿਆ ਹੈ, ਜਿਸ ਦਾ ਭਾਜਪਾ ਨੇ ਵਿਰੋਧ ਕੀਤਾ ਹੈ।